'ਆਪ੍ਰੇਸ਼ਨ ਸਿੰਦੂਰ': ਭਾਰਤ ਨੇ ਲਿਆ ਪਹਿਲਗਾਮ ਦਾ ਬਦਲਾ, ਪਾਕਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ

Wednesday, May 07, 2025 - 02:13 AM (IST)

'ਆਪ੍ਰੇਸ਼ਨ ਸਿੰਦੂਰ': ਭਾਰਤ ਨੇ ਲਿਆ ਪਹਿਲਗਾਮ ਦਾ ਬਦਲਾ, ਪਾਕਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ

ਨੈਸ਼ਨਲ  ਡੈਸਕ - ਭਾਰਤ ਨੇ ਪਾਕਿਸਤਾਨ ਤੋਂ ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਣਾ ਸ਼ੁਰੂ ਕਰ ਦਿੱਤਾ ਹੈ। ਪਾਕਿਸਤਾਨੀ ਮੀਡੀਆ ਅਨੁਸਾਰ ਭਾਰਤ ਨੇ ਮਿਜ਼ਾਈਲ ਨਾਲ ਹਮਲਾ ਕੀਤਾ ਹੈ। ਪਾਕਿਸਤਾਨੀ ਮੀਡੀਆ ਦਾ ਦਾਅਵਾ ਹੈ ਕਿ ਭਾਰਤ ਨੇ ਮੁਜ਼ੱਫਰਾਬਾਦ ਅਤੇ ਬਹਾਵਲਪੁਰ 'ਤੇ ਮਿਜ਼ਾਈਲਾਂ ਨਾਲ ਹਮਲਾ ਕੀਤਾ ਹੈ। ਹੁਣ ਭਾਰਤੀ ਫੌਜ ਨੇ ਵੀ ਪਾਕਿਸਤਾਨ 'ਤੇ ਹਮਲੇ ਦੀ ਪੁਸ਼ਟੀ ਕਰ ਦਿੱਤੀ ਹੈ। ਇਹ ਹਮਲਾ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ 'ਤੇ ਕੀਤਾ ਗਿਆ ਹੈ। ਇਹ ਭਾਰਤ ਵੱਲੋਂ ਪਾਕਿਸਤਾਨ 'ਤੇ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਵੱਡਾ ਮਿਜ਼ਾਈਲ ਹਮਲਾ ਹੈ।

ਪੀਓਕੇ 'ਚ ਵੀ ਸੁਣਾਈ ਦਿੱਤੀ ਧਮਾਕਿਆਂ ਦੀ ਆਵਾਜ਼
ਪਾਕਿਸਤਾਨ ਦੇ ਨਾਲ-ਨਾਲ ਪੀਓਕੇ ਵਿੱਚ ਕਈ ਥਾਵਾਂ 'ਤੇ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਇਹ ਮੰਨਿਆ ਜਾਂਦਾ ਹੈ ਕਿ ਭਾਰਤ ਨੇ ਪੀਓਕੇ ਵਿੱਚ ਸਰਜੀਕਲ ਸਟ੍ਰਾਈਕ ਵੀ ਕੀਤੀ ਹੈ। ਪੀਓਕੇ ਲਈ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।


author

Inder Prajapati

Content Editor

Related News