ਪੰਜਾਬ ਦੀ ਸਰਹੱਦ ਤੋਂ ਪਿਛਲੇ ਸਾਲ 100 ਤੋਂ ਵੱਧ ਪਾਕਿਸਤਾਨੀ ਡਰੋਨ ਹੋਏ ਬਰਾਮਦ : ਬੀ. ਐੱਸ. ਐੱਫ

Monday, Jan 01, 2024 - 07:50 PM (IST)

ਨਵੀਂ ਦਿੱਲੀ - ਬੀ. ਐੱਸ. ਐੱਫ. ਨੇ 2023 ਵਿਚ ਪੰਜਾਬ ਵਿਚ ਭਾਰਤ-ਪਾਕਿਸਤਾਨ ਸਰਹੱਦ ’ਤੇ 107 ਡਰੋਨਾਂ ਨੂੰ ਡੇਗਿਆ ਜਾਂ ਬਰਾਮਦ ਕੀਤਾ। ਇਕ ਸੀਨੀਅਰ ਅਧਿਕਾਰੀ ਨੇ ਸੋਮਵਾਰ ਇਹ ਜਾਣਕਾਰੀ ਦਿੱਤੀ। ਬੀ. ਐੱਸ. ਐੱਫ. ਜੰਮੂ, ਪੰਜਾਬ, ਰਾਜਸਥਾਨ ਅਤੇ ਗੁਜਰਾਤ ਨਾਲ ਲੱਗਦੇ ਭਾਰਤ ਦੇ ਪੱਛਮੀ ਖੇਤਰ ਵਿੱਚ 2,289 ਕਿਲੋਮੀਟਰ ਤੋਂ ਵੱਧ ਲੰਬੀ ਅੰਤਰਰਾਸ਼ਟਰੀ ਸਰਹੱਦ ਦੀ ਰਾਖੀ ਕਰਦੀ ਹੈ। ਪੰਜਾਬ ਖੇਤਰ ’ਚ ਪਾਕਿਸਤਾਨ ਨਾਲ 553 ਕਿਲੋਮੀਟਰ ਲੰਬੀ ਸਰਹੱਦ ਹੈ।

ਇਹ ਵੀ ਪੜ੍ਹੋ :  ‘ਜੀ ਆਇਆਂ ਨੂੰ-2024’: ਜਲੰਧਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਨਵੇਂ ਸਾਲ ਦਾ ਜਸ਼ਨ, ਵੇਖੋ ਤਸਵੀਰਾਂ

ਅਧਿਕਾਰਤ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਇਕ ਸੀਨੀਅਰ ਅਧਿਕਾਰੀ ਨੇ ਸੋਮਵਾਰ ਕਿਹਾ ਕਿ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਬਰਾਮਦ ਕੀਤੇ ਗਏ ਲਗਭਗ ਸਾਰੇ ਡਰੋਨ ਚੀਨ ਵਿਚ ਬਣਾਏ ਗਏ ਸਨ। ਵਧੇਰੇ ਡਰੋਨ ਸਰਹੱਦ ’ਤੇ ਸਥਿਤ ਖੇਤਾਂ ’ਚੋਂ ਬਰਾਮਦ ਕੀਤੇ ਗਏ। ਇਸ ਸਮੇਂ ਦੌਰਾਨ ਰਾਜਸਥਾਨ ਸਰਹੱਦ ਤੋਂ ਕਰੀਬ 10 ਡਰੋਨ ਜਾਂ ਮਨੁਖ ਰਹਿਤ ਯੂ. ਏ. ਵੀ. ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਸੁਰੱਖਿਆ ਫੋਰਸਾਂ ਨੇ 2023 ਵਿੱਚ ਕੁੱਲ 442.39 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਜੋ ਮੁੱਖ ਤੌਰ ’ਤੇ ਇਨ੍ਹਾਂ ਡਰੋਨਾਂ ਵਲੋਂ ਸੁੱਟੀ ਗਈ ਸੀ। 

ਇਹ ਵੀ ਪੜ੍ਹੋ : ਨਵਾਂ ਸਾਲ ਗੁਰੂ ਦੇ ਨਾਲ, ਅਰਦਾਸ ਸਮਾਗਮਾਂ ਨਾਲ 2024 ਨੂੰ ਕਿਹਾ ਖ਼ੁਸ਼ਆਮਦੀਦ, ਲੱਗੀ ਗੁਰਬਾਣੀ ਕੀਰਤਨ ਦੀ ਛਹਿਬਰ

ਬੀ. ਐੱਸ .ਐੱਫ. ਦੇ ਜਵਾਨਾਂ ਨੇ ਤਿੰਨ ਪਾਕਿਸਤਾਨੀ ਘੁਸਪੈਠੀਆਂ ਨੂੰ ਮਾਰ ਮੁਕਾਇਆ ਅਤੇ ਦੋ ਸਮੱਗਲਰਾਂ ਸਮੇਤ 23 ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ। 35 ਸਮੱਗਲਰਾਂ ਸਮੇਤ 14 ਬੰਗਲਾਦੇਸ਼ੀ ਨਾਗਰਿਕਾਂ ਅਤੇ 95 ਭਾਰਤੀ ਸ਼ੱਕੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਦੇ ਕਰੀਬ 12 ਨਾਗਰਿਕ ਜੋ ਅਣਜਾਣੇ ਵਿੱਚ ਕੌਮਾਂਤਰੀ ਸਰਹੱਦ ਪਾਰ ਕਰ ਗਏ ਸਨ, ਨੂੰ ਉਨ੍ਹਾਂ ਦੇ ਦੇਸ਼ ਭੇਜ ਦਿੱਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


sunita

Content Editor

Related News