ਜੰਮੂ ਕਸ਼ਮੀਰ ਦੇ ਕੁਲਗਾਮ ''ਚ ਸੁਰੱਖਿਆ ਫ਼ੋਰਸਾਂ ਦੀ ਮੁਹਿੰਮ ਖ਼ਤਮ, 2 ਪਾਕਿਸਤਾਨੀ ਅੱਤਵਾਦੀ ਢੇਰ

Sunday, Apr 24, 2022 - 11:04 AM (IST)

ਜੰਮੂ ਕਸ਼ਮੀਰ ਦੇ ਕੁਲਗਾਮ ''ਚ ਸੁਰੱਖਿਆ ਫ਼ੋਰਸਾਂ ਦੀ ਮੁਹਿੰਮ ਖ਼ਤਮ, 2 ਪਾਕਿਸਤਾਨੀ ਅੱਤਵਾਦੀ ਢੇਰ

ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਜਾਰੀ ਅੱਤਵਾਦ ਰੋਕੂ ਮੁਹਿੰਮ, ਜਿਸ 'ਚ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀ ਮਾਰੇ ਗਏ, ਐਤਵਾਰ ਸਵੇਰੇ ਖ਼ਤਮ ਕਰ ਦਿੱਤੀ ਗਈ। ਪੁਲਸ ਨੇ ਦੱਸਿਆ ਕਿ ਅੱਤਵਾਦ ਰੋਕੂ ਮੁਹਿੰਮ ਅੱਜ ਯਾਨੀ ਐਤਵਾਰ ਸਵੇਰੇ ਮੁੜ ਸ਼ੁਰੂ ਕੀਤੀ ਗਈ ਅਤੇ ਅੱਤਵਾਦੀਆਂ ਨਾਲ ਕੋਈ ਨਵਾਂ ਸੰਪਰਕ ਸਥਾਪਤ ਨਹੀਂ ਹੋਣ ਕਾਰਨ ਇਸ ਨੂੰ ਬੰਦ ਕਰ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ ਸ਼ਨੀਵਾਰ ਮਾਰੇ ਗਏ ਅੱਤਵਾਦੀ ਪਾਕਿਸਤਾਨ ਦੇ ਸਨ।

ਇਹ ਵੀ ਪੜ੍ਹੋ : PM ਮੋਦੀ ਦੇ ਦੌਰੇ ਤੋਂ ਪਹਿਲਾਂ ਜੰਮੂ ਦੇ ਪਿੰਡ ’ਚ ਧਮਾਕਾ, ਮਚੀ ਹਫੜਾ-ਦਫੜੀ

ਪੁਲਸ ਜਨਰਲ ਇੰਸੈਪਕਟਰ ਵਿਜੇ ਕੁਮਾਰ ਨੇ ਕਿਹਾ,''ਮਾਰੇ ਗਏ ਜੈਸ਼ ਅੱਤਵਾਦੀਆਂ ਦੀ ਪਛਾਣ ਪਾਕਿਸਤਾਨ ਵਾਸੀ ਸੁਲਤਾਨ ਪਠਾਨ ਅਤੇ ਜਬੀਉਲਾਹ ਦੇ ਰੂਪ 'ਚ ਹੋਈ ਹੈ। ਉਹ ਕੁਲਗਾਮ ਅਤੇ ਸ਼ੋਪੀਆਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ 'ਚ ਸਾਲ 2019 'ਚ ਸਰਗਰਮ ਸਨ ਅਤੇ ਉਨ੍ਹਾਂ ਨੂੰ ਅੱਤਵਾਦੀ ਐਲਾਨਿਆ ਗਿਆ ਸੀ।'' ਪੁਲਸ ਨੇ ਦੱਸਿਆ ਕਿ ਉਨ੍ਹਾਂ ਕੋਲੋਂ 2 ਏ.ਕੇ.-47, 7 ਏ.ਕੇ.-47 ਮੈਗਜ਼ੀਨ ਅਤੇ 9 ਗ੍ਰਨੇਡ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮੁਕਾਬਲਾ ਉਦੋਂ ਸ਼ੁਰੂ ਹੋਇਆ, ਜਦੋਂ ਪੁਲਸ ਅਤੇ ਫ਼ੌਜ ਦੀਆਂ ਸਾਂਝੀਆਂ ਟੀਮਾਂ ਨੇ ਸ਼ਨੀਵਾਰ ਦੁਪਹਿਰ ਕੁਲਗਾਮ ਦੇ ਮਿਰਹਮਾ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੇ ਸੰਬੰਧ 'ਚ ਖੁਫ਼ੀਆ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News