30 ਤੋਂ ਵੱਧ ਦੇਸ਼ਾਂ ਨੇ ਦਿੱਤੀ ਭਾਰਤ ਦੇ ਕੋਰੋਨਾ ਵੈਕਸੀਨ ਸਰਟੀਫਿਕੇਟ ਨੂੰ ਮਾਨਤਾ, ਇੱਥੇ ਚੈੱਕ ਕਰੋ ਸੂਚੀ
Friday, Oct 15, 2021 - 11:41 AM (IST)
ਨਵੀਂ ਦਿੱਲੀ/ਬ੍ਰਿਟੇਨ (ਭਾਸ਼ਾ) : 30 ਤੋਂ ਜ਼ਿਆਦਾ ਦੇਸ਼ਾਂ ਨੇ ਭਾਰਤ ਨਾਲ ਕੋਵਿਡ-19 ਵੈਕਸੀਨ ਸਰਟੀਫਿਕੇਟਾਂ ਦੀ ਆਪਸੀ ਮਾਨਤਾ ’ਤੇ ਸਹਿਮਤੀ ਜਤਾਈ ਹੈ। ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇਸ਼ਾਂ ਨੇ ਭਾਰਤ ਨਾਲ ਆਪਸੀ ਮਾਨਤਾ ’ਤੇ ਸਹਿਮਤੀ ਜਤਾਈ ਹੈ, ਉਨ੍ਹਾਂ ਵਿਚ ਯੂ.ਕੇ., ਫਰਾਂਸ, ਜਰਮਨੀ, ਨੇਪਾਲ, ਬੇਲਾਰੂਸ, ਲੇਬਨਾਨ, ਅਰਮੀਨੀਆ, ਯੂਕ੍ਰੇਨ, ਬੈਲਜੀਅਮ, ਹੰਗਰੀ ਅਤੇ ਸਰਬੀਆ ਸ਼ਾਮਲ ਹਨ। ਸੂਤਰਾਂ ਨੇ ਕਿਹਾ ਕਿ ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾਦੇਸ਼, ਬੋਤਸਵਾਨਾ, ਚੀਨ ਅਤੇ ਯੂ.ਕੇ. ਸਮੇਤ ਯੂਰਪ ਦੇ ਕੁੱਝ ਦੇਸ ਉਨ੍ਹਾਂ ਦੇਸ਼ਾਂ ਵਿਚ ਸ਼ਾਮਲ ਹਨ, ਜਿਨ੍ਹਾਂ ਦੇ ਯਾਤਰੀਆਂ ਨੂੰ ਭਾਰਤ ਆਉਣ ’ਤੇ ਜ਼ਰੂਰੀ ਨਿਯਮਾਂ ਦਾ ਪਾਲਣ ਕਰਨਾ ਹੋਵੇਗਾ। ਇਸ ਵਿਚ ਭਾਰਤ ਪਹੁੰਚਣ ਦੇ ਬਾਅਦ ਕੋਵਿਡ ਟੈਸਟ ਕਰਾਉਣਾ ਵੀ ਜ਼ਰੂਰੀ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ਦੀ ਜਨਤਾ ਦਾ ਮਹਿੰਗਾਈ ਨੇ ਕੱਢਿਆ ਕਚੂੰਮਰ, 40 ਰੁਪਏ ’ਚ ਮਿਲ ਰਹੀ ਹੈ ਇਕ ਕੱਪ ਚਾਹ
ਹਾਲ ਹੀ ਵਿਚ ਭਾਰਤੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇਕ ਟਵੀਟ ਵਿਚ ਕਿਹਾ ਸੀ ਕਿ ਕੋਵਿਡ-19 ਟੀਕਾਕਰਨ ਸਰਟੀਫਿਕੇਟਾਂ ਦੀ ਆਪਸੀ ਮਾਨਤਾ ਸ਼ੁਰੂ ਹੁੰਦੀ ਹੈ। ਭਾਰਤ ਅਤੇ ਹੰਗਰੀ ਇਕ-ਦੂਜੇ ਦੇ ਕੋਵਿਡ-19 ਟੀਕਾਕਰਨ ਸਰਟੀਫਿਕੇਟਾਂ ਨੂੰ ਮਾਨਤਾ ਦੇਣ ਲਈ ਸਹਿਮਤ ਹਨ। ਸਿੱਖਿਆ, ਵਪਾਰ, ਸੈਰ-ਸਪਾਟਾ ਅਤੇ ਉਸ ਤੋਂ ਅੱਗੇ ਲਈ ਗਤੀਸ਼ੀਲਤਾ ਦੀ ਸੁਵਿਧਾ ਪ੍ਰਧਾਨ ਕਰਨਗੇ।
ਇਹ ਵੀ ਪੜ੍ਹੋ : ਸਿੰਘੂ ਸਰਹੱਦ 'ਤੇ ਨੌਜਵਾਨ ਦਾ ਕਤਲ, ਹੱਥ-ਲੱਤ ਵੱਢ ਕੇ ਬੈਰੀਕੇਡ ਨਾਲ ਟੰਗੀ ਲਾਸ਼
ਦੱਸ ਦੇਈਏ ਕਿ ਭਾਰਤ ਵਿਚ ਵੀਰਵਾਰ ਨੂੰ ਕੋਵਿਡ ਟੀਕਿਆਂ ਦੀ 27 ਲੱਖ ਤੋਂ ਜ਼ਿਆਦਾ ਖ਼ੁਰਾਕਾਂ ਦਿੱਤੀਆਂ ਗਈਆਂ ਅਤੇ ਇਸ ਦੇ ਨਾਲ ਹੀ ਦੇਸ਼ ਭਰ ਵਿਚ ਹੁਣ ਤੱਕ ਦਿੱਤੀਆਂ ਗਈਆਂ ਖ਼ੁਰਾਕਾਂ ਦੀ ਸੰਖਿਆ 97 ਕਰੋੜ ਨੂੰ ਪਾਰ ਕਰ ਗਈ। ਕੇਂਦਰੀ ਸਿਹਤ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ। ਬੁੱਧਵਾਰ ਨੂੰ ਟੀਕਿਆਂ ਦੀਆਂ 27,62,523 ਖ਼ੁਰਾਕਾਂ ਦਿੱਤੀਆਂ ਗਈਆਂ। ਮੰਤਰਾਲਾ ਨੇ ਰੇਖਾਂਕਿਤ ਕੀਤਾ ਕਿ ਦੇਸ਼ ਵਿਚ ਸਭ ਤੋਂ ਸੰਵੇਦਨਸ਼ੀਲ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਲਈ ਉਪਰਨ ਦੇ ਤੌਰ ’ਤੇ ਟੀਕਾਕਰਨ ਮੁਹਿੰਮ ਦੀ ਨਿਯਮਿਤ ਰੂਪ ਨਾਲ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਉਚ ਪੱਧਰ ’ਤੇ ਇਸ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਾਪਾਨ ਦੀ ਅਦਾਲਤ ’ਚ ਪੰਜ ਫਰਿਆਦੀਆਂ ਨੇ ਤਾਨਾਸ਼ਾਹ ਕਿਮ ਜੋਂਗ ਉਤੇ ਠੋਕਿਆ 9,00,000 ਡਾਲਰ ਦਾ ਦਾਅਵਾ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।