ਭਾਰਤ ਬੰਦ ਦੌਰਾਨ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਸਕੂਲਾਂ ''ਚ ਛੁੱਟੀ ਜਾਂ...
Tuesday, Jul 08, 2025 - 04:26 PM (IST)

ਨੈਸ਼ਨਲ ਡੈਸਕ: ਜੇਕਰ ਤੁਸੀਂ 9 ਜੁਲਾਈ, 2025 ਬੁੱਧਵਾਰ ਨੂੰ ਬੈਂਕ, ਡਾਕਘਰ, ਬੀਮਾ ਜਾਂ ਕਿਸੇ ਹੋਰ ਕੰਮ ਲਈ ਘਰੋਂ ਬਾਹਰ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਸਾਵਧਾਨ ਹੋ ਜਾਵੋ। ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਤੁਹਾਨੂੰ ਇਹ ਖ਼ਬਰ ਜ਼ਰੂਰ ਪੜ੍ਹ ਲੈਣੀ ਚਾਹੀਦੀ ਹੈ। ਕੇਂਦਰ ਸਰਕਾਰ ਦੀਆਂ ਮਜ਼ਦੂਰ ਵਿਰੋਧੀ, ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਵਿਰੁੱਧ ਦੇਸ਼ ਭਰ ਦੇ 25 ਕਰੋੜ ਤੋਂ ਵੱਧ ਕਰਮਚਾਰੀ ਤੇ ਮਜ਼ਦੂਰ ਭਲਕੇ ਯਾਨੀ 9 ਜੁਲਾਈ ਨੂੰ ਦੇਸ਼ ਵਿਆਪੀ ਹੜਤਾਲ ਕਰਨਗੇ। ਦੂਜੇ ਪਾਸੇ ਵਿਰੋਧੀ ਮਹਾਂਗਠਜੋੜ ਨੇ ਬਿਹਾਰ ਵਿੱਚ ਚੱਕਾ ਜਾਮ ਦਾ ਸੱਦਾ ਦਿੱਤਾ ਹੈ। 25 ਕਰੋੜ ਤੋਂ ਵੱਧ ਕਰਮਚਾਰੀ ਅਤੇ ਪੇਂਡੂ ਮਜ਼ਦੂਰ ਸੜਕਾਂ 'ਤੇ ਉਤਰਨ ਦੀ ਉਮੀਦ ਹੈ। ਇਸ ਦੇ ਨਾਲ ਹੀ ਐੱਨਡੀਐੱਮਸੀ ਅਤੇ ਸਟੀਲ ਸੈਕਟਰ ਦੀਆਂ ਕਈ ਜਨਤਕ ਕੰਪਨੀਆਂ ਦੇ ਕਰਮਚਾਰੀਆਂ ਨੇ ਹੜਤਾਲ ਵਿੱਚ ਹਿੱਸਾ ਲੈਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ - School Holidays : ਮੁੜ ਬੰਦ ਹੋਏ ਸਕੂਲ, ਬੱਚਿਆਂ ਦੀ ਲੱਗ ਗਈਆਂ ਮੌਜਾਂ
ਭਾਰਤ ਬੰਦ ਦੌਰਾਨ ਕੀ ਸਕੂਲ-ਕਾਲਜ ਖੁੱਲ੍ਹੇ ਰਹਿਣਗੇ
9 ਜੁਲਾਈ ਨੂੰ ਦੇਸ਼ ਵਿਆਪੀ ਹੜਤਾਲ ਦੌਰਾਨ ਵਿਦਿਅਕ ਸੰਸਥਾਵਾਂ ਅਤੇ ਨਿੱਜੀ ਦਫ਼ਤਰ ਆਮ ਦਿਨਾਂ ਦੇ ਵਾਂਗ ਖੁੱਲ੍ਹੇ ਰਹਿਣ ਦੀ ਸੰਭਾਵਨਾ ਹੈ। ਇਨ੍ਹਾਂ ਦੇ ਬੰਦ ਹੋਣ ਦੀ ਅਜੇ ਕੋਈ ਜਾਣਕਾਰੀ ਨਹੀਂ ਹੈ। ਹਾਲਾਂਕਿ, ਦੇਸ਼ ਦੇ ਕਈ ਹਿੱਸਿਆਂ ਵਿੱਚ ਆਵਾਜਾਈ ਸੇਵਾਵਾਂ ਵਿੱਚ ਵਿਘਨ ਪੈ ਸਕਦਾ ਹੈ। ਵਿਰੋਧ ਮਾਰਚ ਅਤੇ ਸੜਕੀ ਰੁਕਾਵਟਾਂ ਬੱਸ, ਟੈਕਸੀ ਅਤੇ ਕੈਬ ਸੇਵਾਵਾਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ, ਜਿਸ ਨਾਲ ਆਮ ਆਵਾਜਾਈ ਅਤੇ ਲੌਜਿਸਟਿਕ ਸੇਵਾਵਾਂ ਵਿੱਚ ਵਿਘਨ ਪੈ ਸਕਦਾ ਹੈ।
ਇਹ ਵੀ ਪੜ੍ਹੋ - ਆਪਣੇ Phone ਤੋਂ ਹੁਣੇ Delete ਕਰੋ ਇਹ App, ਨਹੀਂ ਤਾਂ ਖਾਲੀ ਹੋ ਸਕਦੈ ਤੁਹਾਡਾ Bank Account
ਜਾਣੋ ਕੀ ਰਹੇਗਾ ਬੰਦ
ਦੱਸ ਦੇਈਏ ਕਿ 25 ਕਰੋੜ ਤੋਂ ਵੱਧ ਕਰਮਚਾਰੀ ਤੇ ਮਜ਼ਦੂਰਾਂ ਵਲੋਂ ਕੀਤੀ ਜਾ ਰਹੀ ਹੜਤਾਲ ਅਤੇ ਵਿਰੋਧ ਪ੍ਰਦਰਸ਼ਨ ਦੌਰਾਨ ਕਈ ਮਹੱਤਵਪੂਰਨ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਇਸ ਦੌਰਾਨ ਬੈਂਕਿੰਗ, ਬੀਮਾ ਸੇਵਾਵਾਂ, ਡਾਕ ਸੇਵਾਵਾਂ, ਕੋਲਾ ਖਣਨ, ਆਵਾਜਾਈ, ਨਿਰਮਾਣ ਅਤੇ ਫੈਕਟਰੀ ਸੈਕਟਰ ਪ੍ਰਭਾਵਿਤ ਰਹਿਣਗੇ। ਇਸ ਕਾਰਨ ਕਰੋੜਾਂ ਰੁਪਏ ਦੇ ਆਰਥਿਕ ਨੁਕਸਾਨ ਦਾ ਖਦਸ਼ਾ ਹੈ। ਇਸ ਤੋਂ ਇਲਾਵਾ ਸਰਕਾਰੀ ਆਵਾਜਾਈ ਵੀ ਪ੍ਰਭਾਵਿਤ ਹੋਵੇਗੀ।
ਇਹ ਵੀ ਪੜ੍ਹੋ - ਬੱਸਾਂ 'ਚ ਸਫ਼ਰ ਕਰਨ ਵਾਲੀਆਂ ਔਰਤਾਂ ਤੇ ਟਰਾਂਸਜੈਂਡਰਾਂ ਲਈ ਵੱਡੀ ਖ਼ੁਸ਼ਖ਼ਬਰੀ, ਖ਼ਬਰ 'ਚ ਪੜ੍ਹੋ ਪੂਰੀ DETAIL
ਜਾਣੋ ਕੀ ਰਹੇਗਾ ਖੁੱਲ੍ਹਾ
ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਸਕੂਲ, ਕਾਲਜ, ਸਰਕਾਰੀ ਦਫ਼ਤਰ ਸਾਰੇ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ। ਇਸ ਦੇ ਨਾਲ ਹੀ ਬੱਸਾਂ, ਰੇਲਵੇ, ਹਵਾਈ ਅੱਡੇ, ਬਾਜ਼ਾਰ, ਹਸਪਤਾਲ ਵਰਗੀਆਂ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਨਿੱਜੀ ਦਫ਼ਤਰ, ਮਾਲ, ਬਾਜ਼ਾਰ ਵੀ ਆਦਿ ਸਭ ਖੁੱਲ੍ਹੇ ਰਹਿਣਗੇ। ਸ਼ੇਅਰ ਬਾਜ਼ਾਰ ਖੁੱਲ੍ਹਾ ਰਹੇਗਾ, ਇਸ ਦੇ ਨਾਲ ਹੀ ਸਰਾਫਾ ਬਾਜ਼ਾਰ ਵੀ ਖੁੱਲ੍ਹਾ ਰਹੇਗਾ।
ਇਹ ਵੀ ਪੜ੍ਹੋ - ਬੁਆਏਫ੍ਰੈਂਡ ਨਾਲ ਹੋਟਲ ਪੁੱਜੀ MSc student, ਬੁੱਕ ਕਰਵਾਇਆ ਕਮਰਾ, ਜਦੋਂ ਖੋਲ੍ਹਿਆ ਦਰਵਾਜ਼ਾ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8