ਪੰਜਾਬ ਦੇ ਪਾਣੀ ਦੇ ਮੁੱਦੇ 'ਤੇ ਸਿਰਫ਼ ਪੰਜਾਬ ਦਾ ਹੀ ਅਧਿਕਾਰ ਹੈ : ਪਰਮਜੀਤ ਸਰਨਾ

10/10/2023 6:15:47 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਵਿੰਨ੍ਹਿਆ ਅਤੇ ਉਨ੍ਹਾਂ 'ਤੇ ਸਿਆਸੀ ਲਾਭ ਲਈ ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) 'ਤੇ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਦਾ ਦੋਸ਼ ਲਗਾਇਆ ਹੈ। ਸਰਨਾ ਨੇ ਕਿਹਾ,''ਪੰਜਾਬ ਦੇ ਪਾਣੀ ਦੇ ਮੁੱਦੇ 'ਤੇ ਸਿਰਫ਼ ਪੰਜਾਬ ਦਾ ਹੀ ਅਧਿਕਾਰ ਹੈ। ਇਹ ਸ਼੍ਰੋਮਣੀ ਅਕਾਲੀ ਦਲ ਦਾ ਸਿੱਧਾ ਅਤੇ ਸਪੱਸ਼ਟ ਰੁਖ ਰਿਹਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਜੋ ਭਾਵਨਾਵਾਂ ਨਾਲ ਖੇਡ ਕੇ ਸੱਤਾ 'ਚ ਆਏ ਹਨ। ਪੰਜਾਬ ਦੇ ਹਿੱਤਾਂ ਨੂੰ ਦਾਅ 'ਤੇ ਲਗਾ ਰਿਹਾ ਹੈ ਤਾਂ ਕਿ ਉਸ ਦੇ ਮਾਲਕ ਅਰਵਿੰਦ ਕੇਜਰੀਵਾਲ ਰਾਜਸਥਾਨ ਅਤੇ ਹਰਿਆਣਾ 'ਚ ਆਪਣਾ ਪੈਰ ਫੈਲਾ ਸਕਣ।'' ਅਕਾਲੀ ਨੇਤਾ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਨੇ ਪਾਣੀ ਮੋੜਨ ਨੂੰ 'ਮੌਨ ਸਹਿਮਤੀ' ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਸਰਕਾਰੀ ਬੰਗਲਾ ਅਲਾਟ ਮਾਮਲੇ 'ਚ ਰਾਘਵ ਚੱਢਾ ਨੇ ਕੀਤਾ ਹਾਈ ਕੋਰਟ ਦਾ ਰੁਖ਼

ਇਸ ਮੁੱਦੇ ਤੋਂ ਧਿਆਨ ਭਟਕਾਉਣ ਲਈ ਮਾਨ ਨੇ ਵਿਰੋਧੀ ਨੇਤਾਵਾਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ। ਅੱਜ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਭਗਵੰਤ ਮਾਨ ਦੇ ਘਰ ਅੱਗੇ ਵੱਡਾ ਇਕੱਠ ਕਰਕੇ ਇਹ ਦੱਸ ਦਿੱਤਾ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ 'ਤੇ ਪਾਣੀਆਂ ਦੀ ਲੜਾਈ ਸਿਰਫ਼ ਅਕਾਲੀ ਦਲ ਹੀ ਲੜ ਸਕਦਾ ਹੈ। ਅੱਜ ਦੇ ਇਕੱਠ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਲੋਕ ਹੁਣ ਪੰਜਾਬ ਦੀ ਬਰਬਾਦੀ ਰੋਕਣ ਲਈ ਅਕਾਲੀ ਦਲ ਵੱਲ ਦੇਖ ਰਹੇ ਹਨ। ਭਗਵੰਤ ਮਾਨ ਖੁੱਲ੍ਹੀ ਬਹਿਸ ਦੀਆਂ ਢੀਂਗਾ ਮਾਰਨ ਤੋਂ ਬਾਅਦ ਅੱਜ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਬਹਿਸ ਕਰਨ ਤੋਂ ਭੱਜ ਕੇ ਮੱਧ ਪ੍ਰਦੇਸ਼ ਜਾ ਵੜਿਆ। ਜੋ ਕਿ ਸਾਬਿਤ ਕਰਦਾ ਹੈ ਕਿ ਭਗਵੰਤ ਮਾਨ ਸਿਰਫ ਸ਼ੇਖੀਆਂ ਮਾਰਨ ਜੋਗਾ ਹੀ ਹੈ। ਕਿਸੇ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ ਰੱਖਦਾ। ਅੱਜ ਦੇ ਇਕੱਠ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਅਕਾਲੀ ਦਲ ਹੀ ਲੋਕਾਂ ਦੀ ਹੁਣ ਇੱਕੋ ਇੱਕ ਟੇਕ ਹੈ ਅਤੇ ਅਕਾਲੀ ਦਲ ਆਪਣਾ ਕਰਤੱਵ ਸਮਝਦੇ ਹੋਏ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰੇਗਾ ਅਤੇ ਪਾਣੀ ਦੀ ਇਕ ਬੂੰਦ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਦਿੱਲੀ ਤੋਂ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕੀਤਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

DIsha

This news is Content Editor DIsha