ਉਜੈਨ ਤੇ ਸਿਧਾਰਥਨਗਰ ’ਚ ਔਰਤਾਂ ਨਾਲ ਜ਼ੁਲਮ ‘ਮਨੁੱਖਤਾ’ ’ਤੇ ਕਲੰਕ : ਰਾਹੁਲ ਗਾਂਧੀ

Saturday, Sep 07, 2024 - 11:25 AM (IST)

ਨਵੀਂ ਦਿੱਲੀ (ਭਾਸ਼ਾ) - ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਮੱਧ ਪ੍ਰਦੇਸ਼ ਦੇ ਉਜੈਨ ਅਤੇ ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਵਿਚ ਔਰਤਾਂ ਖਿਲਾਫ ਜ਼ੁਲਮ ‘ਮਨੁੱਖਤਾ’ ’ਤੇ ਕਲੰਕ ਹੈ। ਉਨ੍ਹਾਂ ਕਿਹਾ ਕਿ ‘ਪ੍ਰਚਾਰ ਕੇਂਦਰਿਤ’ ਸਰਕਾਰਾਂ ਨੇ ਅਸੰਵੇਦਨਸ਼ੀਲ ਪ੍ਰਣਾਲੀ ਨੂੰ ਜਨਮ ਦਿੱਤਾ ਹੈ, ਜਿਸ ਦਾ ਸਭ ਤੋਂ ਵੱਧ ਸ਼ਿਕਾਰ ਔਰਤਾਂ ਹਨ। ਕਾਂਗਰਸ ਨੇਤਾ ਦੀ ਇਹ ਟਿੱਪਣੀ ਉਦੋਂ ਆਈ, ਜਦੋਂ ਉਜੈਨ ਦੇ ਆਗਰ ਨਾਕਾ ਇਲਾਕੇ ਵਿਚ ਕਬਾੜ ਇਕੱਠਾ ਕਰਨ ਵਾਲੀ ਇਕ ਔਰਤ ਨੂੰ ਸ਼ਰਾਬ ਪੀਣ ਲਈ ਮਜਬੂਰ ਕਰਨ ਤੋਂ ਬਾਅਦ ਇਕ ਵਿਅਕਤੀ ਨੇ ਉਸ ਨਾਲ ਜਬਰ-ਜ਼ਨਾਹ ਕੀਤਾ।

ਇਹ ਵੀ ਪੜ੍ਹੋ ਵੱਡੀ ਖ਼ਬਰ : ਦੋ ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ

ਇਕ ਹੋਰ ਘਟਨਾ ਵਿਚ ਸਿਧਾਰਥਨਗਰ ਵਿਚ ਔਰਤ ਨਾਲ ਇਕ ਪ੍ਰਾਈਵੇਟ ਐਂਬੂਲੈਂਸ ਦੇ ਡਰਾਈਵਰ ਅਤੇ ਸਹਾਇਕ ਵੱਲੋਂ ਕਥਿਤ ਤੌਰ ’ਤੇ ਜਿਨਸੀ ਸ਼ੋਸ਼ਣ ਕੀਤਾ ਗਿਆ। ਔਰਤ ਨੇ ਆਪਣੇ ਬੀਮਾਰ ਪਤੀ ਨੂੰ ਘਰ ਲਿਜਾਣ ਲਈ ਐਂਬੂਲੈਂਸ ਕਿਰਾਏ ’ਤੇ ਲਈ ਸੀ। ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਉਜੈਨ ਅਤੇ ਸਿਧਾਰਥਨਗਰ ’ਚ ਔਰਤਾਂ ਨਾਲ ਹੋਇਆ ਜ਼ੁਲਮ ਮਨੁੱਖਤਾ ’ਤੇ ਕਲੰਕ ਹੈ। ਔਰਤਾਂ ਵਿਰੁੱਧ ਲਗਾਤਾਰ ਵਧ ਰਹੇ ਜ਼ੁਲਮ ਅਤੇ ਪੁਲਸ ਪ੍ਰਸ਼ਾਸਨ ਦਾ ਪੀੜਤ ਔਰਤ ਅਤੇ ਉਸ ਦੇ ਪਰਿਵਾਰ ਪ੍ਰਤੀ ਰਵੱਈਆ ਸਿਸਟਮ ਦੀ ਬੇਰਹਿਮੀ ਦਾ ਸਬੂਤ ਹੈ। ਇਹ ਦੇਸ਼ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਆਇਆ ਨਵਾਂ ਆਰਡਰ

ਉਨ੍ਹਾਂ ਕਿਹਾ ਕਿ ਪ੍ਰਚਾਰ ਕੇਂਦਰਿਤ ਸਰਕਾਰਾਂ ਨੇ ਆਪਣਾ ਝੂਠਾ ਅਕਸ ਬਣਾਉਣ ਲਈ ਇਕ ਅਸੰਵੇਦਨਸ਼ੀਲ ਸਿਸਟਮ ਨੂੰ ਜਨਮ ਦਿੱਤਾ ਹੈ, ਜਿਸ ਦਾ ਸਭ ਤੋਂ ਵੱਧ ਸ਼ਿਕਾਰ ਔਰਤਾਂ ਬਣ ਰਹੀਆਂ ਹਨ। ਗਾਂਧੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਔਰਤਾਂ ਦੀ ਸੁਰੱਖਿਆ ਲਈ ਸਮਾਜ ਦੇ ਨੈਤਿਕ ਵਿਕਾਸ ਲਈ ਗੰਭੀਰ ਯਤਨ ਕੀਤੇ ਜਾਣ ਅਤੇ ਸਮਾਜਿਕ, ਸਿਆਸੀ ਅਤੇ ਪ੍ਰਸ਼ਾਸਨਿਕ ਪੱਧਰ ’ਤੇ ਸਖ਼ਤ ਕਦਮ ਚੁੱਕੇ ਜਾਣ।

ਇਹ ਵੀ ਪੜ੍ਹੋ ਸ਼ਰਾਬੀ ਅਧਿਆਪਕ ਦਾ ਕਾਰਾ: ਸਕੂਲ 'ਚ ਵਿਦਿਆਰਥਣ ਦੀ ਕੀਤੀ ਕੁੱਟਮਾਰ, ਕੈਂਚੀ ਨਾਲ ਕੱਟੇ ਵਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News