NEET ਮੁੱਦੇ ''ਤੇ ਵਿਰੋਧੀ ਧਿਰ ਦਾ ਜ਼ਬਰਦਸਤ ਹੰਗਾਮਾ, ਲੋਕ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
Friday, Jun 28, 2024 - 01:09 PM (IST)
ਨਵੀਂ ਦਿੱਲੀ (ਭਾਸ਼ਾ) - ਲੋਕ ਸਭਾ ਵਿਚ ਸ਼ੁੱਕਰਵਾਰ ਨੂੰ ਵਿਰੋਧੀ ਧਿਰ ਦੇ ਮੈਂਬਰਾਂ ਨੇ ਮੈਡੀਕਲ ਦਾਖਲਾ ਪ੍ਰੀਖਿਆ 'ਨੀਟ-ਯੂਜੀ' 'ਚ ਕਥਿਤ ਬੇਨਿਯਮੀਆਂ 'ਤੇ ਚਰਚਾ ਕਰਵਾਉਣ ਦੀ ਮੰਗ ਨੂੰ ਲੈ ਕੇ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਸਦਨ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਚਰਚਾ ਤੋਂ ਪਹਿਲਾਂ NEET ਮੁੱਦੇ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ। ਦੂਜੇ ਪਾਸੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ਤੋਂ ਬਾਅਦ ਸਭ ਤੋਂ ਪਹਿਲਾਂ ਇਸ 'ਤੇ ਧੰਨਵਾਦ ਮਤੇ 'ਤੇ ਚਰਚਾ ਹੁੰਦੀ ਹੈ ਅਤੇ ਕਿਸੇ ਵੀ ਵਿਸ਼ੇ 'ਤੇ ਵੱਖਰੇ ਤੌਰ 'ਤੇ ਚਰਚਾ ਕਰਨ ਦੀ ਕੋਈ ਪਰੰਪਰਾ ਨਹੀਂ ਹੈ।
ਇਹ ਵੀ ਪੜ੍ਹੋ - ਸਵਿਫਟ ਕਾਰ ਦੀ ਛੱਤ ਤੇ ਬੋਨਟ 'ਤੇ ਬੈਠ 10-15 ਨੌਜਵਾਨ ਮਾਰ ਰਹੇ ਸੀ ਸਟੰਟ, ਵੀਡੀਓ ਸੋਸ਼ਲ ਮੀਡੀਆ 'ਤੇ ਹੋਈ ਵਾਇਰਲ
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਇਹ ਪਹਿਲਾਂ ਹੀ ਤੈਅ ਹੋ ਚੁੱਕਾ ਹੈ ਕਿ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਚਰਚਾ ਦੌਰਾਨ ਮੁਲਤਵੀ ਪ੍ਰਸਤਾਵ ਦਾ ਕੋਈ ਨੋਟਿਸ ਨਹੀਂ ਲਿਆ ਜਾਵੇਗਾ। ਉਹਨਾਂ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸਦਨ ਚੱਲਣ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸੰਬੋਧਨ 'ਤੇ ਚਰਚਾ ਦੌਰਾਨ NEET ਅਤੇ ਹੋਰ ਸਾਰੇ ਵਿਸ਼ਿਆਂ ਨੂੰ ਉਠਾ ਸਕਦੇ ਹਨ। ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ 12 ਵਜੇ ਜਦੋਂ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋਈ ਤਾਂ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਨੂਰੁਲ ਇਸਲਾਮ ਨੇ ਮੈਂਬਰਸ਼ਿਪ ਦੀ ਸਹੁੰ ਚੁੱਕੀ। ਖਰਾਬ ਸਿਹਤ ਕਾਰਨ ਉਹ ਪਹਿਲਾਂ ਸਹੁੰ ਨਹੀਂ ਚੁੱਕ ਸਕੇ ਸਨ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰਾਂ ਨੇ 'ਨੈਸ਼ਨਲ ਐਲੀਜੀਬਿਲਟੀ ਕਮ ਐਂਟਰੈਂਸ ਟੈਸਟ-ਗ੍ਰੈਜੂਏਟ' (NEET-UG) 'ਚ ਕਥਿਤ ਬੇਨਿਯਮੀਆਂ ਦੇ ਮੁੱਦੇ 'ਤੇ ਚਰਚਾ ਦੀ ਮੰਗ ਕਰਦੇ ਹੋਏ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ - ਇਸ ਦਿਨ ਲੱਗੇਗਾ 21ਵੀਂ ਸਦੀ ਦਾ ਸਭ ਤੋਂ ਲੰਬਾ 'ਸੂਰਜ ਗ੍ਰਹਿਣ', ਜਾਣੋ ਭਾਰਤ 'ਚ ਵਿਖਾਈ ਦੇਵੇਗਾ ਜਾਂ ਨਹੀਂ
ਬਿਰਲਾ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਕਿਹਾ, "ਤੁਸੀਂ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ 'ਤੇ ਚਰਚਾ ਦੌਰਾਨ ਇਸ ਮੁੱਦੇ 'ਤੇ ਗੱਲ ਕਰ ਸਕਦੇ ਹੋ, ਸਰਕਾਰ ਜਵਾਬ ਦੇਵੇਗੀ।" ਜਦੋਂ ਹੰਗਾਮਾ ਨਹੀਂ ਰੁਕਿਆ ਤਾਂ ਲੋਕ ਸਭਾ ਦੇ ਸਪੀਕਰ ਨੇ ਦੁਪਹਿਰ 12.07 ਵਜੇ ਦੇ ਕਰੀਬ ਸਦਨ ਦੀ ਕਾਰਵਾਈ 1 ਜੁਲਾਈ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ। ਇਸ ਤੋਂ ਪਹਿਲਾਂ ਜਦੋਂ ਸਵੇਰੇ 11 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਲੋਕ ਸਭਾ ਸਪੀਕਰ ਬਿਰਲਾ ਨੇ 13 ਸਾਬਕਾ ਮੈਂਬਰਾਂ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ ਅਤੇ ਸਦਨ ਨੇ ਕੁਝ ਪਲਾਂ ਲਈ ਮੌਨ ਰੱਖਿਆ ਅਤੇ ਮ੍ਰਿਤਕ ਮੈਂਬਰਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ NEET ਦੇ ਮੁੱਦੇ 'ਤੇ ਸਦਨ 'ਚ ਚਰਚਾ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ - ਵੱਡੀ ਖ਼ਬਰ: ਇਸ ਸੂਬੇ ਦੇ ਸਕੂਲਾਂ ਦਾ ਬਦਲਿਆ ਸਮਾਂ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8