''ਮੈਂ ਵਿਰੋਧੀ ਧਿਰ ਦਾ ਨੇਤਾ ਪਰ ਮੈਨੂੰ ਬੋਲਣ ਦੀ ਇਜਾਜ਼ਤ ਨਹੀਂ...'', ਰਾਹੁਲ ਗਾਂਧੀ ਨੇ ਸਰਕਾਰ ''ਤੇ ਲਾਏ ਦੋਸ਼

Monday, Jul 21, 2025 - 02:03 PM (IST)

''ਮੈਂ ਵਿਰੋਧੀ ਧਿਰ ਦਾ ਨੇਤਾ ਪਰ ਮੈਨੂੰ ਬੋਲਣ ਦੀ ਇਜਾਜ਼ਤ ਨਹੀਂ...'', ਰਾਹੁਲ ਗਾਂਧੀ ਨੇ ਸਰਕਾਰ ''ਤੇ ਲਾਏ ਦੋਸ਼

ਨਵੀਂ ਦਿੱਲੀ: ਸੰਸਦ ਦਾ ਮਾਨਸੂਨ ਸੈਸ਼ਨ ਸੋਮਵਾਰ ਨੂੰ ਹੰਗਾਮੇ ਨਾਲ ਸ਼ੁਰੂ ਹੋ ਗਿਆ। ਪਹਿਲੇ ਦਿਨ ਹੀ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਆਹਮੋ-ਸਾਹਮਣੇ ਹੋ ਗਈਆਂ। ਲੋਕ ਸਭਾ ਵਿੱਚ ਵਿਰੋਧੀ ਧਿਰ ਵਲੋਂ ਜ਼ਬਰਦਸਤ ਹੰਗਾਮਾ ਕੀਤਾ ਜਾ ਰਿਹਾ ਹੈ, ਜਿਸ ਦੇ ਕਾਰਨ ਲੋਕ ਸਭਾ ਦੀ ਕਾਰਵਾਈ 2 ਵਜੇ ਤੱਖ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੰਸਦ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੋਸ਼ ਲਗਾਇਆ ਕਿ ਉਹ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸਦਨ ਵਿੱਚ ਆਪਣਾ ਪੱਖ ਪੇਸ਼ ਕਰਨਾ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਹਨਾਂ ਨੂੰ ਸੈਸ਼ਨ ਵਿਚ ਬੋਲਣ ਤੋਂ ਮਨ੍ਹਾ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ - 20 ਸਕਿੰਟਾਂ 'ਚ ਔਰਤ ਨੂੰ ਮਾਰੇ 30 ਥੱਪੜ, ਨਸ਼ੇੜੀ ਨੌਜਵਾਨ ਦੇ ਸ਼ਰਮਨਾਕ ਕਾਰੇ ਦੀ ਵੀਡੀਓ ਵਾਇਰਲ

ਹਾਲਾਂਕਿ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸੱਤਾਧਾਰੀ ਪਾਰਟੀ ਦੇ ਹੋਰਾਂ ਆਗੂਆਂ ਨੂੰ ਬੋਲਣ ਦਾ ਮੌਕਾ ਦਿੱਤਾ ਗਿਆ। ਰਾਹੁਲ ਗਾਂਧੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ ਉਨ੍ਹਾਂ ਨੂੰ ਸਦਨ ਵਿੱਚ ਆਪਣਾ ਪੱਖ ਪੇਸ਼ ਕਰਨ ਦਾ ਅਧਿਕਾਰ ਹੈ ਪਰ ਇਹ ਸੱਤਾਧਾਰੀ ਪਾਰਟੀ ਦਾ ਨਵਾਂ ਰਵੱਈਆ ਹੈ ਕਿ ਉਨ੍ਹਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਵਿਰੋਧੀ ਧਿਰ ਨੇ ਟਰੰਪ ਵੱਲੋਂ ਆਪ੍ਰੇਸ਼ਨ ਸਿੰਦੂਰ ਅਤੇ ਜੰਗਬੰਦੀ ਸਬੰਧੀ ਕੀਤੇ ਗਏ ਦਾਅਵਿਆਂ 'ਤੇ ਸਰਕਾਰ ਤੋਂ ਜਵਾਬ ਮੰਗਿਆ, ਜਿਸ ਕਾਰਨ ਸੰਸਦ ਦੇ ਦੋਵਾਂ ਸਦਨਾਂ ਵਿੱਚ ਹੰਗਾਮਾ ਹੋਇਆ। ਉਨ੍ਹਾਂ ਨੇ ਸੱਤਾਧਾਰੀ ਪਾਰਟੀ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਵਿਰੋਧੀ ਧਿਰ ਨੂੰ ਬੋਲਣ ਨਹੀਂ ਦਿੱਤਾ ਜਾ ਰਿਹਾ।

ਇਹ ਵੀ ਪੜ੍ਹੋ - ਵਿਆਹ ਮੌਕੇ ਲਾੜੀ ਨੇ ਕੀਤਾ ਕੁਝ ਅਜਿਹਾ, ਮਹਿਮਾਨਾਂ ਦੇ ਉੱਡ ਗਏ ਰੰਗ, ਵਾਇਰਲ ਹੋ ਗਈ ਵੀਡੀਓ

ਸਰਕਾਰ ਆਪਰੇਸ਼ਨ ਸਿੰਦੂਰ ਸਮੇਤ ਹੋਰ ਮੁੱਦਿਆਂ 'ਤੇ ਚਰਚਾ ਲਈ ਤਿਆਰ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਖੁਦ ਸੱਤਾਧਾਰੀ ਪਾਰਟੀ ਵੱਲੋਂ ਸਦਨ ਵਿੱਚ ਇਹ ਗੱਲ ਕਹੀ। ਇਸ ਮੁੱਦੇ 'ਤੇ ਰਾਹੁਲ ਗਾਂਧੀ ਨੇ ਕਿਹਾ ਕਿ ਚਰਚਾ ਹੋਵੇਗੀ ਪਰ ਮੁੱਦਾ ਇਹ ਹੈ ਕਿ ਜੇਕਰ ਸਰਕਾਰ ਦੇ ਲੋਕ ਕੁਝ ਕਹਿੰਦੇ ਹਨ ਤਾਂ ਸਾਨੂੰ ਵੀ ਜਗ੍ਹਾ ਮਿਲਣੀ ਚਾਹੀਦੀ ਹੈ। ਅਸੀਂ ਕੁਝ ਸ਼ਬਦ ਕਹਿਣਾ ਚਾਹੁੰਦੇ ਸੀ ਪਰ ਸੱਤਾਧਾਰੀ ਪਾਰਟੀ ਨੇ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ। ਇਸ ਮੌਕੇ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਸਦਨ ਵਿੱਚ ਵਿਰੋਧੀ ਧਿਰ ਨੂੰ ਬੋਲਣ ਨਾ ਦੇਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਦਨ ਵਿੱਚ ਆਪ੍ਰੇਸ਼ਨ ਸਿੰਦੂਰ 'ਤੇ ਚਰਚਾ ਕਰਨ ਲਈ ਤਿਆਰ ਹੈ, ਤਾਂ ਇਸ 'ਤੇ ਚਰਚਾ ਕਰੇ। ਉਹ ਵਿਰੋਧੀ ਧਿਰ ਦੇ ਨੇਤਾ ਨੂੰ ਬੋਲਣ ਕਿਉਂ ਨਹੀਂ ਦਿੰਦੇ? ਉਹ ਵਿਰੋਧੀ ਧਿਰ ਦੇ ਨੇਤਾ ਦਾ ਮੂੰਹ ਕਿਉਂ ਬੰਦ ਕਰ ਰਹੇ ਹਨ।

ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News