ਰਾਹੁਲ ਗਾਂਧੀ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਵਿਰੋਧੀ ਪਾਰਟੀਆਂ ਦਾ ਪ੍ਰਦਰਸ਼ਨ, ਪਹਿਨੇ ਕਾਲੇ ਕੱਪੜੇ

03/27/2023 3:59:54 PM

ਨਵੀਂ ਦਿੱਲੀ- ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਠਹਿਰਾਏ ਜਾਣ ਮਗਰੋਂ ਸੋਮਵਾਰ ਨੂੰ ਪ੍ਰਦਰਸ਼ਨ ਕੀਤਾ। ਕਾਂਗਰਸ ਅਤੇ ਕੁਝ ਹੋਰ ਸਹਿਯੋਗੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਰਾਹੁਲ ਖ਼ਿਲਾਫ਼ ਹੋਈ ਕਾਰਵਾਈ ਦੇ ਵਿਰੋਧ ਵਿਚ ਕਾਲੇ ਕੱਪੜੇ ਪਹਿਨੇ ਹੋਏ ਸਨ। ਵਿਰੋਧੀ ਨੇਤਾਵਾਂ ਨੇ ਪਹਿਲਾਂ ਸੰਸਦ ਕੰਪਲੈਕਸ ਅੰਦਰ ਧਰਨਾ ਦਿੱਤਾ ਅਤੇ ਫਿਰ ਵਿਜੇ ਚੌਕ ਤੱਕ ਮਾਰਚ ਕੱਢਿਆ। 

ਇਹ ਵੀ ਪੜ੍ਹੋ-  ਰਾਹੁਲ ਇਕੱਲੇ ਨਹੀਂ, ਮਾਂ ਸੋਨੀਆ ਅਤੇ ਦਾਦੀ ਇੰਦਰਾ ਗਾਂਧੀ ਦੀ ਵੀ ਗਈ ਸੀ ਮੈਂਬਰਸ਼ਿਪ

PunjabKesari

'ਸੱਤਯਮੇਵ ਜਯਤੇ' ਲਿਖੇ ਬੈਨਰ ਫੜ ਕੀਤਾ ਪ੍ਰਦਰਸ਼ਨ

ਸੰਸਦ ਭਵਨ ਕੰਪਲੈਕਸ ਵਿਚ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਦਿੱਤੇ ਇਸ ਧਰਨੇ ਵਿਚ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਕਾਂਗਰਸ ਦੇ ਕਈ ਸੰਸਦ ਮੈਂਬਰ ਅਤੇ ਨੇਤਾ ਸ਼ਾਮਲ ਹੋਏ। ਸੰਸਦ ਕੰਪਲੈਕਸ 'ਚ ਧਰਨੇ ਮਗਰੋਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਵਿਜੇ ਚੌਕ ਤੱਕ ਮਾਰਚ ਕੱਢਿਆ। ਉਨ੍ਹਾਂ ਨੇ ਹੱਥਾਂ ਵਿਚ ਇਕ ਵੱਡਾ ਬੈਨਰ ਫੜਿਆ ਹੋਇਆ ਸੀ, ਜਿਸ 'ਤੇ 'ਸੱਤਯਮੇਵ ਜਯਤੇ' ਲਿਖਿਆ ਹੋਇਆ ਸੀ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕਾਂਗਰਸ ਪ੍ਰਧਾਨ ਖੜਗੇ ਨੇ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਪ੍ਰਦਰਸ਼ਨ ਦਾ ਸਮਰਥਨ ਕਰਨ ਲਈ ਵਿਰੋਧੀ ਪਾਰਟੀਆਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ- 'ਮੋਦੀ ਸਰਨੇਮ' ਟਿੱਪਣੀ: ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਸੁਣਾਈ 2 ਸਾਲ ਦੀ ਸਜ਼ਾ

PunjabKesari

ਜੋ ਲੋਕ ਡਰਦੇ ਹਨ ਉਹ ਕਦੇ ਨਾ ਕਦੇ ਮਰਦੇ ਵੀ ਹਨ: ਖੜਗੇ

ਖੜਗੇ ਨੇ ਦਾਅਵਾ ਕੀਤਾ ਕਿ ਰਾਹੁਲ ਗਾਂਧੀ ਨੂੰ ਅਯੋਗ ਠਹਿਰਾਇਆ ਗਿਆ ਕਿਉਂ ਸਰਕਾਰ ਅਡਾਨੀ ਮਾਮਲੇ 'ਤੇ ਉਨ੍ਹਾਂ ਵਲੋਂ ਚੁੱਕੇ ਗਏ ਸਵਾਲਾਂ ਤੋਂ ਡਰ ਗਈ ਸੀ। ਉਨ੍ਹਾਂ ਨੇ ਕਿਹਾ ਅਡਾਨੀ ਨੂੰ ਲੈ ਕੇ ਰਾਹੁਲ ਨੇ ਸੰਸਦ ਵਿਚ ਕੁਝ ਸਵਾਲ ਪੁੱਛੇ ਸਨ, ਜਿਨ੍ਹਾਂ ਦਾ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਮੰਗ ਕਰ ਰਹੀਆਂ ਹਨ ਕਿ ਜੇ. ਪੀ. ਸੀ. ਬਣਾਓ। ਜੇਕਰ ਜੇ. ਪੀ. ਸੀ. ਬਣੇਗੀ ਤਾਂ ਸਾਰੀਆਂ ਚੀਜ਼ਾਂ ਬਾਹਰ ਆਉਣਗੀਆਂ। ਜੋ ਲੋਕ ਡਰਦੇ ਹਨ ਉਹ ਕਦੇ ਨਾ ਕਦੇ ਮਰਦੇ ਵੀ ਹਨ।

ਇਹ ਵੀ ਪੜ੍ਹੋ-  'ਮੋਦੀ ਸਰਨੇਮ' ਮਾਮਲੇ 'ਚ ਸਜ਼ਾ ਤੋਂ ਬਾਅਦ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ

PunjabKesari

'ਮੋਦੀ ਸਰਨੇਮ' ਟਿੱਪਣੀ ਨੂੰ ਲੈ ਕੇ ਰਾਹੁਲ ਨੂੰ ਦੋ ਸਾਲ ਦੀ ਸਜ਼ਾ

ਰਾਹੁਲ ਨੂੰ ਮਾਣਹਾਨੀ ਮਾਮਲੇ ਵਿਚ ਦੋ ਸਾਲ ਦੀ ਸਜ਼ਾ ਸੁਣਾਈ ਗਈ। ਇਹ ਲੋਕਤੰਤਰ ਲਈ ਕਾਲਾ ਦਿਨ ਹੈ। ਸਰਕਾਰ ਨੇ ਲੋਕ ਸਭਾ ਸਪੀਕਰ ਨੂੰ ਬੋਲ ਕੇ ਰਾਹੁਲ ਨੂੰ ਅਯੋਗ ਠਹਿਰਾ ਦਿੱਤਾ, ਤਾਂ ਕਿ ਉਹ ਅਡਾਨੀ ਦੀ ਗੱਲ ਸਦਨ ਵਿਚ ਨਾ ਰੱਖ ਸਕਣ। ਜ਼ਿਕਰਯੋਗ ਹੈ ਕਿ ਸੂਰਤ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ 2019 'ਚ ਦਾਇਰ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚ ਦੋਸ਼ੀ ਠਹਿਰਾਇਆ ਅਤੇ 'ਮੋਦੀ ਸਰਨੇਮ' ਬਾਰੇ ਟਿੱਪਣੀ ਕਰਨ 'ਤੇ ਦੋ ਸਾਲ ਦੀ ਸਜ਼ਾ ਸੁਣਾਈ।

ਇਹ ਵੀ ਪੜ੍ਹੋ- ਲੰਡਨ 'ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਤਿਰੰਗੇ ਦਾ ਅਪਮਾਨ ਕਰਨ ਵਾਲਿਆਂ ਦੇ ਪਾਸਪੋਰਟ ਹੋਣਗੇ ਰੱਦ


 


Tanu

Content Editor

Related News