ਰਾਜ ਸਭਾ ''ਚ ਵਿਰੋਧੀ ਧਿਰ ਦਾ ਜ਼ੋਰਦਾਰ ਹੰਗਾਮਾ, ਕਾਰਵਾਈ ਪੂਰੇ ਦਿਨ ਲਈ ਮੁਲਵਤੀ

Wednesday, Nov 27, 2024 - 12:56 PM (IST)

ਰਾਜ ਸਭਾ ''ਚ ਵਿਰੋਧੀ ਧਿਰ ਦਾ ਜ਼ੋਰਦਾਰ ਹੰਗਾਮਾ, ਕਾਰਵਾਈ ਪੂਰੇ ਦਿਨ ਲਈ ਮੁਲਵਤੀ

ਨਵੀਂ ਦਿੱਲੀ- ਰਾਜ ਸਭਾ ਵਿਚ ਬੁੱਧਵਾਰ ਨੂੰ ਵਿਰੋਧੀ ਧਿਰ ਦੇ ਮੈਂਬਰਾਂ ਨੇ ਦਿੱਲੀ 'ਚ ਕਾਨੂੰਨ ਵਿਵਸਥਾ ਦੀ ਸਥਿਤੀ, ਉੱਤਰ ਪ੍ਰਦੇਸ ਦੇ ਸੰਭਲ 'ਚ ਹਿੰਸਾ ਅਤੇ ਅਡਾਨੀ ਸਮੂਹ ਦੀਆਂ ਬੇਨਿਯਮੀਆਂ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ ਗਠਿਤ ਕਰਨ ਦੀ ਮੰਗ ਨੂੰ ਲੈ ਕੇ ਰੌਲਾ ਪਾਇਆ, ਜਿਸ ਕਾਰਨ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਵਤੀ ਕਰ ਦਿੱਤੀ ਗਈ। ਸਭਾਪਤੀ ਜਗਦੀਪ ਧਨਖੜ ਨੇ ਪਹਿਲੀ ਬੈਠਕ ਦੀ ਕਾਰਵਾਈ ਮਗਰੋਂ 11 ਵਜ ਕੇ 30 ਮਿੰਟ 'ਤੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਕੀਤੀ ਤਾਂ ਵਿਰੋਧੀ ਧਿਰ ਦੇ ਮੈਂਬਰ ਰੌਲਾ ਪਾਉਣ ਲੱਗੇ। 

ਧਨਖੜ ਨੇ ਮੈਂਬਰਾਂ ਨੂੰ ਸ਼ਾਂਤ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਦਨ ਦੀ ਕਾਰਵਾਈ ਸੁਚਾਰੂ ਰੂਪ ਨਾਲ ਚਲਾਉਣ ਵਿਚ ਸਹਿਯੋਗ ਕਰਨਾ ਚਾਹੀਦਾ ਹੈ। ਇਸ ਦਰਮਿਆਨ ਜਦੋਂ ਕਾਂਗਰਸ ਦੇ ਜੈਰਾਮ ਰਮੇਸ਼ ਅਤੇ ਪ੍ਰਮੋਦ ਤਿਵਾੜੀ ਨੇ ਬੋਲਣ ਦੀ ਕੋਸ਼ਿਸ਼ ਕੀਤੀ ਤਾਂ ਚੇਅਰਮੈਨ ਨੇ ਕੁਝ ਵੀ ਰਿਕਾਰਡ 'ਤੇ ਨਾ ਲੈਣ ਦੀ ਹਦਾਇਤ ਕੀਤੀ। ਜਦੋਂ ਦ੍ਰਵਿੜ ਮੁਨੇਤਰ ਕੜਗਮ ਦੇ ਤਿਰੁਚੀ ਸ਼ਿਵ ਨੇ ਸਿਸਟਮ 'ਤੇ ਸਵਾਲ ਉਠਾਉਣ ਦੀ ਇਜਾਜ਼ਤ ਮੰਗੀ ਤਾਂ ਧਨਖੜ ਨੇ ਕਿਹਾ ਕਿ ਵਿਵਸਥਾ ਦਾ ਸਵਾਲ ਰੌਲੇ-ਰੱਪੇ ਵਿਚ ਨਹੀਂ ਉਠਾਇਆ ਜਾ ਸਕਦਾ। ਪਹਿਲਾਂ ਮੈਂਬਰਾਂ ਨੂੰ ਸ਼ਾਂਤ ਕਰਨਾ ਪਵੇਗਾ, ਇਸ 'ਤੇ ਸਦਨ 'ਚ ਹੰਗਾਮਾ ਹੋ ਗਿਆ। ਸਥਿਤੀ ਨੂੰ ਦੇਖਦੇ ਹੋਏ ਚੇਅਰਮੈਨ ਨੇ ਸਦਨ ਦੀ ਕਾਰਵਾਈ 11.32 ਵਜੇ ਦਿਨ ਭਰ ਲਈ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ।

ਇਸ ਕਾਰਨ ਸਰਦ ਰੁੱਤ ਸੈਸ਼ਨ 'ਚ ਅੱਜ ਦੂਜੀ ਵਾਰ ਸਦਨ 'ਚ ਸਿਫ਼ਰ ਕਾਲ 'ਚ ਵਿਘਨ ਪਿਆ। ਇਸ ਤੋਂ ਪਹਿਲਾਂ ਸਵੇਰੇ ਸਦਨ ਦੀ ਕਾਰਵਾਈ ਸ਼ੁਰੂ ਕਰਦਿਆਂ ਚੇਅਰਮੈਨ ਨੇ ਤਿੰਨ ਮੈਂਬਰਾਂ ਵਿਕਾਸ ਰੰਜਨ ਭੱਟਾਚਾਰੀਆ, ਡਾ. ਵਾਨਵੈਰੋ ਖਾਰਲੁਖੀ ਅਤੇ ਧਰਮਸ਼ੀਲਾ ਗੁਪਤਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਜ਼ਰੂਰੀ ਦਸਤਾਵੇਜ਼ ਸਦਨ ਦੀ ਮੇਜ਼ 'ਤੇ ਰੱਖੇ। ਇਸ ਤੋਂ ਬਾਅਦ ਚੇਅਰਮੈਨ ਨੇ ਕਿਹਾ ਕਿ ਉਨ੍ਹਾਂ ਨੂੰ ਨਿਯਮ 267 ਤਹਿਤ 18 ਨੋਟਿਸ ਮਿਲੇ ਹਨ। ਇਸ ਨੋਟਿਸ ਵਿਚ ਦਿੱਲੀ ਵਿਚ ਅਮਨ-ਕਾਨੂੰਨ ਦੀ ਸਥਿਤੀ, ਉੱਤਰ ਪ੍ਰਦੇਸ਼ ਦੇ ਸੰਭਲ ਅਤੇ ਮਨੀਪੁਰ ਵਿਚ ਹਿੰਸਾ ਅਤੇ ਅਡਾਨੀ ਸਮੂਹ ਵਿਚ ਕਥਿਤ ਬੇਨਿਯਮੀਆਂ ਦੀ ਜਾਂਚ ਲਈ ਇਕ ਸਾਂਝੀ ਸੰਸਦੀ ਕਮੇਟੀ ਦੇ ਗਠਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਨੋਟਿਸ ਵਿਵਸਥਾਵਾਂ ਮੁਤਾਬਕ ਨਾ ਹੋਣ ਕਾਰਨ ਨਾ-ਮਨਜ਼ੂਰ ਕੀਤੇ ਜਾਂਦੇ ਹਨ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰ ਆਪਣੀਆਂ ਸੀਟਾਂ ਤੋਂ ਅੱਗੇ ਆ ਗਏ ਅਤੇ ਉੱਚੀ-ਉੱਚੀ ਬੋਲਣਾ ਸ਼ੁਰੂ ਕਰ ਦਿੱਤਾ। ਚੇਅਰਮੈਨ ਨੇ ਕੁਝ ਵੀ ਰਿਕਾਰਡ 'ਚ  ਲੈਣ ਦਾ ਨਿਰਦੇਸ਼ ਦਿੱਤਾ ਅਤੇ ਮੈਂਬਰਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ। ਜਦੋਂ ਉਨ੍ਹਾਂ ਦੀ ਅਪੀਲ ਦਾ ਕੋਈ ਅਸਰ ਨਾ ਹੋਇਆ ਤਾਂ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ।


author

Tanu

Content Editor

Related News