4 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਲੱਗ ਚੁੱਕਾ ਹੈ ਟੀਕਾ, 3 ਦਿਨ 'ਚ ਅਮਰੀਕਾ ਨੂੰ ਪਛਾੜ ਦੇਵੇਗਾ ਭਾਰਤ

Tuesday, Jan 19, 2021 - 08:36 PM (IST)

4 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਲੱਗ ਚੁੱਕਾ ਹੈ ਟੀਕਾ, 3 ਦਿਨ 'ਚ ਅਮਰੀਕਾ ਨੂੰ ਪਛਾੜ ਦੇਵੇਗਾ ਭਾਰਤ

ਨਵੀਂ ਦਿੱਲੀ - ਦੇਸ਼ ਵਿੱਚ 16 ਜਨਵਰੀ ਤੋਂ ਸ਼ੁਰੂ ਹੋਏ ਕੋਰੋਨਾ ਦੇ ਟੀਕਾਕਰਣ ਮੁਹਿੰਮ ਦੇ ਤਹਿਤ ਮੰਗਲਵਾਰ (19 ਜਨਵਰੀ) ਤੱਕ 4 ਲੱਖ 54 ਹਜ਼ਾਰ 49 ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਉਥੇ ਹੀ, ਇੱਕ ਦਿਨ ਵਿੱਚ ਸਭ ਤੋਂ ਜ਼ਿਆਦਾ 2 ਲੱਖ 7 ਹਜ਼ਾਰ 229 ਲੋਕਾਂ ਨੂੰ ਕੋਰੋਨਾ ਦੀ ਵੈਕਸੀਨ ਦਿੱਤੀ ਗਈ ਸੀ। ਇਹ ਅੰਕੜੇ ਸਿਹਤ ਮੰਤਰਾਲਾ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਵਿੱਚ ਜਾਰੀ ਕੀਤੇ।

ਸਿਹਤ ਮੰਤਰਾਲਾ ਦੇ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਕਿ ਦੇਸ਼ ਵਿੱਚ ਕੋਰੋਨਾ ਟੀਕਾ ਲੱਗਣ ਤੋਂ ਬਾਅਦ ਮਾੜੇ ਪ੍ਰਭਾਵ ਦੇ ਕੁਲ 0.18 ਫੀਸਦੀ ਮਾਮਲੇ ਰਿਪੋਰਟ ਹੋਏ ਹਨ। ਸਿਹਤ ਮੰਤਰਾਲਾ ਵਲੋਂ ਦੱਸਿਆ ਗਿਆ ਕਿ ਅਮਰੀਕਾ ਵਿੱਚ ਜਦੋਂ ਟੀਕਾਕਰਣ ਸ਼ੁਰੂ ਹੋਇਆ ਸੀ ਤਾਂ ਪਹਿਲੇ ਹਫਤੇ ਵਿੱਚ 5 ਲੱਖ 56 ਹਜ਼ਾਰ 208 ਲੋਕਾਂ ਨੂੰ ਟੀਕਾ ਲੱਗਾ ਸੀ। ਭਾਰਤ ਅਗਲੇ ਤਿੰਨ ਦਿਨਾਂ ਵਿੱਚ ਇਸ ਅੰਕੜੇ ਨੂੰ ਪਾਰ ਕਰ ਲਵੇਗਾ।
ਇਹ ਵੀ ਪੜ੍ਹੋ- ਗੁਪਕਾਰ ਗੱਠਜੋੜ 'ਚ ਪਈ ਦਰਾਰ, ਸੱਜਾਦ ਲੋਨ ਦੀ ਪੀਪਲਜ਼ ਕਾਨਫਰੰਸ ਨੇ ਤੋੜਿਆ ਰਿਸ਼ਤਾ

ਉਥੇ ਹੀ, ਨੀਤੀ ਕਮਿਸ਼ਨ ਦੇ ਮੈਂਬਰ ਡਾ. ਵੀ.ਕੇ. ਪਾਲ ਨੇ ਕਿਹਾ ਕਿ ਕੋਵੈਕਸੀਨ ਅਤੇ ਕੋਵਿਸ਼ੀਲਡ ਨੂੰ ਲੈ ਕੇ ਅਸੀਂ ਜੋ ਡਾਟਾ ਵੇਖਿਆ ਹੈ, ਉਸ ਤੋਂ ਬਾਅਦ ਮੈਂ ਭਰੋਸੇ ਨਾਲ ਕਹਿ ਸਕਦਾ ਹਾਂ ਕਿ ਦੋਨੇਂ ਸੁਰੱਖਿਅਤ ਹਨ। ਵੈਕਸੀਨ ਨੂੰ ਲੈ ਕੇ ਝਿਜਕ ਖ਼ਤਮ ਹੋਣੀ ਚਾਹੀਦੀ ਹੈ, ਨਹੀਂ ਤਾਂ ਮਹਾਮਾਰੀ ਨੂੰ ਅਸੀਂ ਕਿਵੇਂ ਹਰਾਵਾਂਗੇ। ਉਨ੍ਹਾਂ ਕਿਹਾ ਕਿ ਮਾੜੇ ਪ੍ਰਭਾਵ ਦੇ ਮਾਮਲਿਆਂ ਨੂੰ ਲੈ ਕੇ ਪ੍ਰੇਸ਼ਾਨੀਆਂ ਫਿਲਹਾਲ ਜਾਇਜ਼ ਨਹੀਂ ਹਨ। ਡਾਟਾ ਤੋਂ ਪਤਾ ਚੱਲਦਾ ਹੈ ਕਿ ਅਸੀਂ ਇੱਕ ਅਰਾਮਦਾਇਕ ਸਥਿਤੀ ਵਿੱਚ ਹਾਂ ਅਤੇ ਮੈਂ ਤੁਹਾਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਦੋਵੇਂ ਵੈਕਸੀਨ ਸੁਰੱਖਿਅਤ ਹਨ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 


author

Inder Prajapati

Content Editor

Related News