ਸਹੁੰ ਚੁੱਕ ਸਮਾਰੋਹ ''ਚ ਮਲਿਕਾਰਜੁਨ ਖੜਗੇ ਦੀ ਸੀਟ ਨੂੰ ਲੈ ਕੇ ਵਿਰੋਧੀ ਧਿਰ ਨੇ ਸਪੀਕਰ ਨੂੰ ਲਿਖੀ ਚਿੱਠੀ

07/25/2022 5:57:04 PM

ਨਵੀਂ ਦਿੱਲੀ (ਵਾਰਤਾ)- ਸੰਸਦ ਦੇ ਸੈਂਟਰਲ ਹਾਲ 'ਚ ਨਵੀਂ ਚੁਣੀ ਗਈ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸਹੁੰ ਚੁੱਕ ਸਮਾਰੋਹ 'ਚ ਰਾਜ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੂੰ ਉਨ੍ਹਾਂ ਦੇ ਅਹੁਦੇ ਅਨੁਰੂਪ ਉੱਚਿਤ ਸੀਟ ਨਹੀਂ ਮਿਲਣ 'ਤੇ ਵਿਰੋਧੀ ਮੈਂਬਰਾਂ ਨੇ ਵਿਰੋਧ ਜਤਾਉਂਦੇ ਹੋਏ ਸਪੀਕਰ ਐੱਮ. ਵੈਂਕਈਆ ਨਾਇਡੂ ਨੂੰ ਚਿੱਠੀ ਲਿਖੀ ਹੈ। ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਸੋਮਵਾਰ ਨੂੰ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਰਾਜ ਸਭਾ 'ਚ ਵਿਰੋਧੀ ਧਿਰ ਦੇ ਮੈਂਬਰਾਂ ਨੇ ਸ਼੍ਰੀ ਨਾਇਡੂ ਨੂੰ ਚਿੱਠੀ ਲਿਖ ਕੇ ਵਿਰੋਧ ਜਤਾਇਆ ਹੈ ਕਿ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਖੜਗੇ ਨੂੰ ਨਵੀਂ ਚੁਣੀ ਗਈ ਰਾਸ਼ਟਰਪਤੀ ਦੇ ਸਹੁੰ ਚੁੱਕ ਸਮਾਗਮ ਲਈ ਸੈਂਟਰਲ ਹਾਲ 'ਚ ਬੈਠਣ ਲਈ ਉਨ੍ਹਾਂ ਦੇ ਅਹੁਦੇ ਦੇ ਅਨੁਕੂਲ ਸਥਾਨ 'ਤੇ ਸੀਟ ਨਹੀਂ ਦਿੱਤੀ ਗਈ।

PunjabKesari

ਇਸ ਚਿੱਠੀ 'ਚ ਮੈਂਬਰਾਂ ਨੇ ਕਿਹਾ ਕੈ ਖੜਗੇ ਕਾਫ਼ੀ ਸੀਨੀਅਰ ਨੇਤਾ ਹਨ ਅਤੇ ਉਨ੍ਹਾਂ ਨੂੰ ਪ੍ਰੋਟੋਕਾਲ ਦੇ ਹਿਸਾਬ ਨਾਲ ਸਨਮਾਨ ਦੇਣ ਦੀ ਪਰੰਪਰਾ ਰਹੀ ਹੈ। ਜੇਕਰ ਇਸ ਦੀ ਅਣਦੇਖੀ ਕੀਤੀ ਜਾਂਦੀ ਹੈ ਤਾਂ ਇਹ ਹੈਰਾਨੀ ਅਤੇ ਅਫ਼ਸੋਸ ਦੀ ਗੱਲ ਹੈ। ਮੈਂਬਰਾਂ ਨੇ ਕਿਹਾ ਹੈ ਕਿ ਉਹ ਇਸ ਦਾ ਸਖ਼ਤ ਵਿਰੋਧ ਕਰਦੇ ਹਨ। ਬਾਅਦ 'ਚ ਵਿਰੋਧੀ ਮੈਂਬਰਾਂ ਨੇ ਸਦਨ 'ਚ ਵੀ ਇਹ ਮਾਮਲਾ ਉਠਾਇਆ। ਸਦਨ ਦੇ ਨੇਤਾ ਪੀਊਸ਼ ਗੋਇਲ ਨੇ ਇਸ ਦੋਸ਼ ਨੂੰ ਖਾਰਜ ਕੀਤਾ ਕਿ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੂੰ ਪਿਛਲੇ ਕੁਝ ਸਮਾਰੋਹ 'ਚ ਉੱਚਿਤ ਆਸਨ ਨਹੀਂ ਦਿੱਤਾ ਗਿਆ। ਸ਼੍ਰੀ ਗੋਇਲ ਨੇ ਕਿਹਾ ਕਿ ਸ਼੍ਰੀ ਖੜਗੇ ਨੂੰ ਪ੍ਰੋਟੋਕਾਲ ਅਨੁਸਾਰ ਉੱਚਿਤ ਸਥਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸੈਂਟਰਲ ਹਾਲ 'ਚ ਹੋਏ ਇਕ ਸਮਾਰੋਹ 'ਚ ਵਿਰੋਧੀ ਧਿਰ ਦੇ ਨੇਤਾ ਲਈ ਤੈਅ ਆਸਨ ਖਾਲੀ ਪਿਆ ਰਿਹਾ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News