ਸੰਸਦ ਦੀ ਕਾਰਵਾਈ ਰੋਕਣ ਲਈ ਵਿਰੋਧੀ ਧਿਰ ਸੁਰੱਖਿਆ ਕੁਤਾਹੀ ਮਾਮਲੇ ਦਾ ਕਰ ਰਿਹੈ ਇਸਤੇਮਾਲ : ਅਨੁਰਾਗ ਠਾਕੁਰ
Friday, Dec 15, 2023 - 04:16 PM (IST)
ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਸ਼ੁੱਕਰਵਾਰ ਨੂੰ ਵਿਰੋਧੀ ਦਲਾਂ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਦੋਸ਼ ਲਗਾਇਆ ਕਿ ਉਹ ਸੰਸਦ ਦੀ ਸੁਰੱਖਿਆ 'ਚ ਕੁਤਾਹੀ ਮਾਮਲੇ ਦਾ ਰਾਜਨੀਤੀਕਰਨ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਠਾਕੁਰ ਨੇ ਕਿਹਾ ਕਿ ਵਿਰੋਧੀ ਧਿਰ ਇਸ ਮੁੱਦੇ ਦਾ ਇਸਤੇਮਾਲ ਸਦਨ ਦੀ ਕਾਰਵਾਈ ਰੋਕਣ ਲਈ ਕਰ ਰਿਹਾ ਹੈ। ਕੇਂਦਰੀ ਯੂਥ ਮਾਮਲੇ ਅਤੇ ਖੇਡ ਮੰਤਰੀ ਨੇ ਨਜਫਗੜ੍ਹ ਦੇ ਇਕ ਸਕੂਲ 'ਚ ਗ੍ਰਾਮੀਣ ਖੇਡ ਮੁਕਾਬਲਿਆਂ ਲਈ ਪੁਰਸਕਾਰ ਵੰਡ ਸਮਾਰੋਹ ਤੋਂ ਵੱਖ ਇਹ ਟਿੱਪਣੀ ਕੀਤੀ।
ਉਨ੍ਹਾਂ ਕਿਹਾ,''ਤਿੰਨ ਰਾਜਾਂ 'ਚ ਚੋਣਾਂ ਹਾਰਨ ਤੋਂ ਬਾਅਦ ਵਿਰੋਧੀ ਧਿਰ ਸਦਨ ਦੀ ਕਾਵਾਈ ਰੋਕਣ ਦਾ ਬਹਾਨਾ ਲੱਭ ਰਿਹਾ ਹੈ। ਉਹ ਰੁਕਾਵਟਾਂ ਪੈਦਾ ਕਰ ਰਹੇ ਹਨ, ਇੱਥੇ ਤੱਕ ਕਿ ਲੋਕ ਸਬਾ ਸਪੀਕਰ ਨੇ ਵਿਰੋਧੀ ਦਲਾਂ ਦੇ ਪ੍ਰਤੀਨਿਧੀਆਂ ਨਾਲ ਗੱਲ ਕੀਤੀ, ਉਨ੍ਹਾਂ ਦੇ ਸੁਝਾਅ ਲਈ ਅਤੇ (ਸੁਰੱਖਿਆ 'ਚ) ਸੁਧਾਰ ਦਾ ਭਰੋਸਾ ਵੀ ਦਿੱਤਾ। ਇਹ ਸਪੱਸ਼ਟ ਰੂਪ ਨਾਲ ਦੇਖਿਆ ਜਾ ਸਕਦਾ ਹੈ, ਉਹ ਰਾਜਨੀਤੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।'' ਇਸ ਤੋਂ ਪਹਿਲਾਂ, ਸੰਸਦ ਦੀ ਸੁਰੱਖਿਆ 'ਚ ਕੁਤਾਹੀ 'ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਦਲਾਂ ਦੇ ਹੰਗਾਮੇ ਕਾਰਨ ਦੋਹਾਂ ਸਦਨਾਂ ਦੀ ਕਾਰਵਾਈ ਸ਼ੁੱਕਰਵਾਰ ਨੂੰ ਵੀ ਰੋਕੀ ਗਈ। ਦੋਹਾਂ ਸਦਨਾਂ ਦੀ ਬੈਠਕ ਹੁਣ 18 ਦਸੰਬਰ ਨੂੰ ਹੋਵੇਗੀ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਠਾਕੁਰ ਨੇ ਕਿਹਾ ਕਿ ਵਿਰੋਧੀ ਧਿਰ ਸਦਨ ਦੀ ਕਾਰਵਾਈ ਰੋਕ ਕੇ ਜਨਤਾ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8