TMC ਦੇ ਬਾਗ਼ੀ MPs ਨੂੰ ਬੁਲਾਉਣ ''ਤੇ ਵਿਰੋਧੀ ਦਲਾਂ ਨੇ ਆਲ ਪਾਰਟੀ ਮੀਟਿੰਗ ''ਚੋਂ ਕੀਤਾ ਵਾਕਆਊਟ ! ਮਗਰੋਂ...
Sunday, Jul 19, 2026 - 12:12 PM (IST)
ਨਵੀਂ ਦਿੱਲੀ- ਕਾਂਗਰਸ ਸਮੇਤ ਵਿਰੋਧੀ ਦਲਾਂ ਨੇ ਤ੍ਰਿਣਮੂਲ ਕਾਂਗਰਸ ਅਤੇ ਸ਼ਿਵ ਸੈਨਾ (ਉਬਾਠਾ) ਦੇ ਬਾਗੀ ਸੰਸਦ ਮੈਂਬਰਾਂ ਦੇ ਮਾਮਲਿਆਂ 'ਤੇ ਵਿਰੋਧ ਜਤਾਉਂਦੇ ਹੋਏ ਐਤਵਾਰ ਨੂੰ ਸਰਬ ਪਾਰਟੀ ਬੈਠਕ ਤੋਂ ਬਾਈਕਾਟ ਕੀਤਾ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸ਼ਨੀਵਾਰ ਨੂੰ ਸ਼ਿਵ ਸੈਨਾ (ਉਬਾਠਾ) ਦੇ 6 ਬਾਗੀ ਸੰਸਦ ਮੈਂਬਰਾਂ ਦੇ 6 ਬਾਗੀ ਸੰਸਦ ਮੈਂਬਰਾਂ ਦੇ ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ 'ਚ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ। ਨਾਲ ਹੀ, ਇਕ ਘੱਟ ਚਰਚਿਤ ਰਾਜਨੀਤਕ ਪਾਰਟੀ 'ਨੈਸ਼ਨਲਿਸਟ ਸਿਟੀਜ਼ਨਜ਼ ਪਾਰਟੀ ਆਫ਼ ਇੰਡੀਆ (ਐੱਨਸੀਪੀਆਈ) 'ਚ ਸ਼ਾਮਲ ਹੋਏ ਤ੍ਰਿਣਮੂਲ ਕਾਂਗਰਸ ਦੇ 20 ਬਾਗੀ ਸੰਸਦ ਮੈਂਬਰਾਂ ਲਈ ਲੋਕ ਸਭਾ 'ਚ ਵੱਖ ਬੈਠਣ ਦੀ ਵਿਵਸਥਾ ਨੂੰ ਵੀ ਮਨਜ਼ੂਰੀ ਪ੍ਰਦਾਨ ਕੀਤੀ।
ਰਾਜ ਸਭਾ 'ਚ ਕਾਂਗਰਸ ਦੇ ਉਪ ਨੇਤਾ ਪ੍ਰਮੋਦ ਤਿਵਾੜੀ ਨੇ ਦੱਸਿਆ ਕਿ ਸੰਵਿਧਾਨ ਦੀ ਉਲੰਘਣਾ ਕਰ ਕੇ ਤ੍ਰਿਣਮੂਲ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼ਿਵ ਸੈਨਾ (ਉਬਾਠਾ) ਨਾਲ ਜੋ ਹੋਇਆ, ਉਸ ਖ਼ਿਲਾਫ਼ ਬਾਈਕਾਟ ਕੀਤਾ ਗਿਆ ਹੈ। ਸ਼ਿਵ ਸੈਨਾ (ਉਬਾਠਾ) ਸੰਸਦ ਮੈਂਬਰ ਅਰਵਿੰਦ ਸਾਵੰਤ ਨੇ ਕਿਹਾ ਕਿ ਪਾਰਟੀ ਤੋਂ ਬਗਾਵਤ ਕਰਨ ਵਾਲੇ ਸਾਰੇ ਸੰਸਦ ਮੈਂਬਰਾਂ ਨੂੰ ਅਯੋਗ ਠਹਿਰਾਇਆ ਜਾਣਾ ਚਾਹੀਦਾ। ਬਾਈਕਾਟ ਦੇ ਕੁਝ ਦੇਰ ਬਾਅਦ ਵਿਰੋਧੀ ਨੇਤਾ ਬੈਠਕ 'ਚ ਸ਼ਾਮਲ ਹੋਏ। ਮਾਨਸੂਨ ਸੈਸ਼ਨ 20 ਜੁਲਾਈ ਨੂੰ ਸ਼ੁਰੂ ਹੋਵੇਗਾ ਅਤੇ ਇਸ ਦੇ 13 ਅਗਸਤ ਤੱਕ ਚੱਲਣ ਦੀ ਸੰਭਾਵਨਾ ਹੈ। ਸੰਸਦ ਦੇ ਹਰੇਕ ਸੈਸ਼ਨ ਤੋਂ ਪਹਿਲਾਂ ਹੋਣ ਵਾਲੀ ਇਸ ਬੈਠਕ 'ਚ ਸਰਕਾਰ ਆਮ ਤੌਰ 'ਤੇ ਵਿਧਾਨਕ ਪ੍ਰੋਗਰਾਮ ਦੀ ਜਾਣਕਾਰੀ ਦਿੰਦੀ ਹੈ ਅਤੇ ਸਾਰੇ ਦਲਾਂ ਨੂੰ ਸਦਨ ਕਾਰਵਾਈ ਸੁਚਾਰੂ ਰੂਪ ਨਾਲ ਸੰਚਾਲਿਤ ਕਰਨ 'ਚ ਸਹਿਯੋਗ ਦੀ ਅਪੀਲ ਕਰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
