ਵਿਰੋਧੀ ਧਿਰਾਂ ਨੇ 12 ਸੰਸਦ ਮੈਂਬਰਾਂ ਦੇ ਮੁਅੱਤਲ ਦੇ ਮੁੱਦੇ ’ਤੇ ਅੱਗੇ ਦੀ ਰਣਨੀਤੀ ’ਤੇ ਕੀਤੀ ਚਰਚਾ

Tuesday, Nov 30, 2021 - 12:45 PM (IST)

ਨਵੀਂ ਦਿੱਲੀ— ਕਾਂਗਰਸ ਸਮੇਤ 16 ਸਿਆਸੀ ਦਲਾਂ ਦੇ ਨੇਤਾਵਾਂ ਨੇ ਰਾਜ ਸਭਾ ਦੇ 12 ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸੰਸਦ ਦੀ ਮੌਜੂਦਾ ਸਰਦਰੁੱਤ ਸੈਸ਼ਨ ਦੇ ਬਾਕੀ ਸਮੇਂ ਲਈ ਮੁਅੱਤਲ ਕੀਤੇ ਜਾਣ ਦੇ ਮੁੱਦੇ ਨੂੰ ਲੈ ਕੇ ਅੱਗੇ ਦੀ ਰਣਨੀਤੀ ’ਤੇ ਚਰਚਾ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਵਿਰੋਧੀ ਧਿਰਾਂ ਦੇ ਆਗੂਆਂ ਨੇ ਸੰਸਦ ਮੈਂਬਰਾਂ ਦੇ ਮੁਅੱਤਲ ਨੂੰ ਅਸੰਵਿਧਾਨਕ ਕਰਾਰ ਦਿੱਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਦਾ ਮੁਅੱਤਲ ਰੱਦ ਕੀਤਾ ਜਾਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਸੰਸਦ ਸੈਸ਼ਨ: ਰਾਜ ਸਭਾ ’ਚ ਵਿਰੋਧੀ ਧਿਰ ਦੇ 12 ਮੈਂਬਰਾਂ ਨੂੰ ਬਾਕੀ ਸੈਸ਼ਨ ਲਈ ਕੀਤਾ ਗਿਆ ਮੁਅੱਤਲ

PunjabKesari

ਬੈਠਕ ’ਚ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕਾਅਰਜੁਨ ਖੜਗੇ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਲੋਕ ਸਭਾ ’ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ, ਰਾਜ ਸਭਾ ’ਚ ਕਾਂਗਰਸ ਦੇ ਉੱਪ ਨੇਤਾ ਆਨੰਦ ਸ਼ਰਮਾ ਅਤੇ ਜੈਰਾਮ ਰਮੇਸ਼ ਸ਼ਾਮਲ ਹੋਏ। ਦਰਅਸਲ ਸੰਸਦ ਦੇ ਸੋਮਵਾਰ ਨੂੰ ਸ਼ੁਰੂ ਹੋਏ ਸਰਦਰੁੱਤ ਸੈਸ਼ਨ ਦੇ ਪਹਿਲੇ ਦਿਨ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਧਿਰਾਂ ਦੇ 12 ਮੈਂਬਰਾਂ ਨੂੰ ਪਿਛਲੇ ਮਾਨਸੂਨ ਸੈਸ਼ਨ ਦੌਰਾਨ ਅਨੁਸ਼ਾਸਨਹੀਨਤਾ ਦੇ ਦੋਸ਼ ਵਿਚ ਮੌਜੂਦਾ ਸੈਸ਼ਨ ਦੇ ਬਾਕੀ ਸਮੇਂ ਲਈ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ। ਰਾਜ ਸਭਾ ਵਿਚ ਉੱਪ ਸਭਾਪਤੀ ਹਰੀਵੰਸ਼ ਦੀ ਆਗਿਆ ਨਾਲ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਇਸ ਸਿਲਸਿਲੇ ’ਚ ਇਕ ਮਤਾ ਰੱਖਿਆ, ਜਿਸ ਨੂੰ ਵਿਰੋਧੀ ਧਿਰ ਦੇ ਹੰਮਾਗੇ ਦਰਮਿਆਨ ਸਦਨ ਨੇ ਮਨਜ਼ੂਰੀ ਦੇ ਦਿੱਤੀ। 


Tanu

Content Editor

Related News