IMD ਵਲੋਂ ਆਰੇਂਜ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਪਵੇਗਾ ਮੋਹਲੇਧਾਰ ਮੀਂਹ

Wednesday, Oct 09, 2024 - 10:24 AM (IST)

ਨੈਸ਼ਨਲ ਡੈਸਕ- ਮਾਨਸੂਨ ਖ਼ਤਮ ਹੋ ਚੁੱਕਾ ਹੈ ਅਤੇ ਠੰਡ ਦਾ ਮੌਸਮ ਹੌਲੀ-ਹੌਲੀ ਦਸਤਕ ਦੇ ਰਿਹਾ ਹੈ ਪਰ ਦਿੱਲੀ-NCR 'ਚ ਅਜੇ ਵੀ ਠੰਡ ਦਾ ਅਹਿਸਾਸ ਨਹੀਂ ਹੋ ਰਿਹਾ ਹੈ। ਅਕਤੂਬਰ ਦੇ ਦੂਜੇ ਹਫ਼ਤੇ 'ਚ ਵੀ ਤਾਪਮਾਨ 35 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਬਣਿਆ ਹੋਇਆ ਹੈ, ਜਿਸ ਨਾਲ ਲੋਕ ਉਸਮ ਅਤੇ ਗਰਮੀ ਤੋਂ ਪਰੇਸ਼ਾਨ ਹਨ। 

ਅਰਬ ਸਾਗਰ 'ਚ ਇਕ ਘੱਟ ਦਬਾਅ ਵਾਲਾ ਖੇਤਰ ਬਣਨ ਕਾਰਨ ਇਕ ਚੱਕਰਵਾਤੀ ਚੱਕਰ ਵੀ ਵਿਕਸਿਤ ਹੋ ਰਿਹਾ ਹੈ, ਜਿਸ ਕਾਰਨ ਕੇਰਲ, ਤਾਮਿਲਨਾਡੂ, ਕਰਨਾਟਕ, ਅਰੁਣਾਚਲ ਪ੍ਰਦੇਸ਼, ਆਸਾਮ, ਮੇਘਾਲਿਆ, ਤ੍ਰਿਪੁਰਾ, ਨਾਗਾਲੈਂਡ ਅਤੇ ਮਣੀਪੁਰ ਵਿਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅਗਲੇ ਇਕ ਹਫ਼ਤੇ ਤੱਕ ਤੇਜ਼ ਹਵਾਵਾਂ 50-55 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਵੱਗਣਗੀਆਂ ਇਸ ਦੇ ਨਾਲ ਹੀ ਮੋਹਲੇਧਾਰ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ 'ਚ ਮੀਂਹ ਪੈਣ ਨਾਲ ਮੈਦਾਨੀ ਇਲਾਕਿਆਂ 'ਚ ਠੰਡ ਵਧਣ ਦੀ ਸੰਭਾਵਨਾ ਹੈ। ਕੇਰਲ ਵਿਚ ਅੱਜ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਦਿੱਲੀ-NCR 'ਚ ਇਸ ਤਾਰੀਖ਼ ਤੋਂ ਹੋਵੇਗਾ ਠੰਡ ਦਾ ਅਹਿਸਾਸ

ਮੌਸਮ ਵਿਭਾਗ ਮੁਤਾਬਕ ਇਸ ਸਮੇਂ ਦਿੱਲੀ-NCR 'ਚ ਤਾਪਮਾਨ 35 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਰਹੇਗਾ, ਜਿਸ ਕਾਰਨ ਲੋਕਾਂ ਨੂੰ ਗਰਮੀ ਅਤੇ ਨਮੀ ਦਾ ਸਾਹਮਣਾ ਕਰਨਾ ਪਵੇਗਾ। ਅੱਜ ਸ਼ਾਮ ਤੱਕ ਹਲਕੇ ਬੱਦਲ ਛਾਏ ਰਹਿਣਗੇ ਪਰ ਠੰਡ 15 ਜਾਂ 20 ਅਕਤੂਬਰ ਤੋਂ ਬਾਅਦ ਹੀ ਮਹਿਸੂਸ ਹੋਵੇਗੀ। ਫਿਲਹਾਲ ਦਿਨ 'ਚ ਤਾਪਮਾਨ ਆਮ ਵਾਂਗ ਰਹੇਗਾ ਪਰ ਸਵੇਰੇ ਅਤੇ ਸ਼ਾਮ ਨੂੰ ਹਲਕੀ-ਹਲਕੀ ਠੰਡ ਮਹਿਸੂਸ ਕੀਤੀ ਜਾ ਸਕਦੀ ਹੈ। ਮੰਗਲਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਇਨ੍ਹਾਂ ਸੂਬਿਆਂ 'ਚ ਮੋਹਲੇਧਾਰ ਮੀਂਹ ਦਾ ਅਲਰਟ

IMD ਨੇ ਅੱਜ ਕੇਰਲ ਅਤੇ ਲਕਸ਼ਦੀਪ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਕਰਨਾਟਕ, ਤਾਮਿਲਨਾਡੂ, ਝਾਰਖੰਡ, ਓਡੀਸ਼ਾ, ਪੱਛਮੀ ਬੰਗਾਲ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਉੱਤਰ-ਪੂਰਬੀ ਭਾਰਤ ਅਤੇ ਪੂਰਬੀ ਮੱਧ ਪ੍ਰਦੇਸ਼ ਵਿਚ ਹਲਕੇ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।


 


Tanu

Content Editor

Related News