ਸੰਸਦ ਭਵਨ ਕੰਪਲੈਕਸ ’ਚ ਵਿਰੋਧੀ ਧਿਰ ਨੇ ਮਹਿੰਗਾਈ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

Saturday, Jul 23, 2022 - 03:37 PM (IST)

ਸੰਸਦ ਭਵਨ ਕੰਪਲੈਕਸ ’ਚ ਵਿਰੋਧੀ ਧਿਰ ਨੇ ਮਹਿੰਗਾਈ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਨਵੀਂ ਦਿੱਲੀ- ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਵੀ ਸੰਸਦ ਭਵਨ ਕੰਪਲੈਕਸ ’ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਪ੍ਰਦਰਸ਼ਨ ਕੀਤਾ ਅਤੇ ਸੰਸਦ ਦੇ ਦੋਵਾਂ ਸਦਨਾਂ ’ਚ ਮਹਿੰਗਾਈ ’ਤੇ ਚਰਚਾ ਕਰਵਾਉਣ ਦੀ ਮੰਗ ਕੀਤੀ। ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਆਗੂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਇਕੱਠੇ ਹੋਏ ਅਤੇ ਮਹਿੰਗਾਈ ਵਿਰੁੱਧ ਨਾਅਰਿਆਂ ਵਾਲੇ ਬੈਨਰ ਅਤੇ ਤਖ਼ਤੀਆਂ ਹੱਥਾਂ ’ਚ ਲੈ ਕੇ ਸਰਕਾਰ ਵਿਰੋਧੀ ਨਾਅਰੇ ਲਾਉਂਦੇ ਹੋਏ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। 

ਪ੍ਰਦਰਸ਼ਨ ਕਰ ਰਹੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਜੇਕਰ ਸਰਕਾਰ ਸੰਸਦ ਨੂੰ ਚਲਾਉਣਾ ਚਾਹੁੰਦੀ ਹੈ ਤਾਂ ਮੋਦੀ ਖੁਦ ਸਦਨ ’ਚ ਆ ਕੇ ਜੀ. ਐੱਸ. ਟੀ. ਅਤੇ ਮਹਿੰਗਾਈ ’ਤੇ ਦੋਵਾਂ ਸਦਨਾਂ ’ਚ ਚਰਚਾ ਕਰਵਾਉਣ। ਜ਼ਿਕਰਯੋਗ ਹੈ ਕਿ ਕਾਂਗਰਸ ਦੇ ਨਾਲ-ਨਾਲ ਕਈ ਪਾਰਟੀਆਂ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਤੋਂ ਹੀ ਮਹਿੰਗਾਈ ਖਿਲਾਫ ਲਗਾਤਾਰ ਪ੍ਰਦਰਸ਼ਨ ਕਰ ਕੇ ਸਰਕਾਰ ਤੋਂ ਇਸ ’ਤੇ ਸਦਨ ’ਚ ਚਰਚਾ ਕਰਵਾਉਣ ਦੀ ਮੰਗ ਕਰ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਜ਼ਰੂਰੀ ਵਸਤਾਂ ’ਤੇ 5 ਫੀਸਦੀ ਜੀ. ਐੱਸ. ਟੀ. ਵਧਾ ਕੇ ਗਰੀਬਾਂ ਦੇ ਪੇਟ ’ਤੇ ਹਮਲਾ ਕੀਤਾ ਹੈ।


author

Tanu

Content Editor

Related News