‘ਆਪ੍ਰੇਸ਼ਨ ਪਵਨ’ ’ਚ ਭਾਰਤੀ ਫੌਜੀਆਂ ਦੀਆਂ ਕੁਰਬਾਨੀਆਂ ਦਾ ਸਨਮਾਨ ਹੋਵੇ : ਰਾਜਨਾਥ ਸਿੰਘ
Thursday, Jan 15, 2026 - 10:11 AM (IST)
ਨਵੀਂ ਦਿੱਲੀ (ਭਾਸ਼ਾ) - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਲੱਗਭਗ 4 ਦਹਾਕੇ ਪਹਿਲਾਂ ਸ਼੍ਰੀਲੰਕਾ ’ਚ ‘ਆਪ੍ਰੇਸ਼ਨ ਪਵਨ’ ਦੌਰਾਨ ਭਾਰਤੀ ਫੌਜੀਆਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਸਨਮਾਨ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ਦੌਰਾਨ 1990 ਦੇ ਦਹਾਕੇ ਦੀਆਂ ਸਰਕਾਰਾਂ ’ਤੇ ਅਸਿੱਧੇ ਤੌਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਸ ਸਮੇਂ ਫੌਜੀਆਂ ਦੇ ਯੋਗਦਾਨ ਨੂੰ ਜਨਤਕ ਤੌਰ ’ਤੇ ਲੋੜੀਂਦੀ ਮਾਨਤਾ ਨਹੀਂ ਦਿੱਤੀ ਗਈ। ਮੋਦੀ ਸਰਕਾਰ ਨਾ ਸਿਰਫ਼ ਖੁੱਲ੍ਹੇ ਦਿਲ ਨਾਲ ਇਸ ਮੁਹਿੰਮ ਵਿਚ ਸ਼ਾਮਲ ਭਾਰਤੀ ਫੌਜੀਆਂ ਦੇ ਯੋਗਦਾਨ ਨੂੰ ਪ੍ਰਵਾਨ ਕਰ ਰਹੀ ਹੈ, ਸਗੋਂ ਹਰ ਪੱਧਰ ’ਤੇ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਦੀ ਪ੍ਰਕਿਰਿਆ ਵਿਚ ਵੀ ਹੈ।
ਇਹ ਵੀ ਪੜ੍ਹੋ : ਪਿਆਕੜਾਂ ਨੂੰ ਵੱਡਾ ਝਟਕਾ! 3 ਦਿਨ ਮਹਾਰਾਸ਼ਟਰ ਦੇ ਇਨ੍ਹਾਂ ਸ਼ਹਿਰਾਂ 'ਚ ਨਹੀਂ ਮਿਲੇਗੀ ਸ਼ਰਾਬ
ਇਸ ਦੇ ਨਾਲ ਹੀ ਉਨ੍ਹਾਂ ਕਿਹਾ, “ਅੱਜ ਜਦੋਂ ਪੂਰਾ ਦੇਸ਼ ਆਪਣੇ ਫੌਜੀਆਂ ਨੂੰ ਯਾਦ ਕਰ ਰਿਹਾ ਹੈ, ਉਨ੍ਹਾਂ ਦੇ ਯੋਗਦਾਨ ਲਈ ਸ਼ੁਕਰਗੁਜ਼ਾਰੀ ਪ੍ਰਗਟ ਕਰ ਰਿਹਾ ਹੈ, ਤਦ ਮੈਂ ਉਨ੍ਹਾਂ ਸਾਰੇ ਸਾਬਕਾ ਫੌਜੀਆਂ ਨੂੰ ਵੀ ਯਾਦ ਕਰਨਾ ਚਾਹੁੰਦਾ ਹਾਂ, ਜਿਨ੍ਹਾਂ ਨੇ ਲੱਗਭਗ 40 ਸਾਲ ਪਹਿਲਾਂ ਸ਼੍ਰੀਲੰਕਾ ਵਿਚ ਆਈ. ਪੀ. ਕੇ. ਐੱਫ. (ਭਾਰਤੀ ਸ਼ਾਂਤੀ ਫੌਜ) ਦੇ ਤਹਿਤ ਸ਼ਾਂਤੀ ਸਥਾਪਨਾ ਮੁਹਿੰਮ ਵਿਚ ਹਿੱਸਾ ਲਿਆ ਸੀ।” ਭਾਰਤ ਨੇ ਜੁਲਾਈ 1987 ਤੋਂ ਮਾਰਚ 1990 ਦਰਮਿਆਨ ਸ਼੍ਰੀਲੰਕਾ ਵਿਚ ਭਾਰਤੀ ਸ਼ਾਂਤੀ ਫੌਜ ਦੀ ਤਾਇਨਾਤੀ ਦੌਰਾਨ ਲੱਗਭਗ 1,200 ਫੌਜੀ ਗੁਆਏ ਸੀ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
