ਵਿਰੋਧੀ ਧਿਰ ਦੇ ਮੈਂਬਰਾਂ ਨੇ ਓਮ ਬਿਰਲਾ ਨੂੰ ਸੌਂਪੀ ਚਿੱਠੀ, ਕੀਤੀ ਇਹ ਅਪੀਲ
Monday, Nov 25, 2024 - 05:57 PM (IST)
ਨਵੀਂ ਦਿੱਲੀ (ਭਾਸ਼ਾ)- ਵਕਫ਼ ਸੋਧ ਬਿੱਲ 'ਤੇ ਵਿਚਾਰ ਕਰਨ ਵਾਲੀ ਸੰਸਦ ਦੀ ਸੰਯੁਕਤ ਕਮੇਟੀ 'ਚ ਸ਼ਾਮਲ ਵਿਰੋਧੀ ਸੰਸਦ ਮੈਂਬਰਾਂ ਨੇ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕਰ ਕੇ ਇਸ ਕਮੇਟੀ ਦਾ ਕਾਰਜਕਾਲ ਵਧਾਉਣ ਦੀ ਅਪੀਲ ਕੀਤੀ। ਇਨ੍ਹਾਂ ਵਿਰੋਧੀ ਧਿਰ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਸੋਧ ਬਿੱਲ 'ਤੇ ਉੱਚਿਤ ਵਿਚਾਰ-ਵਟਾਂਦਰਾ ਅਤੇ ਚਰਚਾ ਲਈ ਇਸ ਕਮੇਟੀ ਦਾ ਕਾਰਜਕਾਲ ਲੋੜੀਂਦੇ ਸਮੇਂ ਲਈ ਵਧਾਇਆ ਜਾਣਾ ਚਾਹੀਦਾ।
ਕਾਂਗਰਸ ਸੰਸਦ ਮੈਂਬਰ ਜਾਵੇਦ ਅਤੇ ਸਈਅਦ ਨਾਸਿਰ ਹੁਸੈਨ, ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ, ਆਮ ਆਦਮੀ ਪਾਰਟੀ ਦੇ ਸੰਜੇ ਸਿੰਘ, ਏ.ਆਈ.ਐੱਮ.ਆਈ.ਐੱਮ. ਦੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਅਤੇ ਕੁਝ ਹੋਰ ਵਿਰੋਧੀ ਸੰਸਦ ਮੈਂਬਰਾਂ ਨੇ ਬਿਰਲਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਆਪਣੀ ਮੰਗ ਨੂੰ ਲੈ ਕੇ ਇਕ ਚਿੱਠੀ ਵੀ ਲੋਕ ਸਭਾ ਸਪੀਕਰ ਨੂੰ ਸੌਂਪੀ। ਕਮੇਟੀ ਦੇ ਪ੍ਰਧਾਨ ਜਗਦੰਬਿਕਾ ਪਾਲ ਨੇ ਵੀਰਵਾਰ ਨੂੰ ਕਿਹਾ ਸੀ ਕਿ ਰਿਪੋਰਟ ਤਿਆਰ ਹੈ ਅਤੇ ਇਸ 'ਤੇ ਸਾਰੇ ਮੈਂਬਰਾਂ ਵਿਚਾਲੇ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਲੋਕ ਸਭਾ ਨੇ ਕਮੇਟੀ ਨੂੰ ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਹਫ਼ਤੇ ਦੇ ਆਖ਼ਰੀ ਦਿਨ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8