ਜਾਂਚ ਏਜੰਸੀਆਂ ਦੀ ਦੁਰਵਰਤੋਂ ਵਿਰੁੱਧ ਵਿਰੋਧੀ ਧਿਰ ਦੇ ਮੈਂਬਰਾਂ ਨੇ ਤਖ਼ਤੀਆਂ ਫੜ ਸੰਸਦ ਕੰਪਲੈਕਸ ''ਚ ਕੀਤਾ ਪ੍ਰਦਰਸ਼ਨ

Monday, Jul 01, 2024 - 11:45 AM (IST)

ਜਾਂਚ ਏਜੰਸੀਆਂ ਦੀ ਦੁਰਵਰਤੋਂ ਵਿਰੁੱਧ ਵਿਰੋਧੀ ਧਿਰ ਦੇ ਮੈਂਬਰਾਂ ਨੇ ਤਖ਼ਤੀਆਂ ਫੜ ਸੰਸਦ ਕੰਪਲੈਕਸ ''ਚ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ (ਭਾਸ਼ਾ) - ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' (ਇੰਡੀਆ) ਦੀਆਂ ਸੰਘਟਕ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੋਮਵਾਰ ਨੂੰ ਸੰਸਦ ਭਵਨ ਕੰਪਲੈਕਸ 'ਚ ਕੇਂਦਰ ਸਰਕਾਰ ਵੱਲੋਂ ਜਾਂਚ ਏਜੰਸੀਆਂ ਦੀ ਦੁਰਵਰਤੋਂ ਦੇ ਵਿਰੋਧ 'ਚ ਪ੍ਰਦਰਸ਼ਨ ਕੀਤਾ। ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ 'ਚ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ 'ਮਕਰ ਗੇਟ' ਅੱਗੇ ਪ੍ਰਦਰਸ਼ਨ ਕੀਤਾ। 

ਇਹ ਵੀ ਪੜ੍ਹੋ - ਮੈਚ ਦੌਰਾਨ ਪਿਤਾ ਨੂੰ ਧੀ ਦੇ ਰਿਸ਼ਤੇ ਲਈ ਆਇਆ ਮੈਸੇਜ, ਹੈਰਾਨ ਕਰਨ ਵਾਲਾ ਰਿਪਲਾਈ ਹੋਇਆ ਵਾਇਰਲ

ਦੱਸ ਦੇਈਏ ਕਿ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੈ। ਇਸ ਮੌਕੇ ਕਾਂਗਰਸ ਦੇ ਸੰਸਦ ਮੈਂਬਰ ਰਾਜੀਵ ਸ਼ੁਕਲਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ, 'ਭਾਰਤ ਗਠਜੋੜ ਦੇ ਸਾਰੇ ਸੰਸਦ ਮੈਂਬਰਾਂ ਨੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਹੈ' ਅਤੇ 'ਵਿਰੋਧੀ ਨੇਤਾਵਾਂ ਨੂੰ ਗ੍ਰਿਫ਼ਤਾਰ ਕਰਨਾ ਬੰਦ ਕਰੋ' ਵਰਗੇ ਨਾਅਰੇ ਲਗਾਏ ਹਨ।

ਇਹ ਵੀ ਪੜ੍ਹੋ - ਨਵੇਂ ਕਾਨੂੰਨ ਤਹਿਤ ਹੋ ਗਈ ਪਹਿਲੀ FIR, ਜਾਣੋ ਕਿਹੜੀ ਲੱਗੀ ਧਾਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News