ਜੂਨੀਅਰ ਇੰਜੀਨੀਅਰ ਦੇ ਅਹੁਦਿਆਂ 'ਤੇ ਨਿਕਲੀਆਂ ਭਰਤੀਆਂ, ਅਪਲਾਈ ਕਰਨ ਦਾ ਆਖ਼ਰੀ ਮੌਕਾ

07/05/2020 12:49:06 PM

ਨਵੀਂ ਦਿੱਲੀ : ਉੜੀਸਾ ਐੱਸ.ਐੱਸ.ਸੀ. ਨੇ ਜੂਨੀਅਰ ਇੰਜੀਨੀਅਰ ਦੇ 260 ਅਹੁਦਿਆਂ 'ਤੇ ਨੋਟੀਫਿਕੇਸ਼ਨ ਜਾਰੀ ਕਰਕੇ ਅਰਜ਼ੀਆਂ ਮੰਗੀਆਂ ਹਨ। ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰ ਕੋਲ ਸਿਵਲ ਇੰਜੀਨੀਅਰਿੰਗ ਵਿਚ ਡਿਪਲੋਮਾ ਹੋਣਾ ਲਾਜ਼ਮੀ ਹੈ। ਯੋਗ ਅਤੇ ਚਾਵਾਨ ਉਮੀਦਵਾਰ ਉੜੀਸ਼ਾ ਵਿਭਾਗ ਦੀ ਵੈੱਬਸਾਈਟ 'ਤੇ ਜਾ ਕੇ ਦਿੱਤੇ ਗਏ ਦਿਸ਼ਾ-ਨਿਰਦੇਸ਼ ਅਨੁਸਾਰ ਆਨਲਾਈਨ ਅਪਲਾਈ ਦੀ ਪ੍ਰਕਿਰਿਆ ਪੂਰੀ ਕਰ ਸਕਦੇ ਹਨ।

ਅਹੁਦੇ ਦਾ ਵੇਰਵਾ
ਜੂਨੀਅਰ ਇੰਜੀਨੀਅਰ (ਸਿਵਲ) 260

ਸਿੱਖਿਅਕ ਯੋਗਤਾ
ਜੂਨੀਅਰ ਇੰਜੀਨੀਅਰ ਦੇ ਅਹੁਦੇ 'ਤੇ ਅਪਲਾਈ ਕਰਨ ਲਈ ਉਮੀਦਵਾਰਾਂ ਕੋਲ ਮਾਨਤਾ ਪ੍ਰਾਪਤ ਇੰਸਟੀਚਿਊਟ ਤੋਂ ਸਿਵਲ ਇੰਜੀਨੀਅਰਿੰਗ ਵਿਚ ਡਿਪਲੋਮਾ ਹੋਣਾ ਜ਼ਰੂਰੀ ਹੈ।

ਉਮਰ ਹੱਦ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰਾਂ ਦੀ ਉਮਰ 21 ਸਾਲ ਤੋਂ 32 ਸਾਲ ਵਿਚਾਲੇ ਹੋਣੀ ਚਾਹੀਦੀ ਹੈ। ਉਮਰ ਹੱਦ ਦੀ ਗਣਨਾ 01 ਜਨਵਰੀ 2019 ਦੇ ਆਧਾਰ 'ਤੇ ਕੀਤੀ ਜਾਵੇਗੀ।

ਅਰਜ਼ੀ ਫ਼ੀਸ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਸਾਧਾਰਨ ਅਤੇ ਓ.ਬੀ.ਸੀ. ਵਰਗ ਦੇ ਉਮੀਦਵਾਰਾਂ ਨੂੰ 200 ਰੁਪਏ ਜਮ੍ਹਾਂ ਕਰਾਉਣ ਹੋਣਗੇ। ਉਮੀਦਵਾਰ ਆਨਲਾਈਨ ਅਰਜ਼ੀ ਫ਼ੀਸ ਜਮ੍ਹਾਂ ਕਰਨਗੇ। ਉਥੇ ਹੀ ਐਸ.ਸੀ./ਐਸ.ਟੀ. ਵਰਗ ਦੇ ਉਮੀਦਵਾਰਾਂ ਨੂੰ ਕਿਸੇ ਫ਼ੀਸ ਦਾ ਭੁਗਤਾਨ ਨਹੀਂ ਕਰਨਾ ਹੋਵੇਗਾ।

ਮਹੱਤਵਪੂਰਣ ਤਾਰੀਖ਼
ਯੋਗ ਅਤੇ ਚਾਹਵਾਨ ਉਮੀਦਵਾਰ 06 ਜੁਲਾਈ 2020 ਤੱਕ ਯਾਨੀ ਕੱਲ੍ਹ ਤੱਕ ਆਨਲਾਈ ਅਪਲਾਈ ਕਰ ਸਕਦੇ ਹਨ।

ਚੋਣ ਪ੍ਰਕਿਰਿਆ
ਇਨ੍ਹਾਂ ਅਹੁਦਿਆਂ 'ਤੇ ਯੋਗ ਉਮੀਦਵਾਰਾਂ ਦੀ ਚੋਣ ਲਿਖ਼ਤੀ ਪ੍ਰੀਖਿਆ ਅਤੇ ਕਰੀਅਰ ਮੁਲਾਂਕਣ ਦੇ ਹਿਸਾਬ ਨਾਲ ਕੀਤੀ ਜਾਏਗੀ।

ਤਨਖ਼ਾਹ
ਚੁਣੇ ਗਏ ਉਮੀਦਵਾਰ ਨੂੰ 16,800 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਏਗੀ।

ਇੰਝ ਕਰੋ ਅਪਲਾਈ
ਉਪਰੋਕਤ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰ ਵਿਭਾਗ ਦੀ ਅਧਿਕਾਰਤ ਵੈੱਬਸਾਈਟ http://www.ossc.gov.in/  'ਤੇ ਜਾ ਕੇ ਆਨਲਾਈਨਅਪਲਾਈ ਕਰ ਸਕਦੇ ਹਨ।


cherry

Content Editor

Related News