ਦਿੱਲੀ ਹਾਈ ਕੋਰਟ ਨੇ ਹਵਾਈ ਅੱਡਿਆਂ ’ਚ ਮਾਸਕ ਨਾ ਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ

Saturday, Jun 04, 2022 - 12:01 PM (IST)

ਦਿੱਲੀ ਹਾਈ ਕੋਰਟ ਨੇ ਹਵਾਈ ਅੱਡਿਆਂ ’ਚ ਮਾਸਕ ਨਾ ਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਹਵਾਈ ਅੱਡਿਆਂ ਅਤੇ ਹਵਾਈ ਜਹਾਜ਼ਾਂ ਅੰਦਰ ਮਾਸਕ ਲਾਉਣ ਅਤੇ ਹੱਥ ਧੋਣ ਨਾਲ ਜੁੜੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੁਸਾਫਰਾਂ ਵਿਰੁੱਧ ਸ਼ੁੱਕਰਵਾਰ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਹਾਲੇ ਖ਼ਤਮ ਨਹੀਂ ਹੋਈ ਅਤੇ ਇਹ ਰੁਕ-ਰੁਕ ਕੇ ਸਿਰ ਚੁੱਕ ਰਹੀ ਹੈ। ਅਦਾਲਤ ਨੇ ਕਿਹਾ ਕਿ ਕੋਵਿਡ-19 ਤੋਂ ਬਚਾਅ ਨਾਲ ਜੁੜੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਵਿਰੁੱਧ ਨਾ ਸਿਰਫ਼ ਮਾਮਲਾ ਦਰਜ ਹੋਣਾ ਚਾਹੀਦਾ ਹੈ ਸਗੋਂ ਉਨ੍ਹਾਂ ਨੂੰ ਜੁਰਮਾਨਾ ਵੀ ਕੀਤਾ ਜਾਣਾ ਚਾਹੀਦਾ ਹੈ। ਅਜਿਹੇ ਵਿਅਕਤੀਆਂ ਨੂੰ ‘ਨੋ-ਫਲਾਈ’ ਸੂਚੀ ਵਿਚ ਪਾ ਦੇਣਾ ਚਾਹੀਦਾ ਹੈ। ਹਾਈ ਕੋਰਟ ਦੇ ਕਾਰਜਵਾਹਕ ਚੀਫ ਜਸਟਿਸ ਵਿਪਿਨ ਸਾਂਘੀ ਅਤੇ ਜਸਟਿਸ ਸਚਿਨ ਦੱਤਾ ’ਤੇ ਆਧਾਰਿਤ ਬੈਂਚ ਨੇ ਕਿਹਾ ਕਿ ਕਈ ਵਾਰ ਨਿਯਮਾਂ ਦੀ ਪਾਲਣਾ ਗੰਭੀਰਤਾ ਨਾਲ ਨਹੀਂ ਹੁੰਦੀ। ਇਸ ਲਈ ਜ਼ਰੂਰੀ ਹੈ ਕਿ ਬੀ. ਜੀ. ਸੀ. ਏ. ਅਤੇ ਹੋਰ ਏਜੰਸੀਆਂ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।

ਬੈਂਚ ਨੇ ਕਿਹਾ,''ਇਸ ਲਈ ਡੀ.ਜੀ.ਸੀ.ਏ. ਨੂੰ ਹਵਾਬਾਜ਼ੀ ਕੰਪੀਆਂ ਨੂੰ ਵੱਖ ਤੋਂ ਨਿਰਦੇਸ਼ ਜਾਰੀ ਕਰਨਾ ਚਾਹੀਦਾ ਤਾਂ ਕਿ ਉਹ ਹਵਾਈ ਅੱਡਿਆਂ ਅਤੇ ਜਹਾਜ਼ਾਂ 'ਚ ਕਰਮਚਾਰੀਆਂ, ਏਅਰ ਹੋਸਟੈੱਸ, ਕਪਤਾਨ, ਪਾਇਲਟ ਅਤੇ ਹੋਰ ਸਟਾਫ਼ ਨੂੰ ਉਨ੍ਹਾਂ ਯਾਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਅਧਿਕਾਰ ਪ੍ਰਦਾਨ ਕਰੇ, ਜੋ ਮਾਸਕ ਲਗਾਉਣ ਅਤੇ ਹੱਥ ਧੋਣ ਨਾਲ ਜੁੜੇ ਨਿਯਮਾਂ ਦਾ ਉਲੰਘਣ ਕਰਦੇ ਮਿਲਦੇ ਹਨ।'' ਅਦਾਲਤ ਨੇ ਡੀ.ਜੀ.ਸੀ.ਏ. ਦੀ ਵਕੀਲ ਅੰਜਨਾ ਗੋਸਾਈਂ ਦੀ ਇਸ ਦਲੀਲ ਦਾ ਨੋਟਿਸ ਲਿਆ ਕਿ ਨਾਗਰਿਕ ਹਵਾਬਾਜ਼ੀ ਮੰਤਰਾਲਾ ਨੇ 10 ਮਈ ਇਕ ਹੋਰ ਆਦੇਸ਼ ਜਾਰੀ ਕਰ ਕੇ ਕੋਰੋਨਾ ਤੋਂ ਬਚਾਅ ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਯਕੀਨੀ ਕਰਨ ਲਈ ਕਿਹਾ ਸੀ। ਗੋਸਾਈਂ ਖ਼ੁਦ ਕੋਰੋਨਾ ਪੀੜਤ ਹੈ ਅਤੇ ਵੀਡੀਓ ਕਾਨਫਰੈਂਸਿੰਗ ਰਾਹੀਂ ਸੁਣਵਾਈ 'ਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਹਵਾਈ ਅੱਡਿਆਂ ਅਤੇ ਜਹਾਜ਼ਾਂ 'ਚ ਮਾਸਕ ਨਾਲ ਜੁੜੇ ਨਿਯਮਾਂ 'ਤੇ ਸਖ਼ਤੀ ਨਾਲ ਅਮਲ ਕਰਵਾਇਆ ਜਾ ਰਿਹਾ ਹੈ।


author

DIsha

Content Editor

Related News