ਵਿਰੋਧੀ ਦਲ 10 ਅਕਤੂਬਰ ਨੂੰ ਕਰਨਗੇ ਜੰਮੂ ''ਚ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ : ਫਾਰੂਕ ਅਬਦੁੱਲਾ

Wednesday, Oct 04, 2023 - 09:41 AM (IST)

ਵਿਰੋਧੀ ਦਲ 10 ਅਕਤੂਬਰ ਨੂੰ ਕਰਨਗੇ ਜੰਮੂ ''ਚ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ : ਫਾਰੂਕ ਅਬਦੁੱਲਾ

ਜੰਮੂ (ਭਾਸ਼ਾ)- ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਦੀ ਪ੍ਰਧਾਨਗੀ 'ਚ ਮੰਗਲਵਾਰ ਨੂੰ ਇੱਥੇ ਵੱਖ-ਵੱਖ ਵਿਰੋਧੀ ਦਲਾਂ ਦੇ ਨੇਤਾਵਾਂ ਦੀ ਬੈਠਕ ਹੋਈ। ਬੈਠਕ 'ਚ ਅਗਲੇ ਹਫ਼ਤੇ ਜੰਮੂ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਖ਼ਿਲਾਫ਼ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਆਯੋਜਿਤ ਕਰਨ ਦਾ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ। ਅਬਦੁੱਲਾ ਨੇ ਇੱਥੇ ਇਕ ਹੋਟਲ 'ਚ 2 ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੀ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ,''ਅਸੀਂ 10 ਅਕਤੂਬਰ ਨੂੰ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਆਯੋਜਿਤ ਕਰਨ ਦਾ ਫ਼ੈਸਲਾ ਲਿਆ ਹੈ ਅਤੇ ਡਿਵੀਜ਼ਨਲ ਕਮਿਸ਼ਨਰ ਤੋਂ ਜ਼ਰੂਰੀ ਮਨਜ਼ੂਰੀ ਲਈ ਜਾਵੇਗੀ।''

ਇਹ ਵੀ ਪੜ੍ਹੋ : ਮੌਤ ਦੇ ਮੂੰਹ 'ਚ ਲੈ ਗਿਆ ਗੂਗਲ ਮੈਪ, 2 ਡਾਕਟਰਾਂ ਦੀ ਹੋਈ ਦਰਦਨਾਕ ਮੌਤ

ਬੈਠਕ 'ਚ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੀ ਮੁਖੀ ਮਹਿਬੂਬਾ ਮੁਫ਼ਤੀ, ਪਾਰਟੀ ਦੇ ਜਨਰਲ ਸਕੱਤਰ ਅਮਰੀਕ ਸਿੰਘ ਰੀਨ, ਕਾਂਗਰਸ ਦੀ ਜੰਮੂ ਕਸ਼ਮੀਰ ਇਕਾਈ ਦੇ ਪ੍ਰਧਾਨ ਵਿਕਾਰ ਰਸੂਲ ਵਾਨੀ, ਕਾਰਜਕਾਰੀ ਪ੍ਰਧਾਨ ਰਮਨ ਭੱਲਾ, ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਦੇ ਜਨਰਲ ਸਕੱਤਰ ਨੇਤਾ ਐੱਮ.ਵਾਈ. ਤਾਰਿਗਾਮੀ, ਡੋਗਰਾ ਸਰਦਾਰ ਸਭਾ ਦੇ ਮੁਖੀ ਗੁਲਚੈਨ ਸਿੰਘ ਚਰਕ ਅਤੇ ਜੰਮੂ ਕਸ਼ਮੀਰ ਸ਼ਿਵ ਸੈਨਾ (ਯੂ.ਟੀ.ਬੀ.) ਦੇ ਪ੍ਰਧਾਨ ਮਨੀਸ਼ ਸਾਹਨੀ ਸ਼ਾਮਲ ਹੋਏ। ਅਵਾਮੀ ਨੈਸ਼ਨਲ ਕਾਨਫਰੰਸ ਦੇ ਸੀਨੀਅਰ ਉੱਪ ਪ੍ਰਧਾਨ ਮੁਜ਼ੱਫਰ ਸ਼ਾਹ, ਨੈਸ਼ਨਲ ਕਾਨਫਰੰਸ ਦੀ ਜੰਮੂ ਇਕਾਈ ਦੇ ਪ੍ਰਧਾਨ ਰਤਨ ਲਾਲ ਗੁਪਤਾ, ਪਾਰਟੀ ਦੇ ਸੰਸਦ ਮੈਂਬਰ ਹਸਨੈਨ ਮਸੂਦੀ, ਮਿਸ਼ਨ ਸਟੇਟਹੁੱਡ ਦੇ ਪ੍ਰਧਾਨ ਸੁਨੀਲ ਡਿੰਪਲ ਅਤੇ ਸਾਬਕਾ ਸੰਸਦ ਮੈਂਬਰ ਅਬਦੁੱਲ ਰਹਿਮਾਨ ਵੀ ਬੈਠਕ 'ਚ ਸ਼ਾਮਲ ਰਹੇ। ਭਾਰਤੀ ਕਮਿਊਨਿਸਟ ਪਾਰਟੀ (ਭਾਕਪਾ), ਅਕਾਲੀ ਦਲ (ਅੰਮ੍ਰਿਤਸਰ) ਅਤੇ ਇੰਟਰਨੈਸ਼ਨਲ ਡੈਮੋਕ੍ਰੇਟਿਕ ਪਾਰਟੀ ਸਮੇਤ ਵੱਖ-ਵੱਖ ਦਲਾਂ ਦੇ ਨੇਤਾ ਬੈਠਕ 'ਚ ਸ਼ਾਮਲ ਹੋਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News