PM ਮੋਦੀ ਨੂੰ ਕੇਜਰੀਵਾਲ, ਖੜਗੇ ਸਣੇ ਕਈ ਵਿਰੋਧੀ ਨੇਤਾਵਾਂ ਨੇ ਜਨਮ ਦਿਨ 'ਤੇ ਦਿੱਤੀਆਂ ਵਧਾਈਆਂ

Tuesday, Sep 17, 2024 - 11:10 AM (IST)

PM ਮੋਦੀ ਨੂੰ ਕੇਜਰੀਵਾਲ, ਖੜਗੇ ਸਣੇ ਕਈ ਵਿਰੋਧੀ ਨੇਤਾਵਾਂ ਨੇ ਜਨਮ ਦਿਨ 'ਤੇ ਦਿੱਤੀਆਂ ਵਧਾਈਆਂ

ਨਵੀਂ ਦਿੱਲੀ - ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਕਈ ਹੋਰ ਵਿਰੋਧੀ ਨੇਤਾਵਾਂ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਮੰਗਲਵਾਰ ਨੂੰ 74 ਸਾਲ ਦੇ ਹੋ ਗਏ ਹਨ। ਮੋਦੀ ਦਾ ਜਨਮ 17 ਸਤੰਬਰ 1950 ਨੂੰ ਵਡ ਨਗਰ, ਗੁਜਰਾਤ ਵਿੱਚ ਹੋਇਆ ਸੀ।

ਇਹ ਵੀ ਪੜ੍ਹੋ ਵੱਡੀ ਖ਼ਬਰ: ਅੱਜ ਹੋਵੇਗਾ ਦਿੱਲੀ ਦੇ ਨਵੇਂ CM ਦੇ ਨਾਂ ਦਾ ਐਲਾਨ

PunjabKesari

ਮਲਿਕਾਰਜੁਨ ਖੜਗੇ ਨੇ 'ਐਕਸ' 'ਤੇ ਲਿਖਿਆ, ''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਦਿਲੋਂ ਸ਼ੁਭਕਾਮਨਾਵਾਂ। ਮੈਂ ਉਹਨਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।" 

ਇਹ ਵੀ ਪੜ੍ਹੋ ਸੁੱਖਣਾ ਪੂਰੀ ਹੋਣ 'ਤੇ ਕਿਸਾਨ ਨੇ ਨੋਟਾਂ ਨਾਲ ਤੋਲਿਆ ਆਪਣਾ ਪੁੱਤ, ਮੰਦਰ ਨੂੰ ਦਾਨ ਕਰ ਦਿੱਤੇ ਸਾਰੇ ਪੈਸੇ

PunjabKesari

ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਵੀ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ 'ਐਕਸ' 'ਤੇ ਪੋਸਟ ਕੀਤਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ।"

ਇਹ ਵੀ ਪੜ੍ਹੋ 200 ਰੁਪਏ ਦੇ ਨਿਵੇਸ਼ ਨੇ 4 ਮਹੀਨਿਆਂ 'ਚ ਮਜ਼ਦੂਰ ਨੂੰ ਬਣਾਇਆ ਕਰੋੜਪਤੀ, ਜਾਣੋ ਕਿਹੜਾ ਹੈ ਕਾਰੋਬਾਰ?

PunjabKesari

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੀਐੱਮ ਮੋਦੀ ਨੂੰ ਵਧਾਈ ਦਿੰਦੇ ਹੋਏ ਕਿਹਾ, "ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਜਨਮ ਦਿਨ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ। ਤੁਹਾਡੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।"

ਇਹ ਵੀ ਪੜ੍ਹੋ ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News