''ਆਪ੍ਰੇਸ਼ਨ ਸਿੰਦੂਰ'' ਮਗਰੋਂ ਅਮਿਤ ਸ਼ਾਹ ਦੀ ਸਰਹੱਦੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ

Wednesday, May 07, 2025 - 02:26 PM (IST)

''ਆਪ੍ਰੇਸ਼ਨ ਸਿੰਦੂਰ'' ਮਗਰੋਂ ਅਮਿਤ ਸ਼ਾਹ ਦੀ ਸਰਹੱਦੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ

ਨਵੀਂ ਦਿੱਲੀ- 6 ਅਤੇ 7 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ 'ਤੇ ਭਾਰਤ ਵਲੋਂ ਕੀਤੀ ਗਈ ਏਅਰ ਸਟਰਾਈਕ ਮਗਰੋਂ ਸਰਹੱਦੀ ਇਲਾਕਿਆਂ ਵਿਚ ਹਲਚਲ ਤੇਜ਼ ਹੋ ਗਈ ਹੈ। ਇਸ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਪਾਕਿਸਤਾਨ ਅਤੇ ਨੇਪਾਲ ਦੀ ਸਰਹੱਦ ਨਾਲ ਲੱਗਦੇ ਸੂਬਿਆਂ ਦੇ ਮੁੱਖ ਮੰਤਰੀਆਂ, ਮੁੱਖ ਸਕੱਤਰਾਂ ਅਤੇ ਪੁਲਸ ਡਾਇਰੈਕਟਰ ਜਨਰਲ (ਡੀਜੀਪੀ) ਦੀ ਇਕ ਐਮਰਜੈਂਸੀ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿਚ ਜੰਮੂ-ਕਸ਼ਮੀਰ, ਪੰਜਾਬ, ਰਾਜਸਥਾਨ, ਗੁਜਰਾਤ, ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਸਿੱਕਮ, ਪੱਛਮੀ ਬੰਗਾਲ ਦੇ ਮੁੱਖ ਮੰਤਰੀ ਅਤੇ ਲੱਦਾਖ ਦੇ ਉਪ ਰਾਜਪਾਲ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਨੇ ਹਿੱਸਾ ਲਿਆ। 

ਇਹ ਵੀ ਪੜ੍ਹੋ- ਜਾਣੋ ਕੌਣ ਹਨ ਕਨਰਲ ਸੋਫੀਆ ਤੇ ਵਿੰਗ ਕਮਾਂਡਰ ਵਿਓਮਿਕਾ, 'ਆਪ੍ਰੇਸ਼ਨ ਸਿੰਦੂਰ' ਬਾਰੇ ਦਿੱਤੀ ਡਿਟੇਲ

ਸੂਤਰਾਂ ਨੇ ਦੱਸਿਆ ਕਿ ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਿਚ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ ਵਿਚ ਅੱਤਵਾਦੀ ਕੈਂਪਾਂ 'ਤੇ ਭਾਰਤੀ ਹਥਿਆਰਬੰਦ ਬਲਾਂ ਦੇ ਹਮਲਿਆਂ ਦੇ ਮੱਦੇਨਜ਼ਰ ਇਹ ਮੀਟਿੰਗ ਬੁਲਾਈ ਗਈ ਹੈ। ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਅਮਿਤ ਸ਼ਾਹ ਨੇ ਦੇਸ਼ ਦੇ ਉੱਚ ਸੁਰੱਖਿਆ ਅਧਿਕਾਰੀਆਂ ਨੂੰ ਸੁਚੇਤ ਰਹਿਣ ਅਤੇ ਸਖ਼ਤ ਚੌਕਸੀ ਰੱਖਣ ਲਈ ਕਿਹਾ। ਗ੍ਰਹਿ ਮੰਤਰੀ ਨੇ 'ਆਪ੍ਰੇਸ਼ਨ ਸਿੰਦੂਰ' ਨੂੰ ਪਹਿਲਗਾਮ ਵਿਚ ਬੇਕਸੂਰ ਲੋਕਾਂ ਦੇ ਕਤਲ ਪ੍ਰਤੀ ਭਾਰਤ ਦਾ ਜਵਾਬ ਦੱਸਿਆ। ਉਨ੍ਹਾਂ ਇਹ ਵੀ ਕਿਹਾ ਕਿ ਮੋਦੀ ਸਰਕਾਰ ਭਾਰਤ ਅਤੇ ਇਸ ਦੇ ਲੋਕਾਂ 'ਤੇ ਕਿਸੇ ਵੀ ਹਮਲੇ ਦਾ ਢੁਕਵਾਂ ਜਵਾਬ ਦੇਣ ਅਤੇ ਅੱਤਵਾਦ ਨੂੰ ਜੜ੍ਹੋਂ ਪੁੱਟਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਾਰਤੀ ਫੌਜ ਨੇ ਇਹ ਕਾਰਵਾਈ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿਚ ਕੀਤੀ। ਇਸ ਅੱਤਵਾਦੀ ਹਮਲੇ 'ਚ 26 ਸੈਲਾਨੀ ਮਾਰੇ ਗਏ ਸਨ।

ਇਹ ਵੀ ਪੜ੍ਹੋ- 'ਆਪ੍ਰੇਸ਼ਨ ਸਿੰਦੂਰ' ਮਗਰੋਂ ਕੇਂਦਰ ਸਰਕਾਰ ਨੇ ਸੱਦੀ ਆਲ ਪਾਰਟੀ ਮੀਟਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Tanu

Content Editor

Related News