ਅੱਜ ਬੰਦ ਦੀ ਕਾਲ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਬੈਂਕ ਖੁੱਲ੍ਹਣਗੇ ਜਾਂ ਨਹੀਂ...

Thursday, Sep 04, 2025 - 10:37 AM (IST)

ਅੱਜ ਬੰਦ ਦੀ ਕਾਲ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਬੈਂਕ ਖੁੱਲ੍ਹਣਗੇ ਜਾਂ ਨਹੀਂ...

ਪਟਨਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੀ ਮਾਂ ਵਿਰੁੱਧ ਕਥਿਤ ਤੌਰ 'ਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਦੇ ਵਿਰੋਧ ਵਿੱਚ ਐੱਨਡੀਏ ਵਲੋਂ ਅੱਜ ਬਿਹਾਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਬਿਹਾਰ ਬੰਦ ਦਾ ਸੱਦਾ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਲਾਗੂ ਰਹੇਗਾ। ਦਰਅਸਲ, ਦਰਭੰਗਾ ਵਿੱਚ ਰਾਹੁਲ ਗਾਂਧੀ ਦੀ ਵੋਟਰ ਅਧਿਕਾਰ ਯਾਤਰਾ ਦੌਰਾਨ ਖੁੱਲ੍ਹੇ ਮੰਚ ਤੋਂ ਪ੍ਰਧਾਨ ਮੰਤਰੀ ਮੋਦੀ ਨਾਲ ਦੁਰਵਿਵਹਾਰ ਕੀਤਾ ਗਿਆ ਸੀ। ਬਿਹਾਰ ਬੰਦ ਦੌਰਾਨ ਕੀ ਖੁੱਲ੍ਹਾ ਰਹੇਗਾ ਅਤੇ ਕੀ ਬੰਦ ਰਹੇਗਾ, ਕਿਹੜੀਆਂ ਚੀਜ਼ਾਂ ਮਿਲਣਗੀਆਂ ਆਦਿ ਦੇ ਬਾਰੇ ਆਓ ਵਿਸਥਾਰ ਨਾਲ ਜਾਣਦੇ ਹਾਂ...

ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!

ਜਾਣੋ ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹੇਗਾ? 

ਬਾਜ਼ਾਰ ਅਤੇ ਦੁਕਾਨਾਂ
ਬਿਹਾਰ ਬੰਦ ਦੌਰਾਨ ਪਟਨਾ, ਦਰਭੰਗਾ ਅਤੇ ਮੁਜ਼ੱਫਰਪੁਰ ਵਰਗੇ ਵੱਡੇ ਸ਼ਹਿਰਾਂ ਵਿੱਚ ਸਵੇਰੇ ਬਹੁਤ ਸਾਰੀਆਂ ਦੁਕਾਨਾਂ ਬੰਦ ਰਹਿ ਸਕਦੀਆਂ ਹਨ, ਹਾਲਾਂਕਿ ਇਸਦਾ ਪ੍ਰਭਾਵ ਪੇਂਡੂ ਖੇਤਰਾਂ ਵਿੱਚ ਸੀਮਤ ਰਹੇਗਾ।

ਐਮਰਜੈਂਸੀ ਸੇਵਾਵਾਂ
ਬਿਹਾਰ ਬੰਦ ਦੇ ਸੱਦੇ ਦੌਰਾਨ ਹਸਪਤਾਲ, ਐਂਬੂਲੈਂਸ, ਪੁਲਸ ਅਤੇ ਫਾਇਰ ਬ੍ਰਿਗੇਡ ਵਰਗੀਆਂ ਸੇਵਾਵਾਂ ਪੂਰੀ ਤਰ੍ਹਾਂ ਚਾਲੂ ਰਹਿਣਗੀਆਂ।

ਇਹ ਵੀ ਪੜ੍ਹੋ : ਰੂੰਹ ਕੰਬਾਊ ਹਾਦਸਾ: ਤੇਜ਼ ਰਫ਼ਤਾਰ ਕਾਰ ਤੇ ਟਰੱਕ ਦੀ ਭਿਆਨਕ ਟੱਕਰ, 5 ਕਾਰੋਬਾਰੀਆਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ

ਸਕੂਲ-ਕਾਲਜ, ਸਰਕਾਰੀ ਦਫ਼ਤਰ
ਸਿੱਖਿਆ ਵਿਭਾਗ ਵੱਲੋਂ ਬੰਦ ਦੇ ਸੱਦੇ ਦੌਰਾਨ ਕੋਈ ਸਰਕਾਰੀ ਛੁੱਟੀ ਨਹੀਂ ਦਿੱਤੀ ਗਈ ਹੈ ਪਰ ਸੰਵੇਦਨਸ਼ੀਲ ਖੇਤਰਾਂ ਵਿੱਚ ਕੁਝ ਨਿੱਜੀ ਸੰਸਥਾਵਾਂ ਸਾਵਧਾਨੀ ਵਜੋਂ ਬੰਦ ਰਹਿ ਸਕਦੀਆਂ ਹਨ। ਬੰਦ ਦੇ ਐਲਾਨ ਦੌਰਾਨ ਸਰਕਾਰੀ ਦਫ਼ਤਰ ਜ਼ਿਆਦਾਤਰ ਖੁੱਲ੍ਹੇ ਰਹਿ ਸਕਦੇ ਹਨ ਪਰ ਪ੍ਰਦਰਸ਼ਨ ਕਾਰਨ ਕਰਮਚਾਰੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਬੈਂਕ ਅਤੇ ਵਿੱਤੀ ਸੰਸਥਾਵਾਂ
ਬੰਦ ਦੇ ਐਲਾਨ ਦੌਰਾਨ ਬੈਂਕ ਅਤੇ ਵਿੱਤੀ ਸੰਸਥਾਵਾਂ ਆਮ ਦਿਨਾਂ ਵਾਂਗ ਖੁੱਲ੍ਹੀਆਂ ਰਹਿਣਗੀਆਂ। ਹਾਲਾਂਕਿ ਵਿਰੋਧ ਪ੍ਰਦਰਸ਼ਨ ਕਾਰਨ ਕੁਝ ਸ਼ਾਖਾਵਾਂ ਵਿੱਚ ਕੰਮ ਪ੍ਰਭਾਵਿਤ ਹੋ ਸਕਦਾ ਹੈ। ਇਸ ਤੋਂ ਇਲਾਵਾ ਡਿਜੀਟਲ ਬੈਂਕਿੰਗ ਸੇਵਾਵਾਂ ਚਾਲੂ ਰਹਿਣਗੀਆਂ।

ਇਹ ਵੀ ਪੜ੍ਹੋ : ਸਕੂਲ ਬੰਦ! 4, 5, 6, 7 ਤਾਰੀਖ਼ ਤੱਕ ਪਵੇਗਾ ਭਾਰੀ ਮੀਂਹ! ਇਸ ਦਿਨ ਲੋਕਾਂ ਨੂੰ ਮਿਲੇਗੀ ਰਾਹਤ

ਆਵਾਜਾਈ ਅਤੇ ਜਨਤਕ ਆਵਾਜਾਈ
ਬੰਦ ਦੇ ਐਲਾਨ ਦੌਰਾਨ ਪੁਲਸ ਵਲੋਂ ਕੀਤੀ ਗਈ ਨਾਕਾਬੰਦੀ ਕਾਰਨ ਮੁੱਖ ਸੜਕਾਂ ਅਤੇ ਰਾਜਮਾਰਗਾਂ 'ਤੇ ਰੁਕਾਵਟ ਆ ਸਕਦੀ ਹੈ। ਇਸ ਦੌਰਾਨ ਲੋਕਾਂ ਨੂੰ ਆਉਣ ਜਾਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਰੇਲਵੇ ਅਤੇ ਹਵਾਈ ਸੇਵਾਵਾਂ ਆਮ ਰਹਿਣਗੀਆਂ। ਇੰਟਰਸਿਟੀ ਬੱਸ ਸੇਵਾਵਾਂ ਵੀ ਬੰਦ ਰਹਿਣਗੀਆਂ।

ਪੈਟਰੋਲ ਪੰਪ
ਬਿਹਾਰ ਬੰਦ ਦੌਰਾਨ ਉਕਤ ਸਥਾਨ 'ਤੇ ਪੈਟਰੋਲ ਪੰਪ ਵੀ ਆਮ ਦਿਨਾਂ ਵਾਂਗ ਖੁੱਲੇ ਰਹਿਣਗੇ। ਇਸ ਦੌਰਾਨ ਪੰਪਾਂ 'ਤੇ ਲੋਕਾਂ ਦੀ ਭੀੜ ਦਿਖਾਈ ਦੇ ਸਕਦੀ ਹੈ।

ਇਹ ਵੀ ਪੜ੍ਹੋ : 4 ਸਤੰਬਰ ਨੂੰ ਬੰਦ ਦਾ ਐਲਾਨ!

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News