ਬੰਦੇ ਨਹੀਂ ਲੈ ਸਕਣਗੇ ਔਰਤਾਂ ਦਾ ਨਾਪ, ਮਹਿਲਾ ਕਮਿਸ਼ਨ ਨੇ ਜਾਰੀ ਕੀਤੇ ਸਖ਼ਤ ਹੁਕਮ

Friday, Nov 08, 2024 - 03:28 PM (IST)

ਲਖਨਊ- ਔਰਤਾਂ ਨੂੰ ਲੈ ਕੇ ਮਹਿਲਾ ਕਮਿਸ਼ਨ ਇਕ ਨਵਾਂ ਫੁਰਮਾਨ ਜਾਰੀ ਕੀਤਾ ਹੈ। ਦਰਅਸਲ ਮਹਿਲਾ ਕਮਿਸ਼ਨ ਨੇ ਔਰਤਾਂ ਦੀ ਸੁਰੱਖਿਆ ਯਕੀਨੀ ਕਰਨ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਇਸ ਦੇ ਤਹਿਤ ਪੁਰਸ਼ ਦਰਜੀ ਹੁਣ ਔਰਤਾਂ ਦੇ ਕੱਪੜਿਆਂ ਦੇ ਨਾਪ ਨਹੀਂ ਲੈ ਸਕਦੇ ਅਤੇ ਨਾ ਹੀ ਕੋਈ ਪੁਰਸ਼, ਔਰਤਾਂ ਨੂੰ ਜਿਮ ਜਾਂ ਯੋਗ ਸੈਸ਼ਨਾਂ 'ਚ ਉਨ੍ਹਾਂ ਨੂੰ ਟ੍ਰੇਨਿੰਗ ਦੇ ਸਕਣਗੇ। ਇਹ ਫ਼ੈਸਲਾ ਉੱਤਰ ਪ੍ਰਦੇਸ਼ ਮਹਿਲਾ ਕਮਿਸ਼ਨ ਵਲੋਂ ਲਿਆ ਗਿਆ ਹੈ।

ਇਹ ਵੀ ਪੜ੍ਹੋ- ਸਰਕਾਰੀ ਨੌਕਰੀਆਂ 'ਚ ਭਰਤੀ ਨਿਯਮਾਂ ਨੂੰ ਲੈ ਕੇ SC ਦਾ ਵੱਡਾ ਫ਼ੈਸਲਾ

ਕਮਿਸ਼ਨ ਦੀ ਮੈਂਬਰ ਹਿਮਾਨੀ ਅਗਰਵਾਲ ਨੇ ਸ਼ੁੱਕਰਵਾਰ ਨੂੰ ਇਕ ਨਿਊਜ਼ ਏਜੰਸੀ ਨੂੰ ਦੱਸਿਆ ਕਿ 28 ਅਕਤੂਬਰ ਨੂੰ ਹੋਈ ਕਮਿਸ਼ਨ ਦੀ ਬੈਠਕ 'ਚ ਇਹ ਪ੍ਰਸਤਾਵ ਰੱਖਿਆ ਗਿਆ ਹੈ ਕਿ ਔਰਤਾਂ ਦੇ ਕੱਪੜਿਆਂ ਦਾ ਨਾਪ ਸਿਰਫ਼ ਮਹਿਲਾ ਦਰਜੀ ਹੀ ਲੈਣ ਅਤੇ ਜਿਸ ਥਾਂ ਨਾਪ ਲਿਆ ਜਾ ਰਿਹਾ ਹੋਵੇ, ਉੱਥੇ ਸੀ. ਸੀ. ਟੀ. ਵੀ. ਕੈਮਰੇ ਲਾਏ ਜਾਣ। ਮਹਿਲਾ ਕਮਿਸ਼ਨ ਦੀ ਪ੍ਰਧਾਨ ਬੀਤਾ ਚੌਹਾਨ ਨੇ ਪ੍ਰਸਤਾਵ ਰੱਖਿਆ, ਜਿਸ ਦਾ ਬੈਠਕ ਵਿਚ ਮੌਜੂਦ ਮੈਂਬਰਾਂ ਨੇ ਸਮਰਥਨ ਕੀਤਾ।

ਮਹਿਲਾ ਕਮਿਸ਼ਨ ਨੇ ਅਜਿਹਾ ਪ੍ਰਸਤਾਵ ਕਿਉਂ ਰੱਖਿਆ, ਇਸ 'ਤੇ ਹਿਮਾਨੀ ਨੇ ਕਿਹਾ ਕਿ ਸਾਡਾ ਮੰਨਣਾ ਹੈ ਕਿ ਪੁਰਸ਼ ਵੀ ਇਸ ਤਰ੍ਹਾਂ ਦੇ ਪੇਸ਼ੇ 'ਚ ਸ਼ਾਮਲ ਹੁੰਦੇ ਹਨ ਅਤੇ ਨਾਪ ਲੈਂਦੇ ਸਮੇਂ ਔਰਤਾਂ ਨਾਲ ਛੇੜਛਾੜ ਕੀਤੀ ਜਾਂਦੀ ਹੈ। ਪੁਰਸ਼ ਅਣਉਚਿਤ ਤਰੀਕੇ ਨਾਲ ਛੂਹਣ ਦੀ ਕੋਸ਼ਿਸ਼ ਕਰਦੇ ਹਨ। ਕੁਝ ਬੰਦਿਆਂ ਦੀ ਨੀਅਤ ਵੀ ਚੰਗੀ ਨਹੀਂ ਹੁੰਦੀ। ਹਾਲਾਂਕਿ ਅਜਿਹਾ ਨਹੀਂ ਹੈ ਕਿ ਸਾਰੇ ਬੰਦਿਆਂ ਦੇ ਇਰਾਦੇ ਬੁਰੇ ਹੁੰਦੇ ਹਨ। ਇਸ ਲਈ ਔਰਤਾਂ ਨੂੰ ਹੀ ਨਾਪ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਪ੍ਰਸਤਾਵ ਹੈ ਅਤੇ ਅਸੀਂ ਕਿਹਾ ਹੈ ਕਿ ਅਜਿਹਾ ਹੋਣਾ ਚਾਹੀਦਾ ਹੈ। ਇਸ ਤੋਂ ਬਾਅਦ ਅਸੀਂ ਸੂਬਾ ਸਰਕਾਰ ਨੂੰ ਇਸ ਸਬੰਧੀ ਕਾਨੂੰਨ ਬਣਾਉਣ ਦੀ ਬੇਨਤੀ ਕਰਾਂਗੇ।

ਇਹ ਵੀ ਪੜ੍ਹੋ- BSNL ਨੇ ਲਾਂਚ ਕੀਤਾ 365 ਦਿਨਾਂ ਦਾ ਸਭ ਤੋਂ ਸਸਤਾ ਰਿਚਾਰਜ ਪਲਾਨ

ਇਕ ਪ੍ਰਸਤਾਵ ਇਹ ਵੀ ਪਾਸ ਕੀਤਾ ਗਿਆ ਕਿ ਸਕੂਲੀ ਬੱਸਾਂ ਵਿਚ ਮਹਿਲਾ ਸੁਰੱਖਿਆ ਕਰਮਚਾਰੀ ਜਾਂ ਅਧਿਆਪਕਾਂ ਦਾ ਹੋਣਾ ਲਾਜ਼ਮੀ ਕੀਤਾ ਜਾਵੇ। ਨਾਲ ਹੀ ਥੀਏਟਰ ਆਰਟਸ ਸੈਂਟਰਾਂ ਵਿਚ ਮਹਿਲਾ ਡਾਂਸ ਟੀਚਰਾਂ ਦੀ ਤਾਇਨਾਤੀ ਕੀਤੀ ਜਾਣੀ ਚਾਹੀਦੀ ਹੈ ਅਤੇ ਸੀ. ਸੀ. ਟੀ. ਵੀ ਕੈਮਰੇ ਚਾਲੂ ਹਾਲਤ ਵਿਚ ਹੋਣੇ ਲਾਜ਼ਮੀ ਕੀਤੇ ਜਾਣੇ ਚਾਹੀਦੇ ਹਨ। ਸੂਤਰਾਂ ਅਨੁਸਾਰ ਮੀਟਿੰਗ ਵਿਚ ਕੋਚਿੰਗ ਸੈਂਟਰਾਂ 'ਚ ਸੀ. ਸੀ. ਟੀ. ਵੀ ਕੈਮਰੇ ਅਤੇ ਪਖਾਨਿਆਂ ਦੀ ਵਿਵਸਥਾ ਅਤੇ ਔਰਤਾਂ ਨਾਲ ਸਬੰਧਤ ਕੱਪੜਿਆਂ ਦੀਆਂ ਦੁਕਾਨਾਂ ’ਤੇ ਮਹਿਲਾ ਮੁਲਾਜ਼ਮ ਰੱਖਣ ਨੂੰ ਲਾਜ਼ਮੀ ਬਣਾਉਣ ਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਸਰਕਾਰ ਨੇ ਪਰਾਲੀ ਸਾੜਨ 'ਤੇ ਜੁਰਮਾਨਾ ਕੀਤਾ ਦੁੱਗਣਾ


Tanu

Content Editor

Related News