ਵਿਰੋਧੀ ਪਾਰਟੀਆਂ ਨੇ ਰਾਤ ਦੇ ਖਾਣੇ ਤੋਂ ਪਹਿਲਾਂ ਕੀਤਾ ਮੰਥਨ, ਮੰਗਲਵਾਰ ਨੂੰ ਹੋਵੇਗੀ ਰਸਮੀ ਮੀਟਿੰਗ

Tuesday, Jul 18, 2023 - 12:43 AM (IST)

ਵਿਰੋਧੀ ਪਾਰਟੀਆਂ ਨੇ ਰਾਤ ਦੇ ਖਾਣੇ ਤੋਂ ਪਹਿਲਾਂ ਕੀਤਾ ਮੰਥਨ, ਮੰਗਲਵਾਰ ਨੂੰ ਹੋਵੇਗੀ ਰਸਮੀ ਮੀਟਿੰਗ

ਬੈਂਗਲੁਰੂ (ਭਾਸ਼ਾ): ਕਈ ਮੁੱਖ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਇੱਥੇ ਰਾਤ ਦੀ ਰੋਟੀ ਮੌਕੇ ਮੀਟਿੰਗ ਕੀਤੀ, ਜਿੱਥੇ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਗਈ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਇੱਕਜੁੱਟ ਹਨ। ਉਹ ਮੰਗਲਵਾਰ ਨੂੰ ਰਸਮੀ ਸਲਾਹ-ਮਸ਼ਵਰਾ ਕਰਨਗੇ ਕਿ ਅਗਲੀਆਂ ਲੋਕ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੇ ਖਿਲਾਫ ਇਕ ਸਾਂਝਾ ਪ੍ਰੋਗਰਾਮ ਕਿਵੇਂ ਉਲੀਕਿਆ ਜਾਵੇ ਅਤੇ ਇਕਜੁੱਟ ਹੋ ਕੇ ਉਸ ਨੂੰ ਹਰਾਇਆ ਜਾਵੇ। ਮੰਗਲਵਾਰ ਨੂੰ ਦੂਜੇ ਦਿਨ ਦੀ ਬੈਠਕ 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਅਤੇ ਕੁਝ ਹੋਰ ਨੇਤਾ ਵੀ ਸ਼ਿਰਕਤ ਕਰਨਗੇ, ਜਿਸ ਤੋਂ ਬਾਅਦ ਬੈਠਕ 'ਚ ਸ਼ਾਮਲ ਵਿਰੋਧੀ ਪਾਰਟੀਆਂ ਦੇ ਨੇਤਾ ਸਾਂਝੀ ਪ੍ਰੈੱਸ ਕਾਨਫਰੰਸ ਰਾਹੀਂ ਅੱਗੇ ਦਾ ਰਸਤਾ ਪੇਸ਼ ਕਰਨਗੇ। 

ਇਹ ਖ਼ਬਰ ਵੀ ਪੜ੍ਹੋ - ਸ਼ੂਟਰ ਨੂੰ ਗ੍ਰਿਫ਼ਤਾਰ ਕਰਨ ਗਈ ATS ਟੀਮ 'ਤੇ ਚੱਲੀਆਂ ਗੋਲ਼ੀਆਂ, DSP ਸਣੇ 2 ਜਵਾਨਾਂ ਦੀ ਹਾਲਤ ਗੰਭੀਰ

ਮੀਟਿੰਗ ਵਾਲੀ ਥਾਂ 'ਤੇ ਇਕ ਬੈਨਰ ਲਗਾਇਆ ਗਿਆ, ਜਿਸ 'ਤੇ 'ਯੂਨਾਈਟਿਡ ਵੀ ਸਟੈਂਡ' (ਅਸੀਂ ਇਕ ਹਾਂ) ਲਿਖਿਆ ਹੋਇਆ ਸੀ। ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਵੱਲੋਂ ਵਿਰੋਧੀ ਧਿਰ ਦੇ ਨੇਤਾਵਾਂ ਲਈ ਸ਼ਹਿਰ ਦੇ ਇਕ ਪੰਜ ਸਿਤਾਰਾ ਹੋਟਲ ਵਿਚ ਦਿੱਤੇ ਗਏ ਰਾਤ ਦੇ ਖਾਣੇ ਤੋਂ ਪਹਿਲਾਂ ਇੱਥੇ ਗੈਰ-ਰਸਮੀ ਤੌਰ 'ਤੇ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ। ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਤ੍ਰਿਣਮੂਲ ਕਾਂਗਰਸ ਮੁਖੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਆਗੂ ਨਿਤੀਸ਼ ਕੁਮਾਰ, ਡੀ.ਐੱਮ.ਕੇ. ਆਗੂ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ, ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ, ਸ਼ਿਵ ਸੈਨਾ (ਯੂਬੀਟੀ) ਦੇ ਮੁਖੀ ਊਧਵ ਠਾਕਰੇ, ਝਾਰਖੰਡ ਮੁਕਤੀ ਮੋਰਚਾ ਦੇ ਆਗੂ ਅਤੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ, ਆਮ ਆਦਮੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅਤੇ ਕੁਝ ਹੋਰ ਆਗੂ ਇਸ ਮੀਟਿੰਗ ਵਿਚ ਸ਼ਾਮਲ ਹੋਏ। ਵਿਰੋਧੀ ਪਾਰਟੀਆਂ ਦੀ ਮੀਟਿੰਗ ਦੇ ਦੂਜੇ ਦਿਨ 18 ਜੁਲਾਈ ਨੂੰ ਚਰਚਾ ਹੋਵੇਗੀ ਅਤੇ ਉਸੇ ਦਿਨ ਦਿੱਲੀ ਦੇ ਇਕ ਪੰਜ ਤਾਰਾ ਹੋਟਲ ਵਿਚ ਕੌਮੀ ਜਮਹੂਰੀ ਗਠਜੋੜ ਦੀ ਮੀਟਿੰਗ ਹੋਣ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - ਰਾਜਪਾਲ ਨੇ CM ਮਾਨ ਦੀ ਚਿੱਠੀ ਦਾ ਦਿੱਤਾ ਜਵਾਬ; ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ ਕਹੀ ਇਹ ਗੱਲ

ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਕਿਹਾ ਕਿ 26 ਵਿਰੋਧੀ ਪਾਰਟੀਆਂ ਇਕਜੁੱਟ ਹੋ ਕੇ ਅੱਗੇ ਵਧਣ, ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ "ਤਾਨਾਸ਼ਾਹੀ ਸਰਕਾਰ ਦੀਆਂ ਗਤੀਵਿਧੀਆਂ" ਤੋਂ ਪੈਦਾ ਹੋਈਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਇੱਥੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਬੈਠਕ 'ਚ ਵਿਰੋਧੀ ਪਾਰਟੀਆਂ 2024 ਦੀਆਂ ਲੋਕ ਸਭਾ ਚੋਣਾਂ 'ਚ ਭਾਜਪਾ ਖ਼ਿਲਾਫ਼ ਇਕਜੁੱਟ ਹੋ ਕੇ ਲੜਨ ਦੀ ਰਣਨੀਤੀ ਉਲੀਕਣਗੀਆਂ। ਦੋ ਦਿਨ ਚੱਲਣ ਵਾਲੀ ਬੈਠਕ 'ਚ ਵਿਰੋਧੀ ਪਾਰਟੀਆਂ ਸਾਂਝੇ ਪ੍ਰੋਗਰਾਮ ਦੇ ਆਧਾਰ 'ਤੇ ਕੰਮ ਕਰਨਗੀਆਂ ਅਤੇ ਇਕੱਠੇ ਅੰਦੋਲਨ ਕਰਨ ਦੀ ਯੋਜਨਾ ਦਾ ਐਲਾਨ ਕਰਨ ਦੇ ਨਾਲ-ਨਾਲ ਇਕ ਸਾਂਝੇ ਮੈਨੀਫੈਸਟੋ ਅਤੇ ਹਰੇਕ ਸੀਟ 'ਤੇ ਭਾਜਪਾ ਖ਼ਿਲਾਫ਼ ਵਿਰੋਧੀ ਉਮੀਦਵਾਰ ਖੜ੍ਹੇ ਕਰਨ ਦੇ ਪ੍ਰਸਤਾਵ 'ਤੇ ਚਰਚਾ ਕਰਨਗੇ। ਵਿਰੋਧੀ ਪਾਰਟੀਆਂ ਦੀ ਆਖ਼ਰੀ ਬੈਠਕ 23 ਜੂਨ ਨੂੰ ਪਟਨਾ 'ਚ ਹੋਈ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News