ਵਿਰੋਧੀ ਧਿਰ ਦੇ ਨੇਤਾ ਖੜਗੇ ਨੇ ਕੁਰਸੀ ਦੇ ਸਾਹਮਣੇ ਆ ਕੇ ਤੋੜੀ ਪਰੰਪਰਾ : ਰਾਜ ਸਭਾ ਚੇਅਰਮੈਨ ਧਨਖੜ
Friday, Jun 28, 2024 - 02:43 PM (IST)
ਨਵੀਂ ਦਿੱਲੀ (ਭਾਸ਼ਾ) - ਰਾਜ ਸਭਾ 'ਚ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ NEET-UG ਪ੍ਰੀਖਿਆ ਦੇ ਪੇਪਰ ਲੀਕ ਮਾਮਲੇ 'ਚ ਸਰਕਾਰ ਨੂੰ ਘੇਰਦੇ ਹੋਏ ਹੰਗਾਮੇ ਦੌਰਾਨ ਚੇਅਰਮੈਨ ਜਗਦੀਪ ਧਨਖੜ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਖੁਦ ਕੁਰਸੀ ਦੇ ਸਾਹਮਣੇ ਆਏ, ਜੋ ਪਹਿਲਾਂ ਕਦੇ ਨਹੀਂ ਹੋਇਆ ਸੀ। ਚੇਅਰਮੈਨ ਨੇ ਇਹ ਟਿੱਪਣੀ ਉਸ ਸਮੇਂ ਕੀਤੀ, ਜਦੋਂ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਚਰਚਾ ਦੌਰਾਨ ਵਿਰੋਧੀ ਧਿਰ ਦੇ ਮੈਂਬਰ ਲਗਾਤਾਰ ਹੰਗਾਮਾ ਕਰ ਰਹੇ ਸਨ।
ਇਹ ਵੀ ਪੜ੍ਹੋ - ਸਵਿਫਟ ਕਾਰ ਦੀ ਛੱਤ ਤੇ ਬੋਨਟ 'ਤੇ ਬੈਠ 10-15 ਨੌਜਵਾਨ ਮਾਰ ਰਹੇ ਸੀ ਸਟੰਟ, ਵੀਡੀਓ ਸੋਸ਼ਲ ਮੀਡੀਆ 'ਤੇ ਹੋਈ ਵਾਇਰਲ
ਨੈਸ਼ਨਲ ਐਲੀਜੀਬਿਲਟੀ ਕਮ ਐਂਟਰੈਂਸ ਟੈਸਟ-ਗ੍ਰੈਜੂਏਟ (ਐੱਨਈਈਟੀ-ਯੂਜੀ) ਨਾਲ ਸਬੰਧਤ ਕਥਿਤ ਬੇਨਿਯਮੀਆਂ, ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਦੀ ਨਾਕਾਮੀ ਅਤੇ ਪੇਪਰ ਲੀਕ ਨਾਲ ਜੂੜੇ ਮੁੱਦਿਆਂ 'ਤੇ ਵਿਰੋਧੀ ਧਿਰ ਦੇ ਮੈਂਬਰ ਅੱਜ ਸਵੇਰੇ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਚਰਚਾ ਕਰਵਾਉਣ ਦੀ ਮੰਗ 'ਤੇ ਹੰਗਾਮਾ ਕਰ ਰਹੇ ਸਨ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਸ਼ੁਰੂ ਹੋਣ ਦੇ ਕਰੀਬ ਅੱਧੇ ਘੰਟੇ ਅੰਦਰ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਜਦੋਂ ਮੀਟਿੰਗ ਦੁਬਾਰਾ ਸ਼ੁਰੂ ਹੋਈ ਤਾਂ ਭਾਜਪਾ ਦੇ ਸੁਧਾਂਸ਼ੂ ਤ੍ਰਿਵੇਦੀ ਨੇ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਹੋਈ ਚਰਚਾ 'ਤੇ ਆਪਣੀ ਗੱਲ ਅੱਗੇ ਰੱਖੀ।
ਇਹ ਵੀ ਪੜ੍ਹੋ - ਇਸ ਦਿਨ ਲੱਗੇਗਾ 21ਵੀਂ ਸਦੀ ਦਾ ਸਭ ਤੋਂ ਲੰਬਾ 'ਸੂਰਜ ਗ੍ਰਹਿਣ', ਜਾਣੋ ਭਾਰਤ 'ਚ ਵਿਖਾਈ ਦੇਵੇਗਾ ਜਾਂ ਨਹੀਂ
ਤ੍ਰਿਵੇਦੀ ਦੇ ਭਾਸ਼ਣ ਵਿਚਾਲੇ ਸਦਨ ਦੇ ਨੇਤਾ ਜੇਪੀ ਨੱਡਾ ਨੇ ਚਰਚਾ ਵਿੱਚ ਵਿਘਨ ਪਾਉਣ ਲਈ ਵਿਰੋਧੀ ਮੈਂਬਰਾਂ ਨੂੰ ਨਿਸ਼ਾਨਾ ਬਣਾਇਆ। ਨੱਡਾ ਦੀ ਗੱਲਬਾਤ ਖ਼ਤਮ ਹੁੰਦੇ ਹੀ ਚੇਅਰਮੈਨ ਧਨਖੜ ਨੇ ਕਿਹਾ ਅੱਜ ਦਾ ਦਿਨ ਭਾਰਤੀ ਸੰਸਦ ਦੇ ਇਤਿਹਾਸ ਵਿਚ ਇੰਨਾ ਦਾਗੀ ਹੋ ਗਿਆ ਕਿ ਵਿਰੋਧੀ ਧਿਰ ਦੇ ਨੇਤਾ ਖੁਦ ਕੁਰਸੀ ਦੇ ਸਾਹਮਣੇ ਆ ਗਏ। ਉਹਨਾਂ ਨੇ ਕਿਹਾ ਕਿ ਅਜਿਹਾ ਕਦੇ ਨਹੀਂ ਹੋਇਆ। ਮੈਂ ਦੁਖੀ ਹਾਂ। ਮੈਂ ਹੈਰਾਨ ਹਾਂ। ਭਾਰਤੀ ਸੰਸਦੀ ਪਰੰਪਰਾ ਇੰਨੀ ਡਿੱਗ ਜਾਵੇਗੀ ਕਿ ਵਿਰੋਧੀ ਧਿਰ ਦੇ ਨੇਤਾ ਕੁਰਸੀ ਦੇ ਨੇੜੇ ਆ ਜਾਣਗੇ, ਉਪ ਨੇਤਾ (ਵਿਰੋਧੀ ਧਿਰ ਦਾ) ਕੁਰਸੀ ਦੇ ਨੇੜੇ ਆਉਣਗੇ।'' ਇਸ ਤੋਂ ਬਾਅਦ ਉਹਨਾਂ ਨੇ ਸਦਨ ਦੀ ਬੈਠਕ 2 ਵਜੇ ਤੱਕ ਮੁਲਤਵੀ ਕਰ ਦਿੱਤੀ।
ਇਹ ਵੀ ਪੜ੍ਹੋ - ਵੱਡੀ ਖ਼ਬਰ: ਇਸ ਸੂਬੇ ਦੇ ਸਕੂਲਾਂ ਦਾ ਬਦਲਿਆ ਸਮਾਂ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8