ਸੈਫ ਅਲੀ ਖਾਨ ''ਤੇ ਹੋਏ ਹਮਲੇ ਦਾ ਰਾਜਨੀਤੀਕਰਨ ਕਰ ਰਹੀ ਵਿਰੋਧੀ ਧਿਰ : ਮੰਤਰੀ
Thursday, Jan 16, 2025 - 05:12 PM (IST)
ਮੁੰਬਈ : ਮਹਾਰਾਸ਼ਟਰ ਦੇ ਗ੍ਰਹਿ ਰਾਜ ਮੰਤਰੀ ਯੋਗੇ ਕਦਮ ਨੇ ਵੀਰਵਾਰ ਨੂੰ ਕਿਹਾ ਕਿ ਵਿਰੋਧੀ ਧਿਰ ਹਿੰਦੀ ਫ਼ਿਲਮ ਅਦਾਕਾਰ ਸੈਫ ਅਲੀ ਖਾਨ 'ਤੇ ਹੋਏ ਹਮਲੇ ਦਾ ਰਾਜਨੀਤੀਕਰਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਦਾਅਵਾ ਕੀਤਾ ਕਿ ਅਦਾਕਾਰ ਦੇ ਉਪਨਾਮ ਕਾਰਨ ਮਾਮਲੇ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਯੋਗੇਸ਼ ਕਦਮ ਨੇ ਇਕ ਚੈਨਲ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਘਟਨਾ ਚੋਰੀ ਦੀ ਕੋਸ਼ਿਸ਼ ਦਾ ਮਾਮਲਾ ਹੈ। ਦੋਸ਼ੀ ਦੀ ਪਛਾਣ ਕਰ ਲਈ ਗਈ ਹੈ, ਜਿਸ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ - ਮਾਤਾ ਵੈਸ਼ਨੋ ਦੇਵੀ ਵਿਖੇ ਹੋਈ ਭਾਰੀ ਬਰਫ਼ਬਾਰੀ, ਸਾਹਮਣੇ ਆਇਆ ਮਨਮੋਹਕ ਨਜ਼ਾਰਾ (ਵੀਡੀਓ)
ਮੰਤਰੀ ਨੇ ਕਿਹਾ ਕਿ ਮੁੰਬਈ ਇਕ ਸੁਰੱਖਿਅਤ ਥਾਂ ਹੈ ਅਤੇ ਵਿਰੋਧੀ ਧਿਰ ਪੁਲਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਦੱਸ ਦੇਈਏ ਕਿ ਬੁੱਧਵਾਰ ਦੇਰ ਰਾਤ ਬਾਂਦਰਾ ਵਿਚ ਇਕ ਬਹੁ-ਮੰਜ਼ਿਲਾ ਇਮਾਰਤ ਦੀ 12ਵੀਂ ਮੰਜ਼ਿਲ 'ਤੇ ਸਥਿਤ ਉਹਨਾਂ ਦੇ ਅਪਾਰਟਮੈਂਟ 'ਚ ਇਕ ਘੁਸਪੈਠੀਏ ਵਲੋਂ ਖਾਨ (54) 'ਤੇ ਚਾਕੂ ਨਾਲ ਕਈ ਵਾਰ ਹਮਲਾ ਕੀਤਾ ਗਿਆ। ਇਸ ਮਾਮਲੇ ਦੇ ਸਬੰਧ ਵਿਚ ਲੀਲਾਵਤੀ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਐਮਰਜੈਂਸੀ ਸਰਜਰੀ ਤੋਂ ਬਾਅਦ ਅਦਾਕਾਰ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਹਮਲਾ ਹੋਣ ਮਗਰੋਂ ਉਹਨਾਂ ਨੂੰ ਲੀਲਾਵਤੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਹ ਘਟਨਾ 'ਸਤਿਗੁਰੂ ਸ਼ਰਨ' ਇਮਾਰਤ ਵਿੱਚ ਉਨ੍ਹਾਂ ਦੇ ਘਰ ਸਵੇਰੇ ਲਗਭਗ 2.30 ਵਜੇ ਵਾਪਰੀ।
ਇਹ ਵੀ ਪੜ੍ਹੋ - ਖੁਸ਼ਖ਼ਬਰੀ: 10 ਸਾਲ ਬਾਅਦ ਫਿਰ ਸ਼ੁਰੂ ਹੋਵੇਗਾ ਇਕ ਸਾਲ ਦਾ B.Ed ਕੋਰਸ, ਨਵੀਆਂ ਸ਼ਰਤਾਂ ਲਾਗੂ
ਘੁਸਪੈਠੀਆ ਮੌਕੇ ਤੋਂ ਫ਼ਰਾਰ ਹੋ ਗਿਆ। ਕਦਮ ਨੇ ਕਿਹਾ ਕਿ ਸੈਫ ਅਲੀ ਖਾਨ 'ਤੇ ਹੋਏ ਹਮਲੇ ਨੂੰ ਸਾਬਕਾ ਰਾਜ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਅਤੇ ਅਦਾਕਾਰ ਸਲਮਾਨ ਖਾਨ ਨੂੰ ਦਿੱਤੀਆਂ ਗਈਆਂ ਧਮਕੀਆਂ ਨਾਲ ਜੋੜਨ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ, "ਘੁਸਪੈਠੀਏ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਉਸਨੂੰ ਫੜ ਲਿਆ ਜਾਵੇਗਾ।" ਉਨ੍ਹਾਂ ਦਾਅਵਾ ਕੀਤਾ ਕਿ ਅਦਾਕਾਰ ਦੇ ਖਾਨ ਉਪਨਾਮ ਕਾਰਨ ਮਾਮਲੇ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਵਿਰੋਧੀ ਧਿਰ ਇਸ ਘਟਨਾ ਦਾ ਸਿਰਫ਼ ਰਾਜਨੀਤੀਕਰਨ ਕਰਨਾ ਚਾਹੁੰਦੀ ਹੈ। ਮੁੰਬਈ ਸੁਰੱਖਿਅਤ ਹੈ ਅਤੇ ਵਿਰੋਧੀ ਧਿਰ ਪੁਲਸ ਨੂੰ ਬਦਨਾਮ ਕਰ ਰਹੀ ਹੈ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) (ਐੱਨਸੀਪੀ-ਐੱਸਪੀ) ਦੇ ਨੇਤਾ ਜਤਿੰਦਰ ਆਵਹਾਡ ਨੇ ਦਾਅਵਾ ਕੀਤਾ ਕਿ ਸੈਫ ਅਲੀ ਖਾਨ ਨੂੰ ਜਿਸ ਤਰ੍ਹਾਂ ਦੀਆਂ ਸੱਟਾਂ ਲੱਗੀਆਂ ਹਨ, ਉਸ ਤੋਂ ਪਤਾ ਲੱਗਦਾ ਹੈ ਕਿ ਹਮਲਾਵਰ ਉਸਨੂੰ ਮਾਰਨਾ ਚਾਹੁੰਦਾ ਸੀ।
ਇਹ ਵੀ ਪੜ੍ਹੋ - ਬਿਧੂੜੀ ਦੇ ਮੁੜ ਵਿਗੜੇ ਬੋਲ, ਕਿਹਾ-ਸੜਕਾਂ ’ਤੇ ਹਿਰਨੀ ਵਾਂਗ ਘੁੰਮ ਰਹੀ ਆਤਿਸ਼ੀ
ਮਹਾਰਾਸ਼ਟਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਐੱਨਸੀਪੀ (ਸਪਾ) ਦੇ ਨੇਤਾ ਆਧਵ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ ਦਾਅਵਾ ਕੀਤਾ ਕਿ ਖਾਨ ਨੂੰ ਕੱਟੜਪੰਥੀਆਂ ਨੇ ਆਪਣੇ ਪੁੱਤਰ ਦਾ ਨਾਮ ਤੈਮੂਰ ਰੱਖਣ ਲਈ ਨਿਸ਼ਾਨਾ ਬਣਾਇਆ। ਖਾਨ ਦੇ ਸਰੀਰ 'ਤੇ ਸੱਟਾਂ ਦੇ ਛੇ ਨਿਸ਼ਾਨ ਹਨ, ਜਿਨ੍ਹਾਂ ਵਿੱਚੋਂ ਦੋ ਗੰਭੀਰ ਜ਼ਖ਼ਮ ਹਨ ਅਤੇ ਚਾਕੂ ਨਾਲ ਇਕ ਹਮਲਾ ਉਸ ਦੀ ਰੀੜ੍ਹ ਦੀ ਹੱਡੀ 'ਤੇ ਕੀਤਾ ਗਿਆ ਹੈ। ਆਵਦ ਨੇ ਕਿਹਾ, "ਪਹਿਲੀ ਨਜ਼ਰੇ ਅਜਿਹਾ ਲੱਗਦਾ ਹੈ ਕਿ ਹਮਲਾਵਰ ਉਸਨੂੰ ਮਾਰਨਾ ਚਾਹੁੰਦਾ ਸੀ।" ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਕੀ ਹਮਲੇ ਦੀ ਪਹਿਲਾਂ ਤੋਂ ਯੋਜਨਾ ਬਣਾਈ ਗਈ ਸੀ।
ਇਹ ਵੀ ਪੜ੍ਹੋ - ਪੈਨ ਕਾਰਡ ਚੋਰੀ ਜਾਂ ਗੁੰਮ ਹੋ ਜਾਣ 'ਤੇ ਨਾ ਹੋਵੇ ਪਰੇਸ਼ਾਨ, ਸਿਰਫ਼ 50 ਰੁਪਏ 'ਚ ਇੰਝ ਕਰੋ ਮੁੜ ਅਪਲਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8