ਦਿੱਲੀ-ਨੋਇਡਾ ''ਚ ਮੀਂਹ ਨਾਲ ਹੋਈ ਸਵੇਰ ਦੀ ਸ਼ੁਰੂਆਤ, ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ
Saturday, Aug 19, 2023 - 09:54 AM (IST)

ਨਵੀਂ ਦਿੱਲੀ— ਰਾਜਧਾਨੀ ਦਿੱਲੀ ਸਮੇਤ ਨੋਇਡਾ ਅਤੇ ਐੱਨ.ਸੀ.ਆਰ. 'ਚ ਮੀਂਹ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਸਵੇਰੇ 5 ਵਜੇ ਤੋਂ ਹੀ ਦਿੱਲੀ-ਐੱਨ.ਸੀ.ਆਰ ਦੇ ਜ਼ਿਆਦਾਤਰ ਇਲਾਕਿਆਂ 'ਚ ਮੀਂਹ ਪੈ ਰਿਹਾ ਹੈ। ਜਿਸ ਕਾਰਨ ਕਈ ਇਲਾਕੇ ਜਲ-ਥਲ ਹੋ ਗਏ।
ਗੁਰੂਗ੍ਰਾਮ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਜਿੱਥੇ ਮੌਸਮ ਸੁਹਾਵਣਾ ਹੋ ਗਿਆ, ਉੱਥੇ ਹੀ ਦਿੱਲੀ, ਨੋਇਡਾ, ਗੁਰੂਗ੍ਰਾਮ ਦੇ ਕਈ ਇਲਾਕਿਆਂ 'ਚ ਤੜਕੇ ਹੋਈ ਬਾਰਿਸ਼ ਕਾਰਨ ਕਈ ਇਲਾਕਿਆਂ 'ਚ ਪਾਣੀ ਭਰ ਗਿਆ।
ਭਾਰਤ ਦੇ ਮੌਸਮ ਵਿਭਾਗ (ਆਈ.ਐੱਮ.ਡੀ.) ਨੇ ਵੀਰਵਾਰ ਨੂੰ ਜਾਰੀ ਇੱਕ ਬੁਲੇਟਿਨ 'ਚ, ਕਿਹਾ ਸੀ ਕਿ ਰਾਸ਼ਟਰੀ ਰਾਜਧਾਨੀ 'ਚ ਅਗਲੇ ਚਾਰ ਦਿਨਾਂ (18 ਤੋਂ 21 ਅਗਸਤ) ਦੌਰਾਨ ਆਮ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਹਲਕੇ ਮੀਂਹ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ 'ਚ ਘੱਟੋ-ਘੱਟ ਤਾਪਮਾਨ 27 ਤੋਂ 28 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਬਹੁਤ ਘੱਟ ਬਾਰਿਸ਼ ਦੇ ਨਾਲ ਅਗਸਤ ਇਸ ਸਾਲ ਦਾ ਸਭ ਤੋਂ ਗਰਮ ਮਹੀਨਾ ਦਰਜ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8