ਦਿੱਲੀ 'ਚ 40 ਕਰੋੜ ਰੁਪਏ ਦੀ ਅਫ਼ੀਮ ਬਰਾਮਦ, 3 ਗ੍ਰਿਫ਼ਤਾਰ
Friday, Sep 22, 2023 - 06:27 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਪੁਲਸ ਦੀ ਵਿਸ਼ੇਸ਼ ਸ਼ਾਖਾ ਨੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 40 ਕਿਲੋਗ੍ਰਾਮ ਤੋਂ ਵੱਧ ਅਫ਼ੀਮ ਬਰਾਮਦ ਕੀਤੀ ਹੈ, ਜਿਸ ਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ 'ਚ ਕਰੀਬ 40 ਕਰੋੜ ਰੁਪਏ ਦੱਸੀ ਗਈ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਇਸ ਵਾਰ ਨਹੀਂ ਚੱਲਣਗੇ ਪਟਾਕੇ, ਦੀਵਾਲੀ ਤੋਂ ਪਹਿਲਾਂ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ
ਪੁਲਸ ਨੇ ਦੱਸਿਆ ਕਿ ਤਿੰਨਾਂ ਦੋਸ਼ੀਆਂ ਦੀ ਪਛਾਣ ਅਮਰਾ ਰਾਮ (34), ਭਾਨਾ ਰਾਮ ਚੌਧਰੀ (33) ਅਤੇ ਭੱਲਾ ਰਾਮ (31) ਵਜੋਂ ਕੀਤੀ ਗਈ ਹੈ। ਇਹ ਸਾਰੇ ਰਾਜਸਥਾਨ ਦੇ ਜੋਧਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਅਫ਼ੀਮ ਨੂੰ ਤਸਕਰੀ ਕਰ ਕੇ ਪੂਰਬ-ਉੱਤਰ ਰਾਜਾਂ ਤੋਂ ਲਿਆਂਦਾ ਗਿਆ ਸੀ ਅਤੇ ਦਿੱਲੀ ਤੇ ਨੇੜੇ-ਤੇੜੇ ਦੇ ਰਾਜਾਂ 'ਚ ਇਸ ਦੀ ਸਪਲਾਈ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੇ ਕਾਰ 'ਚ ਅਫ਼ੀਮ ਲੁਕਾਈ ਸੀ ਅਤੇ ਕਾਨੂੰਨ ਪ੍ਰਮੋਟਰਾਂ ਤੋਂ ਬਚਣ ਲਈ ਕਾਰ 'ਚ ਅਸਥਾਈ ਰਜਿਸਟਰੇਸ਼ਨ ਨੰਬਰ ਲਗਾਇਆ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8