ਰਾਜ ਸਭਾ ਤੋਂ ਵਿਰੋਧੀ ਧਿਰ ਦਾ ਵਾਕਆਊਟ, PM ਮੋਦੀ ਨੇ ਕਿਹਾ- 'ਝੂਠ ਫੈਲਾਉਣ ਵਾਲੇ ਸੱਚ ਨਹੀਂ ਸੁਣ ਪਾ ਰਹੇ'

07/03/2024 1:18:22 PM

ਨੈਸ਼ਨਲ ਡੈਸਕ : ਰਾਜ ਸਭਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਬੋਧਨ ਕੀਤਾ ਜਾ ਰਿਹਾ ਹੈ। ਪੀਐੱਮ ਮੋਦੀ ਦੇ ਸੰਬੋਧਨ ਦੌਰਾਨ ਵਿਰੋਧੀ ਧਿਰ ਦੇ ਮੈਬਰਾਂ ਵਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ। ਵਿਰੋਧੀ ਧਿਰ ਦੇ ਮੈਂਬਰਾਂ ਨੇ ਹੰਗਾਮਾ ਕਰਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਤੇ ਵਾਕਆਊਟ ਕਰ ਦਿੱਤਾ।

ਇਹ ਵੀ ਪੜ੍ਹੋ - ਸਾਵਧਾਨ! Google Maps ਨੇ ਪੰਜ ਦੋਸਤ ਕਰ ਦਿੱਤੇ 'ਲਾਪਤਾ', ਕਈ ਘੰਟਿਆਂ ਬਾਅਦ ਲੱਭੇ ਪੁਲਸ ਨੂੰ

ਵਿਰੋਧੀ ਧਿਰ ਦੇ ਇਸ ਹੰਗਾਮੇ ਤੋਂ ਬਾਅਦ ਪੀਐੱਮ ਮੋਦੀ ਨੇ ਕਿਹਾ ਕਿ ਝੂਠ ਫੈਲਾਉਣ ਵਾਲੇ ਸੱਚ ਨਹੀਂ ਸੁਣ ਪਾ ਰਹੇ, ਇਸ ਕਰਕੇ ਉਹ ਅਜਿਹਾ ਕਰ ਰਹੇ ਹਨ। ਇਹ ਕਹਿਣ ਤੋਂ ਬਾਅਦ ਪੀਐੱਮ ਮੋਦੀ ਨੇ ਆਪਣਾ ਸੰਬੋਧਨ ਦੇਣਾ ਜਾਰੀ ਰੱਖਿਆ।ਦੂਜੇ ਪਾਸੇ ਵਿਰੋਧੀ ਧਿਰ ਦੇ ਚੇਅਰਮੈਨ ਜਗਦੀਪ ਧਨਖੜ ਨੇ ਵਿਰੋਧੀ ਧਿਰ ਦੇ ਵਾਕਆਊਟ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਸ ਨਾਲ ਦੇਸ਼ ਦੇ 140 ਕਰੋੜ ਲੋਕਾਂ ਨੂੰ ਠੇਸ ਪਹੁੰਚੇਗੀ। ਅੱਜ ਉਹਨਾਂ ਨੇ ਸਦਨ ਨਹੀਂ ਛੱਡਿਆ, ਇੱਜ਼ਤ ਛੱਡ ਕੇ ਗਏ ਹੈ। ਇਹ ਸਾਡਾ ਜਾਂ ਤੁਹਾਡਾ ਅਪਮਾਨ ਨਹੀਂ ਹੈ, ਇਹ ਸਦਨ ਦਾ ਅਪਮਾਨ ਹੈ। ਉਹਨਾਂ ਨੇ ਮੇਰੇ ਤੋਂ ਮੂੰਹ ਨਹੀਂ ਮੋੜਿਆ, ਸਗੋਂ ਭਾਰਤ ਦੇ ਸੰਵਿਧਾਨ ਤੋਂ ਮੂੰਹ ਮੋੜ ਲਿਆ ਹੈ। ਮੈਂ ਬਹੁਤ ਦੁਖੀ ਹਾਂ, ਭਾਰਤ ਦੇ ਸੰਵਿਧਾਨ ਦਾ ਇੰਨਾ ਅਪਮਾਨ, ਇੰਨਾ ਵੱਡਾ ਮਜ਼ਾਕ। ਮੈਨੂੰ ਉਮੀਦ ਹੈ ਕਿ ਉਹ ਆਤਮ-ਪੜਚੋਲ ਕਰਨਗੇ।

ਇਹ ਵੀ ਪੜ੍ਹੋ - ਇਸ ਸੂਬੇ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਹੁਣ ਮਿਲੇਗੀ 4000 ਰੁਪਏ ਪ੍ਰਤੀ ਮਹੀਨਾ ਪੈਨਸ਼ਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News