ਚੋਣਾਂ ਤੋਂ ਪਹਿਲੇ ਰਾਮ ਰਹੀਮ ਨੂੰ ਪੈਰੋਲ ਦਾ ਵਿਰੋਧ, ਕਾਂਗਰਸ ਨੇ ਲਿਖੀ ਚੋਣ ਕਮਿਸ਼ਨ ਨੂੰ ਚਿੱਠੀ

Tuesday, Oct 01, 2024 - 06:10 PM (IST)

ਚੋਣਾਂ ਤੋਂ ਪਹਿਲੇ ਰਾਮ ਰਹੀਮ ਨੂੰ ਪੈਰੋਲ ਦਾ ਵਿਰੋਧ, ਕਾਂਗਰਸ ਨੇ ਲਿਖੀ ਚੋਣ ਕਮਿਸ਼ਨ ਨੂੰ ਚਿੱਠੀ

ਹਰਿਆਣਾ- ਜਿਨਸੀ ਸ਼ੋਸ਼ਣ ਅਤੇ ਕਤਲ ਕੇਸ 'ਚ ਰੋਹਤਕ ਜੇਲ੍ਹ 'ਚ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਜਿਸ ਨੂੰ ਲੈ ਕੇ ਵਿਰੋਧ ਸ਼ੁਰੂ ਹੋ ਗਿਆ ਹੈ। ਕਾਂਗਰਸ ਨੇ ਇਸ ਮਾਮਲੇ 'ਚ ਇਤਰਾਜ਼ ਜਤਾਉਂਦੇ ਹੋਏ ਭਾਰਤੀ ਚੋਣ ਕਮਿਸ਼ਨ ਨੂੰ ਇਕ ਚਿੱਠੀ ਲਿਖੀ ਹੈ। ਉਸ 'ਚ ਕਿਹਾ ਗਿਆ ਹੈ ਕਿ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਇਆ ਤਾਂ ਚੋਣਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਲਈ ਉਸ ਨੂੰ ਚੋਣ ਜ਼ਾਬਤਾ ਦੌਰਾਨ ਪੈਰੋਲ ਨਾ ਦਿੱਤੀ ਜਾਵੇ। ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਲੀਗਲ ਸੈੱਲ ਦੇ ਕੇ.ਸੀ. ਭਾਟੀਆ ਵਲੋਂ ਇਹ ਚਿੱਠੀ ਲਿਖੀ ਗਈ ਹੈ। ਕਿਹਾ ਗਿਆ ਹੈ ਕਿ ਹਰਿਆਣਾ 'ਚ ਰਾਮ ਰਹੀਮ ਚੋਣਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ।

ਇਹ ਵੀ ਪੜ੍ਹੋ : ਰਾਮ ਰਹੀਮ ਦੀ ਪੈਰੋਲ ਸ਼ਰਤਾਂ ਨਾਲ ਮਨਜ਼ੂਰ, ECI ਨੇ ਚੋਣ ਪ੍ਰਚਾਰ ਕਰਨ 'ਤੇ ਲਾਈ ਪਾਬੰਦੀ

ਚਿੱਠੀ 'ਚ ਲਿਖਿਆ ਗਿਆ ਹੈ ਕਿ ਇਸ ਤੋਂ ਪਹਿਲਾਂ ਵੀ ਡੇਰਾ ਮੁਖੀ ਜੇਲ੍ਹ ਤੋਂ ਪੈਰੋਲ ਅਤੇ ਫਰਲੋ ਰਾਹੀਂ ਬਾਹਰ ਆ ਕੇ ਚੋਣਾਂ ਨੂੰ ਪ੍ਰਭਾਵਿਤ ਕਰ ਚੁੱਕਿਆ ਹੈ। ਚੋਣ ਕਮਿਸ਼ਨ ਨੇ ਰਾਮ ਰਹੀਮ ਨੂੰ ਸ਼ਰਤੀਆ ਪੈਰੋਲ ਦਿੱਤੀ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਜੇਕਰ ਰਾਮ ਰਹੀਮ ਚੋਣ ਜ਼ਾਬਤਾ ਦੀ ਉਲੰਘਣਾ ਕਰਦਾ ਹੈ ਤਾਂ ਪੈਰੋਲ ਤੁਰੰਤ ਕੈਂਸਲ ਕਰ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਹਰਿਆਣਾ 'ਚ 5 ਅਕਤੂਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੇ ਨਤੀਜੇ 8 ਅਕਤੂਬਰ ਨੂੰ ਆਉਣਗੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News