ਕਿਸਾਨਾਂ ਦੇ ਮੁੱਦੇ ''ਤੇ ਰਾਜ ਸਭਾ ''ਚੋਂ ਕਾਂਗਰਸ ਤੇ ਕੁਝ ਹੋਰ ਵਿਰੋਧੀ ਪਾਰਟੀਆਂ ਦਾ ਵਾਕਆਊਟ

Wednesday, Dec 04, 2024 - 01:32 PM (IST)

ਨਵੀਂ ਦਿੱਲੀ : ਕਾਂਗਰਸ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਨੇ ਸਰਕਾਰ ਦੀਆਂ ਕਥਿਤ ਕਿਸਾਨ ਵਿਰੋਧੀ ਨੀਤੀਆਂ ਅਤੇ ਵੱਖ-ਵੱਖ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) 'ਚ ਵਾਧਾ ਕਰਨ ਦੇ ਵਾਅਦੇ ਨੂੰ ਪੂਰਾ ਨਾ ਕਰਨ ਦੇ ਵਿਰੋਧ 'ਚ ਬੁੱਧਵਾਰ ਨੂੰ ਰਾਜ ਸਭਾ 'ਚੋਂ ਵਾਕਆਊਟ ਕੀਤਾ। ਇਸ ਤੋਂ ਪਹਿਲਾਂ ਚੇਅਰਮੈਨ ਜਗਦੀਪ ਧਨਖੜ ਵੱਲੋਂ ਕਿਸਾਨਾਂ ਦੇ ਮੁੱਦੇ 'ਤੇ ਵਿਚਾਰ ਕਰਨ ਲਈ ਨਿਯਮ 267 ਦੇ ਤਹਿਤ ਦਿਨ ਦੇ ਸੂਚੀਬੱਧ ਕਾਰੋਬਾਰ ਨੂੰ ਮੁਅੱਤਲ ਕਰਨ ਦੀ ਮੰਗ ਕਰਨ ਵਾਲੇ ਨੋਟਿਸ ਨੂੰ ਰੱਦ ਕਰਨ ਤੋਂ ਬਾਅਦ ਕਾਂਗਰਸੀ ਮੈਂਬਰਾਂ ਨੇ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ - ਹਮਲਾ ਸੁਖਬੀਰ ਬਾਦਲ 'ਤੇ ਨਹੀਂ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਇਆ : ਬਿੱਟਾ

ਉਨ੍ਹਾਂ ਦੇ ਵਤੀਰੇ ਦੀ ਆਲੋਚਨਾ ਕਰਦਿਆਂ ਧਨਖੜ ਨੇ ਕਿਹਾ ਕਿ ਨਾਅਰੇਬਾਜ਼ੀ ਕਰਨ ਅਤੇ ਮਗਰਮੱਛ ਦੇ ਹੰਝੂ ਵਹਾਉਣ ਨਾਲ ਕਿਸਾਨਾਂ ਦੇ ਹਿੱਤ ਨਹੀਂ ਹੁੰਦੇ। ਉਹਨਾਂ ਨੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੂੰ ਕਿਹਾ ਜੋ ਰੌਲਾ ਪਾ ਰਹੇ ਸਨ ਅਤੇ ਨਾਅਰੇਬਾਜ਼ੀ ਕਰ ਰਹੇ ਸਨ, “ਤੁਸੀਂ ਸਿਰਫ਼ ਇਸ ਦਾ ਸਿਆਸੀਕਰਨ ਕਰ ਰਹੇ ਹੋ। ਤੁਸੀਂ ਹੱਲ ਨਹੀਂ ਚਾਹੁੰਦੇ। ਕਿਸਾਨ ਤੁਹਾਡੀ ਆਖਰੀ ਤਰਜੀਹ ਹਨ।'' ਧਨਖੜ ਨੇ ਕਿਹਾ ਕਿ ਰਾਜ ਸਭਾ ਦੀ ਬੈਠਕ ਦੇ ਸ਼ੁਰੂਆਤੀ ਹਫ਼ਤੇ ਵਿਚ ਵਿਘਨ ਅਤੇ ਹੰਗਾਮੇ ਕਾਰਨ ਕੋਈ ਕੰਮ ਨਹੀਂ ਹੋ ਸਕਿਆ ਅਤੇ ਉਨ੍ਹਾਂ ਨੇ ਅਫਸੋਸ ਪ੍ਰਗਟਾਇਆ ਕਿ ਇਸ ਦੌਰਾਨ ਕਿਸਾਨਾਂ ਦੇ ਮੁੱਦੇ 'ਤੇ ਇਕ ਵੀ ਨੋਟਿਸ ਨਹੀਂ ਦਿੱਤਾ ਗਿਆ। ਨਾਅਰੇਬਾਜ਼ੀ ਦੌਰਾਨ ਚੇਅਰਮੈਨ ਨੇ ਜ਼ੀਰੋ ਆਵਰ ਸ਼ੁਰੂ ਕੀਤਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮਦਨ ਰਾਠੌੜ ਦਾ ਨਾਂ ਲਿਆ।

ਇਹ ਵੀ ਪੜ੍ਹੋ - ਹਾਓ ਓ ਰੱਬਾ..., Airport 'ਤੇ ਚੈਕਿੰਗ ਦੌਰਾਨ ਕੋਰੀਅਰ 'ਚੋਂ ਮਿਲਿਆ ਭਰੂਣ, ਫੈਲੀ ਸਨਸਨੀ

ਜਦੋਂ ਰਾਠੌਰ ਆਪਣਾ ਮੁੱਦਾ ਉਠਾ ਰਹੇ ਸਨ ਤਾਂ ਹੰਗਾਮਾ ਹੋਰ ਤੇਜ਼ ਹੋ ਗਿਆ। ਚੇਅਰਮੈਨ ਨੇ ਹੰਗਾਮਾ ਕਰ ਰਹੇ ਮੈਂਬਰਾਂ ਨੂੰ ਆਪੋ-ਆਪਣੀਆਂ ਥਾਵਾਂ ’ਤੇ ਬੈਠਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਉਹ ਸਖ਼ਤ ਕਾਰਵਾਈ ਕਰਨਗੇ। ਬਾਅਦ ਵਿੱਚ ਚੇਅਰਮੈਨ ਨੇ ਵਿਰੋਧੀ ਮੈਂਬਰਾਂ ਨੂੰ ਕਿਸਾਨਾਂ ਦਾ ਮੁੱਦਾ ਉਠਾਉਣ ਦੀ ਇਜਾਜ਼ਤ ਦਿੱਤੀ। ਕਾਂਗਰਸ ਦੇ ਪ੍ਰਮੋਦ ਤਿਵਾੜੀ ਨੇ ਕਿਹਾ ਕਿ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਅਤੇ ਇਸ ਕਾਰਨ ਕਿਸਾਨਾਂ ਨੂੰ ਮੁੜ ਅੰਦੋਲਨ ਕਰਨਾ ਪਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਹੋਰ ਵਾਅਦੇ ਵੀ ਪੂਰੇ ਨਹੀਂ ਕੀਤੇ। ਧਨਖੜ ਦਾ ਨਾਂ ਲਏ ਬਿਨਾਂ ਤਿਵਾੜੀ ਨੇ ਕਿਹਾ ਕਿ ਉੱਚ ਸੰਵਿਧਾਨਕ ਅਹੁਦੇ 'ਤੇ ਕਾਬਜ਼ ਵਿਅਕਤੀ ਨੇ ਵੀ ਕਿਸਾਨਾਂ ਲਈ ਆਵਾਜ਼ ਉਠਾਈ ਹੈ।

ਇਹ ਵੀ ਪੜ੍ਹੋ - ਤੀਹਰੇ ਕਤਲ ਨਾਲ ਕੰਬਿਆ ਪੂਰਾ ਸ਼ਹਿਰ, ਮਾਂ-ਧੀ ਤੇ ਪਿਓ ਨੂੰ ਚੜ੍ਹਦੀ ਸਵੇਰ ਦਿੱਤੀ ਰੂਹ ਕੰਬਾਊ ਮੌਤ

ਦੱਸ ਦੇਈਏ ਕਿ ਧਨਖੜ ਨੇ ਮੰਗਲਵਾਰ ਨੂੰ ਮੁੰਬਈ 'ਚ ਇਕ ਪ੍ਰੋਗਰਾਮ 'ਚ ਕੇਂਦਰੀ ਖੇਤੀਬਾੜੀ ਮੰਤਰੀ ਤੋਂ ਪੁੱਛਿਆ ਸੀ ਕਿ ਕੀ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਹੋਇਆ? ਉਹਨਾਂ ਕਿਹਾ ਸੀ, ''ਅਸੀਂ ਵਾਅਦਾ ਨਿਭਾਉਣ ਲਈ ਕੀ ਕਰ ਰਹੇ ਹਾਂ? ਪਿਛਲੇ ਸਾਲ ਵੀ ਅੰਦੋਲਨ ਹੋਇਆ ਸੀ, ਇਸ ਸਾਲ ਵੀ ਅੰਦੋਲਨ ਹੈ। ਸਮੇਂ ਦਾ ਚੱਕਰ ਘੁੰਮ ਰਿਹਾ ਹੈ, ਅਸੀਂ ਕੁਝ ਨਹੀਂ ਕਰ ਰਹੇ।'' ਵਿਰੋਧੀ ਧਿਰ ਦੇ ਹੋਰ ਮੈਂਬਰਾਂ ਨੇ ਵੀ ਧਨਖੜ ਦੀ ਇਸ ਟਿੱਪਣੀ ਦਾ ਜ਼ਿਕਰ ਕੀਤਾ ਅਤੇ ਕਿਸਾਨਾਂ ਦੇ ਮੁੱਦੇ 'ਤੇ ਆਵਾਜ਼ ਉਠਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਤਿਵਾੜੀ ਤੋਂ ਬਾਅਦ ਵਿਰੋਧੀ ਧਿਰ ਦੇ ਕੁਝ ਹੋਰ ਮੈਂਬਰ ਵੀ ਸਦਨ 'ਚ ਇਸ ਮੁੱਦੇ 'ਤੇ ਆਪਣੇ ਵਿਚਾਰ ਪੇਸ਼ ਕਰਨਾ ਚਾਹੁੰਦੇ ਸਨ ਪਰ ਧਨਖੜ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ।

ਇਹ ਵੀ ਪੜ੍ਹੋ - ਵੱਡਾ ਝਟਕਾ : ਅੱਜ ਤੋਂ ਮਹਿੰਗਾ ਹੋਇਆ LPG Gas Cylinder, ਜਾਣੋ ਨਵੀਆਂ ਕੀਮਤਾਂ

ਇਸ 'ਤੇ ਰੋਸ ਜ਼ਾਹਰ ਕਰਦਿਆਂ ਕਾਂਗਰਸ, ਸ਼ਿਵ ਸੈਨਾ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੈਂਬਰਾਂ ਨੇ ਸਦਨ ਤੋਂ ਵਾਕਆਊਟ ਕਰ ਦਿੱਤਾ। ਇਸ ਤੋਂ ਪਹਿਲਾਂ ਧਨਖੜ ਨੇ ਕਿਹਾ ਕਿ ਨਿਯਮ 267 ਦੇ ਤਹਿਤ ਦਿੱਤੇ ਗਏ ਪੰਜ ਨੋਟਿਸ ਸਹੀ ਨਹੀਂ ਪਾਏ ਗਏ ਅਤੇ ਇਸ ਲਈ ਉਨ੍ਹਾਂ ਨੂੰ ਸਵੀਕਾਰ ਨਹੀਂ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News