''ਆਪ੍ਰੇਸ਼ਨ ਸਿੰਦੂਰ'': ਰਾਜਨਾਥ ਬੋਲੇ- ''ਅਸੀਂ ਉਨ੍ਹਾਂ ਨੂੰ ਮਾਰਿਆ, ਜਿਨ੍ਹਾਂ ਨੇ ਸਾਡੇ ਬੇਕਸੂਰ ਲੋਕਾਂ ਨੂੰ ਮਾਰਿਆ''

Wednesday, May 07, 2025 - 05:05 PM (IST)

''ਆਪ੍ਰੇਸ਼ਨ ਸਿੰਦੂਰ'': ਰਾਜਨਾਥ ਬੋਲੇ- ''ਅਸੀਂ ਉਨ੍ਹਾਂ ਨੂੰ ਮਾਰਿਆ, ਜਿਨ੍ਹਾਂ ਨੇ ਸਾਡੇ ਬੇਕਸੂਰ ਲੋਕਾਂ ਨੂੰ ਮਾਰਿਆ''

ਨਵੀਂ ਦਿੱਲੀ- 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦਾ ਭਾਰਤ ਨੇ ਬਦਲਾ ਲੈ ਲਿਆ ਹੈ। ਭਾਰਤੀ ਫ਼ੌਜ ਨੇ ਮੰਗਲਵਾਰ ਦੇਰ ਰਾਤ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿਚ ਮੌਜੂਦ 9 ਤੋਂ ਜ਼ਿਆਦਾ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਇਨ੍ਹਾਂ ਵਿਚ ਬਹਾਵਲਪੁਰ 'ਚ ਜੈਸ਼-ਏ-ਮੁਹੰਮਦ ਦਾ ਗੜ੍ਹ ਅਤੇ ਮੁਰੀਦਕੇ 'ਚ ਲਸ਼ਕਰ-ਏ-ਤੋਇਬਾ ਦਾ ਟਿਕਾਣਾ ਸ਼ਾਮਲ ਹੈ। ਭਾਰਤੀ ਫ਼ੌਜ ਨੇ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਹੈ। ਭਾਰਤ ਵਲੋਂ ਕੀਤੀ ਗਈ ਇਸ ਕਾਰਵਾਈ ਨੂੰ ਵੀ 'ਆਪ੍ਰੇਸ਼ਨ ਸਿੰਦੂਰ' ਦਾ ਨਾਂ ਦਿੱਤਾ ਗਿਆ ਹੈ।

ਇਸ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਫ਼ੌਜ ਨੇ ਪਾਕਿਸਤਾਨ ਸਪਾਂਸਰ ਅੱਤਵਾਦੀਆਂ ਖਿਲਾਫ਼ ਵੱਡੀ ਕਾਰਵਾਈ ਕੀਤੀ। ਫ਼ੌਜ ਨੇ ਅੱਤਵਾਦੀ ਹਮਲਿਆਂ ਦਾ ਸਟੀਕ ਜਵਾਬ ਦਿੱਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਰਗਦਰਸ਼ਨ ਵਿਚ ਸਾਰੇ ਭਾਰਤੀਆਂ ਦਾ ਸਿਰ ਮਾਣ ਨਾਲ ਉੱਚਾ ਹੋਇਆ। ਫ਼ੌਜ ਨੇ ਸਾਡਾ ਸਿਰ ਉੱਚਾ ਕੀਤਾ। ਰਾਜਨਾਥ ਨੇ ਇਸ ਦੇ ਨਾਲ ਹੀ ਕਿਹਾ ਕਿ ਅਸੀਂ ਉਨ੍ਹਾਂ ਨੂੰ ਮਾਰਿਆ, ਜਿਨ੍ਹਾਂ ਨੇ ਸਾਡੇ ਬੇਕਸੂਰ ਲੋਕਾਂ ਨੂੰ ਮਾਰਿਆ। 

 

ਰਾਜਨਾਥ ਸਿੰਘ ਨੇ ਅੱਗੇ ਕਿਹਾ ਕਿ ਕੱਲ੍ਹ ਰਾਤ ਭਾਰਤੀ ਫੌਜਾਂ ਨੇ ਆਪਣੀ ਬਹਾਦਰੀ ਅਤੇ ਦਲੇਰੀ ਦਾ ਪ੍ਰਦਰਸ਼ਨ ਕਰਕੇ ਇਕ ਨਵਾਂ ਇਤਿਹਾਸ ਰਚਿਆ ਹੈ। ਭਾਰਤੀ ਫੌਜ ਨੇ ਸਟੀਕਤਾ, ਚੌਕਸੀ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕੀਤਾ ਹੈ। ਸਾਡੇ ਵਲੋਂ ਨਿਰਧਾਰਤ ਕੀਤੇ ਗਏ ਨਿਸ਼ਾਨਿਆਂ ਨੂੰ ਸਟੀਕਤਾ ਨਾਲ ਤਬਾਹ ਕਰ ਦਿੱਤਾ ਗਿਆ ਹੈ ਅਤੇ ਸਾਡੀ ਫੌਜ ਨੇ ਕਿਸੇ ਵੀ ਨਾਗਰਿਕ ਸਥਾਨ ਨੂੰ ਪ੍ਰਭਾਵਿਤ ਨਾ ਹੋਣ ਦੇਣ 'ਚ ਸੰਵੇਦਨਸ਼ੀਲਤਾ ਵੀ ਦਿਖਾਈ ਹੈ। ਮੈਂ ਪੂਰੇ ਦੇਸ਼ ਵੱਲੋਂ ਫੌਜ ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ ਵਧਾਈ ਦਿੰਦਾ ਹਾਂ। ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਫੌਜ ਨੂੰ ਪੂਰਾ ਸਮਰਥਨ ਦੇਣ ਲਈ ਵੀ ਵਧਾਈ ਦਿੰਦਾ ਹਾਂ।


 


author

Tanu

Content Editor

Related News