ਨੀਟ ਮੁੜ ਪ੍ਰੀਖਿਆ ਲਈ 2 ਲੱਖ ਤੋਂ ਵੱਧ ਕਰਮਚਾਰੀ ਕੀਤੇ ਤਾਇਨਾਤ

Friday, Jun 19, 2026 - 11:00 PM (IST)

ਨੀਟ ਮੁੜ ਪ੍ਰੀਖਿਆ ਲਈ 2 ਲੱਖ ਤੋਂ ਵੱਧ ਕਰਮਚਾਰੀ ਕੀਤੇ ਤਾਇਨਾਤ

ਨਵੀਂ ਦਿੱਲੀ (ਨਵੋਦਿਆ ਟਾਈਮਜ਼) : ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨ.ਟੀ.ਏ.) ਨੀਟ-ਯੂ. ਜੀ. ਮੁੜ-ਪ੍ਰੀਖਿਆ ਦਾ ਸੁਚਾਰੂ, ਸੁਰੱਖਿਅਤ ਅਤੇ ਪਾਰਦਰਸ਼ੀ ਸੰਚਾਲਨ ਯਕੀਨੀ ਬਣਾਉਣ ਦੀਆਂ ਤਿਆਰੀਆਂ ਤਹਿਤ ਸ਼ਨੀਵਾਰ ਨੂੰ ਦੇਸ਼ ਭਰ ’ਚ ਮੌਕ ਡ੍ਰਿਲ ਆਯੋਜਿਤ ਕਰੇਗੀ। 

ਐੱਨ.ਟੀ.ਏ. ਨੇ ਕਿਹਾ ਕਿ ਮੁੜ-ਪ੍ਰੀਖਿਆ ਦਾ ਸੁਚਾਰੂ ਅਤੇ ਨਿਰਪੱਖ ਸੰਚਾਲਨ ਯਕੀਨੀ ਬਣਾਉਣ ਲਈ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ 2 ਲੱਖ ਤੋਂ ਵੱਧ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਐੱਨ. ਟੀ. ਏ. ਨੇ ਇਕ ਬਿਆਨ ’ਚ ਕਿਹਾ ਕਿ ਉਹ ਐਤਵਾਰ (21 ਜੂਨ) ਨੂੰ ਹੋਣ ਵਾਲੀ ਨੀਟ (ਯੂ. ਜੀ.) 2026 ਮੁੜ-ਪ੍ਰੀਖਿਆ ਲਈ ਪੂਰੀ ਤਰ੍ਹਾਂ ਤਿਆਰ ਹੈ।

ਬਿਆਨ ਅਨੁਸਾਰ, ਨੀਟ ਮੁੜ-ਪ੍ਰੀਖਿਆ ਦੁਪਹਿਰ ਦੋ ਵਜੇ ਤੋਂ ਸ਼ਾਮ 5.15 ਵਜੇ ਤੱਕ ਆਯੋਜਿਤ ਕੀਤੀ ਜਾਵੇਗੀ। ਪ੍ਰੀਖਿਆ ਲਈ ਦੇਸ਼ ਦੇ 551 ਤੇ ਵਿਦੇਸ਼ ਦੇ 14 ਸ਼ਹਿਰਾਂ ’ਚ 22.79 ਲੱਖ ਤੋਂ ਵੱਧ ਪ੍ਰੀਖਿਆਰਥੀ ਰਜਿਸਟਰਡ ਹਨ। ਐੱਨ.ਟੀ.ਏ. ਨੇ ਕਿਹਾ ਕਿ ਵੱਧ ਸਮਾਂ ਲੈਣ ਦੇ ਯੋਗ ਅੰਗਹੀਣ ਉਮੀਦਵਾਰਾਂ ਕੋਲ ਸ਼ਾਮ 6:20 ਵਜੇ ਤੱਕ ਦਾ ਸਮਾਂ ਹੋਵੇਗਾ। ਸ਼ਹਿਰੀ ਪੱਧਰ ’ਤੇ ਪ੍ਰਬੰਧਾਂ ਦੀ ਨਿਗਰਾਨੀ ਲਈ 674 ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ, ਜਦੋਂ ਕਿ ਪ੍ਰੀਖਿਆ ਕੇਂਦਰਾਂ ’ਤੇ ਸੁਤੰਤਰ ਨਿਗਰਾਨੀ ਲਈ 6,669 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News