ਭਾਰਤ-ਕੈਨੇਡਾ ਵਿਵਾਦ: ਵਿਰੋਧੀ ਧਿਰ ਦੇ ਨੇਤਾ ਐਂਡਰਿਊ ਸ਼ੀਅਰ ਨੇ PM ਟਰੂਡੋ 'ਤੇ ਸਾਧਿਆ ਨਿਸ਼ਾਨਾ

Monday, Sep 25, 2023 - 03:16 AM (IST)

ਭਾਰਤ-ਕੈਨੇਡਾ ਵਿਵਾਦ: ਵਿਰੋਧੀ ਧਿਰ ਦੇ ਨੇਤਾ ਐਂਡਰਿਊ ਸ਼ੀਅਰ ਨੇ PM ਟਰੂਡੋ 'ਤੇ ਸਾਧਿਆ ਨਿਸ਼ਾਨਾ

ਇੰਟਰਨੈਸ਼ਨਲ ਡੈਸਕ : ਜਸਟਿਨ ਟਰੂਡੋ ਦੇ ਖਾਲਿਸਤਾਨੀ ਅੱਤਵਾਦੀ ਗਰੁੱਪ ਦੇ ਨੇਤਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤੀ ਏਜੰਟਾਂ ਦਾ ਹੱਥ ਹੋਣ ਦੇ ਦਾਅਵਿਆਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਕੂਟਨੀਤਕ ਸਬੰਧ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਏ ਹਨ। ਇਸ ਵਿਵਾਦ ਦਰਮਿਆਨ ਵਿਰੋਧੀ ਪਾਰਟੀ ਦੇ ਨੇਤਾ ਐਂਡਰਿਊ ਸ਼ੀਅਰ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜੋ ਕੈਨੇਡੀਅਨ ਸੰਸਦ ਵਿੱਚ ਵਾਇਰਲ ਹੋ ਰਿਹਾ ਹੈ।

ਇਸ ਵੀਡੀਓ ਵਿੱਚ ਉਹ ਪੀਐੱਮ ਟਰੂਡੋ ਨੂੰ ਨਿਸ਼ਾਨਾ ਬਣਾ ਰਹੇ ਹਨ। ਵੀਡੀਓ 'ਚ ਉਹ ਕਹਿ ਰਹੇ ਹਨ, "ਕੀ ਤੁਹਾਡੇ ਕੋਲ ਭਾਰਤ ਖ਼ਿਲਾਫ਼ ਆਪਣੀ ਸਾਜ਼ਿਸ਼ ਦਾ ਕੋਈ ਸਬੂਤ ਹੈ? ਪ੍ਰਧਾਨ ਮੰਤਰੀ ਦੀ ਅਯੋਗਤਾ ਨੇ ਇਕ ਪ੍ਰਮੁੱਖ ਏਸ਼ੀਆਈ ਸ਼ਕਤੀ ਅਤੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਨਾਲ ਕੈਨੇਡਾ ਦੇ ਸਬੰਧਾਂ ਨੂੰ ਨੁਕਸਾਨ ਪਹੁੰਚਾਇਆ ਹੈ।" ਕੈਨੇਡਾ ਦੀ ਧਰਤੀ 'ਤੇ ਕਿਸੇ ਵੀ ਦੋਸ਼ੀ ਅੱਤਵਾਦੀ ਦੀ ਮੌਜੂਦਗੀ ਭਾਰਤ ਦੀ ਜ਼ਿੰਮੇਵਾਰੀ ਨਹੀਂ ਹੈ।

ਇਹ ਵੀ ਪੜ੍ਹੋ : 'ਭਵਿੱਖ 'ਚ ਫਿਰ ਤਬਾਹੀ ਮਚਾ ਸਕਦੈ ਕੋਰੋਨਾ!', ਚੀਨੀ ਵਿਗਿਆਨੀ ਦੀ ਰਿਸਰਚ 'ਚ ਹੋਇਆ ਵੱਡਾ ਖੁਲਾਸਾ

ਭਾਰਤ ਦੇ ਦਬਾਅ ਅੱਗੇ ਝੁਕਿਆ ਕੈਨੇਡਾ! ਖਾਲਿਸਤਾਨੀ ਸਮਰਥਕਾਂ 'ਤੇ ਸਖ਼ਤੀ

ਦੱਸ ਦੇਈਏ ਕਿ ਖਾਲਿਸਤਾਨੀ ਅੱਤਵਾਦੀਆਂ ਨੂੰ ਲੈ ਕੇ ਭਾਰਤ ਸਰਕਾਰ ਦੇ ਦਬਾਅ ਦਾ ਅਸਰ ਕੈਨੇਡਾ 'ਤੇ ਨਜ਼ਰ ਆਉਣ ਲੱਗਾ ਹੈ। ਕੈਨੇਡੀਅਨ ਸਰਕਾਰ ਨੇ ਖਾਲਿਸਤਾਨੀ ਸਮਰਥਕਾਂ ਖ਼ਿਲਾਫ਼ ਸਖਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਅਹਿਮ ਥਾਵਾਂ ਤੋਂ ਖਾਲਿਸਤਾਨ ਦੇ ਸਮਰਥਨ 'ਚ ਲੱਗੇ ਹੋਰਡਿੰਗ ਅਤੇ ਬੈਨਰ ਹਟਾਉਣ ਦੇ ਹੁਕਮ ਦਿੱਤੇ ਗਏ ਹਨ। ਖਾਲਿਸਤਾਨੀ ਸਮਰਥਕਾਂ ਨੇ ਆਪਣੇ ਪ੍ਰਚਾਰ ਨੂੰ ਅੱਗੇ ਵਧਾਉਣ ਲਈ ਵੱਖ-ਵੱਖ ਥਾਵਾਂ 'ਤੇ ਪੋਸਟਰ ਲਗਾਏ ਹੋਏ ਸਨ ਤਾਂ ਜੋ ਲੋਕ ਉਨ੍ਹਾਂ ਨੂੰ ਦੇਖਣ ਅਤੇ ਪ੍ਰਭਾਵਿਤ ਹੋਣ ਪਰ ਹੁਣ ਉਨ੍ਹਾਂ ਨੂੰ ਹਟਾਇਆ ਜਾ ਰਿਹਾ ਹੈ। ਬ੍ਰਿਟਿਸ਼ ਕੋਲੰਬੀਆ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੀ ਗਿਣਤੀ 'ਚ ਪੋਸਟਰ ਅਤੇ ਬੈਨਰ ਲਗਾਏ ਗਏ ਸਨ। ਇਸ ਤੋਂ ਇਲਾਵਾ ਕੈਨੇਡਾ ਨੇ ਅਮਰੀਕਾ ਦੀ ਸਰਹੱਦ 'ਤੇ ਰਹਿ ਰਹੀਆਂ ਖਾਲਿਸਤਾਨ ਪੱਖੀ ਜਥੇਬੰਦੀਆਂ ਨੂੰ ਵੀ ਇਸੇ ਤਰ੍ਹਾਂ ਆਪਣੀ ਪ੍ਰਚਾਰ ਸਮੱਗਰੀ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News