ਵਿਰੋਧੀ ਗਠਜੋੜ ''ਇੰਡੀਆ'' ਸੱਤਾ ''ਚ ਆਇਆ ਤਾਂ ਬਣੇਗਾ ਕਿਸਾਨਾਂ ਦੀ ਆਵਾਜ਼ : ਰਾਹੁਲ ਗਾਂਧੀ
Thursday, Mar 14, 2024 - 12:43 PM (IST)
ਨਾਸਿਕ (ਭਾਸ਼ਾ)- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਵਿਰੋਧੀ ਪਾਰਟੀਆਂ ਦਾ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' (ਇੰਡੀਆ) ਸੱਤਾ ਵਿਚ ਆਉਂਦਾ ਹੈ ਤਾਂ ਇਹ 'ਕਿਸਾਨਾਂ ਦੀ ਆਵਾਜ਼' ਬਣੇਗਾ ਅਤੇ ਅਜਿਹੀਆਂ ਨੀਤੀਆਂ ਬਣਾਏਗਾ ਜੋ ਉਨ੍ਹਾਂ ਦੀ ਰੱਖਿਆ ਕਰ ਸਕਦੇ ਹਨ। ਉਹ ਕਾਂਗਰਸ ਦੀ 'ਭਾਰਤ ਜੋੜੋ ਨਿਆਏ ਯਾਤਰਾ' ਦੇ ਹਿੱਸੇ ਵਜੋਂ ਐੱਨਸੀਪੀ (ਸਪਾ) ਦੇ ਮੁਖੀ ਸ਼ਰਦ ਪਵਾਰ ਅਤੇ ਸ਼ਿਵ ਸੈਨਾ (ਯੂਬੀਟੀ) ਦੇ ਸੰਸਦ ਮੈਂਬਰ ਸੰਜੇ ਰਾਊਤ ਦੇ ਨਾਲ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਦੇ ਚੰਦਵਾੜ ਵਿਚ ਕਿਸਾਨ ਰੈਲੀ ਨੂੰ ਸੰਬੋਧਨ ਕਰ ਰਹੇ ਸਨ।
ਰਾਹੁਲ ਗਾਂਧੀ ਨੇ ਕਿਹਾ,"ਵਿਰੋਧੀ ਗੱਠਜੋੜ 'ਇੰਡੀਆ' ਦੀ ਸਰਕਾਰ ਕਿਸਾਨਾਂ ਦੀ ਆਵਾਜ਼ ਬਣੇਗੀ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਕੰਮ ਕਰੇਗੀ।" ਉਨ੍ਹਾਂ ਨੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ, ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਫਸਲ ਬੀਮਾ ਯੋਜਨਾ ਦਾ ਪੁਨਰਗਠਨ, ਫਸਲਾਂ ਦੀਆਂ ਕੀਮਤਾਂ ਨੂੰ ਸੁਰੱਖਿਅਤ ਰੱਖਣ ਲਈ ਨਿਰਯਾਤ ਦਰਾਮਦ ਨੀਤੀਆਂ ਬਣਾਉਣ ਅਤੇ ਖੇਤੀਬਾੜੀ ਨੂੰ ਜੀਐੱਸਟੀ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰਨ ਅਤੇ ਸਿਰਫ਼ ਇਕ ਟੈਕਸ 'ਤੇ ਕੰਮ ਕਰਨ ਦਾ ਵਾਅਦਾ ਕੀਤਾ। ਵਾਇਨਾਡ ਤੋਂ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੇ ਵੀ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੇਣ ਦੇ ਕਾਂਗਰਸ ਦੇ ਵਾਅਦੇ ਨੂੰ ਦੁਹਰਾਇਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8