ਸੰਘਣੀ ਧੁੰਦ ਬਣੀ ਯਾਤਰੀਆਂ ਲਈ ਵੱਡੀ ਪਰੇਸ਼ਾਨੀ, 110 ਤੋਂ ਵੱਧ ਉਡਾਣਾਂ 'ਚ ਦੇਰੀ, 25 ਰੱਦ

01/17/2024 10:56:35 AM

ਨਵੀਂ ਦਿੱਲੀ- ਉੱਤਰ ਭਾਰਤ ਵਿਚ ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ। ਸੰਘਣੀ ਧੁੰਦ ਯਾਤਰੀਆਂ ਲਈ ਵੱਡੀ ਪਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ। ਦਿੱਲੀ ਵਿਚ ਸੰਘਣੀ ਧੁੰਦ ਦੀ ਪਰਤ ਕਾਰਨ ਪਿਛਲੇ 10 ਘੰਟਿਆਂ 'ਚ 110 ਤੋਂ ਵੱਧ ਕੌਮਾਂਤਰੀ ਅਤੇ ਘਰੇਲੂ ਉਡਾਣਾਂ 'ਚ ਦੇਰੀ ਹੋਈ, ਜਦੋਂਕਿ 25 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ। ਮੌਸਮ ਵਿਗਿਆਨੀ ਨੇ ਦੱਸਿਆ ਕਿ ਪਾਲਮ 'ਚ ਰਾਤ ਕਰੀਬ 11 ਵਜੇ ਵਿਜ਼ੀਬਿਲਟੀ ਘੱਟ ਕੇ 300 ਮੀਟਰ ਰਹਿ ਗਈ। ਜੋ ਕਿ ਮੰਗਲਵਾਰ ਅਤੇ ਬੁੱਧਵਾਰ ਸਵੇਰੇ 8:30 ਵਜੇ ਇਹ 600 ਮੀਟਰ ਸੀ। IMD ਧੁੰਦ ਦੀ ਤੀਬਰਤਾ ਨੂੰ ਚਾਰ ਕਿਸਮਾਂ 'ਚ ਸ਼੍ਰੇਣੀਬੱਧ ਕਰਦਾ ਹੈ: ਘੱਟ, ਮੱਧਮ, ਸੰਘਣੀ ਅਤੇ ਬਹੁਤ ਸੰਘਣੀ ਧੁੰਦ।

ਇਹ ਵੀ ਪੜ੍ਹੋ- ਸੀਤ ਲਹਿਰ ਦਾ ਕਹਿਰ ਜਾਰੀ; ਸੰਘਣੀ ਧੁੰਦ ਕਾਰਨ ਉਡਾਣਾਂ 'ਚ ਦੇਰੀ, ਯਾਤਰੀ ਪਰੇਸ਼ਾਨ

ਦਿੱਲੀ ਵਿਚ ਸੀਤ ਲਹਿਰ ਦਾ ਕਹਿਰ ਜਾਰੀ ਰਹਿਣ ਕਾਰਨ ਬੁੱਧਵਾਰ ਸਵੇਰੇ ਘੱਟੋ-ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ (IMD) ਨੇ ਇਹ ਜਾਣਕਾਰੀ ਦਿੱਤੀ। IMD ਨੇ ਅੱਗੇ ਭਵਿੱਖਬਾਣੀ ਕੀਤੀ ਹੈ ਕਿ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਰਹਿਣ ਦੀ ਸੰਭਾਵਨਾ ਹੈ। ਸ਼ਹਿਰ ਦੇ ਕਈ ਸਟੇਸ਼ਨਾਂ 'ਤੇ ਹਵਾ ਦੀ ਗੁਣਵੱਤਾ 'ਬਹੁਤ ਖਰਾਬ' ਸ਼੍ਰੇਣੀ 'ਚ ਬਣੀ ਰਹੀ।

ਇਹ ਵੀ ਪੜ੍ਹੋ- Five Star Hotel ਨੂੰ ਮਾਤ ਪਾਉਂਦੀ ਗੁਰੂਘਰ ਦੀ ਸਰਾਂ, ਪਟਨਾ ਸਾਹਿਬ ਆਉਣ ਵਾਲੀ ਸੰਗਤ ਨੂੰ ਮਿਲੇਗੀ ਹਰ ਸਹੂਲਤ

ਭਾਰਤੀ ਮੌਸਮ ਵਿਭਾਗ ਨੇ ਅੱਜ ਸਵੇਰੇ 8:30 ਵਜੇ ਇਕ ਟਵੀਟ 'ਚ ਕਿਹਾ ਕਿ ਅੱਜ ਸਵੇਰੇ 7.00 ਵਜੇ ਦੀਆਂ ਤਾਜ਼ਾ ਸੈਟੇਲਾਈਟ ਤਸਵੀਰਾਂ ਦਰਸਾਉਂਦੀਆਂ ਹਨ ਕਿ ਅੱਧੀ ਰਾਤ ਤੋਂ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਉੱਤਰੀ ਮੱਧ ਪ੍ਰਦੇਸ਼ ਅਤੇ ਦਿੱਲੀ 'ਚ ਧੁੰਦ ਘੱਟ ਗਈ ਹੈ। ਹਾਲਾਂਕਿ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰ-ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ 'ਚ ਸੰਘਣੀ ਧੁੰਦ ਅਜੇ ਵੀ ਛਾਈ ਹੋਈ ਹੈ ਅਤੇ ਕੁਝ ਘੰਟੇ ਹੋਰ ਜਾਰੀ ਰਹਿਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ- ਅਯੁੱਧਿਆ ਤੋਂ ਕਰੋ ਹਨੂੰਮਾਨਗੜ੍ਹੀ ਮੰਦਰ ਦੇ ਦਰਸ਼ਨ, ਜਾਣੋ ਇਸ ਜਗ੍ਹਾ ਦਾ ਇਤਿਹਾਸ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Tanu

This news is Content Editor Tanu