ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ, ਦੋ ਦਿਨ ਸਕੂਲ ਰਹਿਣਗੇ ਬੰਦ
Wednesday, Jul 31, 2024 - 04:20 AM (IST)
ਦੇਹਰਾਦੂਨ - ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ ਦੇ ਮੱਦੇਨਜ਼ਰ ਦੂਨ ਜ਼ਿਲ੍ਹੇ ਦੇ ਸਕੂਲ ਅਤੇ ਆਂਗਣਵਾੜੀ ਕੇਂਦਰ 31 ਜੁਲਾਈ ਤੇ 1 ਅਗਸਤ ਨੂੰ ਬੰਦ ਰਹਿਣਗੇ। ਡੀਐਮ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ, ਪ੍ਰਦੇਸ਼ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦੋ ਦਿਨ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਵਲੋਂ ਬੁੱਧਵਾਰ ਨੂੰ ਦੇਹਰਾਦੂਨ ਸਮੇਤ ਟਿਹਰੀ, ਨੈਨੀਤਾਲ, ਪੈੜੀ, ਹਰਿਦੁਆਰ, ਊਧਮ ਸਿੰਘ ਨਗਰ ਅਤੇ ਚੰਪਾਵਤ ਵਿੱਚ ਮੀਂਹ ਦਾ ਰੇਡ ਅਲਰਟ ਜਾਰੀ ਕੀਤਾ ਗਿਆ ਹੈ।
ਭਾਰੀ ਮੀਂਹ ਨੂੰ ਵੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੇਹਰਾਦੂਨ, ਟਿਹਰੀ ਅਤੇ ਨੈਨੀਤਾਲ ਜ਼ਿਲ੍ਹੇ ਦੇ ਸਾਰੇ ਆਂਗਨਬਾੜੀ ਕੇਂਦਰਾਂ ਅਤੇ ਸਕੂਲਾਂ ਵਿੱਚ ਬੁੱਧਵਾਰ ਤੋਂ ਦੋ ਦਿਨਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ, ਹਰਿਦੁਆਰ ਵਿੱਚ ਕਾਂਵੜ ਯਾਤਰਾ ਦੇ ਚੱਲਦੇ ਪਹਿਲਾਂ ਹੀ ਸਕੂਲ ਬੰਦ ਹਨ।
ਮੌਸਮ ਵਿਗਿਆਨ ਕੇਂਦਰ ਦੇ ਨਿਦੇਸ਼ਕ ਬਿਕਰਮ ਸਿੰਘ ਨੇ ਦੱਸਿਆ, 31 ਜੁਲਾਈ ਅਤੇ 1 ਅਗਸਤ ਨੂੰ ਭਾਰੀ ਮੀਂਹ ਹੋਣ ਦੀ ਸੰਭਾਵਨਾ ਹੈ। ਹਿਦਾਇਤ ਦਿੰਦੇ ਹੋਏ ਕਿਹਾ, ਇਸ ਦੌਰਾਨ ਪਹਾੜੀ ਜ਼ਿਲ੍ਹਿਆਂ ਵਿੱਚ ਯਾਤਰਾ ਕਰਨ ਤੋਂ ਬਚੋ। ਇਸਦੇ ਇਲਾਵਾ ਜ਼ਮੀਨ ਖਿਸਕਣ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਦਿਨ ਦੇ ਨਾਲ ਰਾਤ ਦੇ ਸਮੇਂ ਵਿੱਚ ਵੀ ਸਾਵਧਾਨ ਰਹੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8