ਸੰਘਣੀ ਧੁੰਦ ਦੀ ਚਾਦਰ ''ਚ ਲਿਪਟੀ ਦਿੱਲੀ, 51 ਉਡਾਣਾਂ ''ਚ ਦੇਰੀ, ਕਈ ਟਰੇਨਾਂ ਵੀ ਹੋਈਆਂ ਪ੍ਰਭਾਵਿਤ

01/31/2024 10:54:26 AM

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ 'ਚ ਬੁੱਧਵਾਰ ਨੂੰ ਸੰਘਣੀ ਧੁੰਦ ਕਾਰਨ ਟਰੇਨਾਂ ਅਤੇ ਉਡਾਣ ਸੇਵਾ ਪ੍ਰਭਾਵਿਤ ਹੋਈਆਂ। ਜਿਸ ਕਾਰਨ ਵੱਡੀ ਗਿਣਤੀ ਵਿਚ ਯਾਤਰੀ ਹਵਾਈ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ 'ਤੇ ਫਸੇ ਰਹੇ। ਮੌਜੂਦਾ ਮੌਸਮ ਦੇ ਕਾਰਨ ਰਾਸ਼ਟਰੀ ਰਾਜਧਾਨੀ ਤੋਂ ਉਡਾਣ ਭਰਨ ਵਾਲੀਆਂ ਕਈ ਉਡਾਣਾਂ 'ਚ ਦੇਰੀ ਜਾਂ ਰੱਦ ਕਰ ਦਿੱਤੀਆਂ ਗਈਆਂ ਸਨ। ਫਲਾਈਟ ਟ੍ਰੈਕਿੰਗ ਵੈੱਬਸਾਈਟ, Flightradar24 ਦੇ ਮੁਤਾਬਕ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ 'ਤੇ ਕੁੱਲ 51 ਉਡਾਣਾਂ ਦੇਰੀ ਨਾਲ ਅਤੇ 11 ਹੋਰ ਰੱਦ ਹੋਈਆਂ।

ਇਹ ਵੀ ਪੜ੍ਹੋ-  ਸਾਬਕਾ ਕੇਂਦਰੀ ਮੰਤਰੀ ਦੀ ਨੂੰਹ ਦੀ ਸੜਕ ਹਾਦਸੇ 'ਚ ਮੌਤ, ਪੁੱਤਰ ਦੀ ਹਾਲਤ ਗੰਭੀਰ

ਇੰਡੀਗੋ ਨੇ ਪੋਸਟ ਕੀਤਾ ਕਿ ਖਰਾਬ ਮੌਸਮ ਦੇ ਕਾਰਨ ਉਡਾਣਾਂ ਦੀ ਰਵਾਨਗੀ ਅਤੇ ਆਗਮਨ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਕਿਰਪਾ ਕਰਕੇ ਹਵਾਈ ਅੱਡੇ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣੀ ਫਲਾਈਟ ਸਥਿਤੀ ਦੀ ਜਾਂਚ ਕਰੋ। ਦਿੱਲੀ ਹਵਾਈ ਅੱਡੇ 'ਤੇ ਪੰਜ ਉਡਾਣਾਂ ਨੂੰ ਮੰਗਲਵਾਰ ਰਾਤ 9 ਵਜੇ ਤੋਂ ਬੁੱਧਵਾਰ ਸਵੇਰੇ 7 ਵਜੇ ਵਿਚਕਾਰ ਮੋੜ ਦਿੱਤਾ ਗਿਆ। ਸੂਤਰਾਂ ਨੇ ਦੱਸਿਆ ਕਿ ਤਿੰਨ ਉਡਾਣਾਂ ਨੂੰ ਜੈਪੁਰ ਅਤੇ ਦੋ ਹੋਰ ਮੁੰਬਈ ਅਤੇ ਅਹਿਮਦਾਬਾਦ ਵੱਲ ਮੋੜਿਆ ਗਿਆ ਸੀ। ਦਿੱਲੀ ਹਵਾਈ ਅੱਡੇ 'ਤੇ ਇਕ ਯਾਤਰੀ ਨੇ ਇਕ ਨਿਊਜ਼ ਏਜੰਸੀ ਨਾਲ ਗੱਲ ਕਰਦਿਆਂ ਕਿਹਾ, "ਮੈਂ ਗੋਆ ਤੋਂ ਉਡਾਣ ਭਰੀ ਸੀ। ਧੁੰਦ ਕਾਰਨ ਮੇਰੀ ਫਲਾਈਟ ਤਿੰਨ ਘੰਟੇ ਦੀ ਦੇਰੀ ਨਾਲ ਚੱਲੀ ਸੀ। ਮੈਨੂੰ ਉਮੀਦ ਨਹੀਂ ਸੀ ਕਿ ਮੇਰੇ ਸ਼ਹਿਰ ਪਹੁੰਚਣ 'ਚ ਇੰਨੀ ਦੇਰੀ ਹੋਵੇਗੀ।"

ਇਹ ਵੀ ਪੜ੍ਹੋ- ਮੋਦੀ ਸਰਕਾਰ ਨੇ ਬਦਲੇ 'ਪਰਿਵਾਰਕ ਪੈਨਸ਼ਨ' ਦੇ ਨਿਯਮ, ਔਰਤਾਂ ਨੂੰ ਮਿਲੇਗੀ ਵੱਡੀ ਰਾਹਤ

ਓਧਰ ਨਵੀਂ ਦਿੱਲੀ-ਮੋਗਾ ਐਕਸਪ੍ਰੈੱਸ, ਭਾਗਲਪੁਰ-ਆਨੰਦ ਵਿਹਾਰ ਐਕਸਪ੍ਰੈੱਸ, ਰਾਣੀਕਮਲਾਪਤੀ-ਹਜ਼ਰਤ ਨਿਜ਼ਾਮੂਦੀਨ ਐਕਸਪ੍ਰੈੱਸ, ਬਨਾਰਸ-ਨਵੀਂ ਦਿੱਲੀ ਦੋ ਘੰਟੇ ਦੀ ਦੇਰੀ ਨਾਲ ਚੱਲ ਰਹੀਆਂ ਹਨ। ਜਦਕਿ ਪੁਰੀ-ਨਵੀਂ ਦਿੱਲੀ ਐਕਸਪ੍ਰੈੱਸ, ਹੈਦਰਾਬਾਦ-ਨਵੀਂ ਦਿੱਲੀ ਐਕਸਪ੍ਰੈੱਸ ਅਤੇ ਹਾਵੜਾ-ਕਾਲਕਾ ਐਕਸਪ੍ਰੈੱਸ ਲੇਟ ਚੱਲ ਰਹੀਆਂ ਸਨ। ਭਾਰਤੀ ਮੌਸਮ ਵਿਭਾਗ (IMD) ਨੇ ਬੁੱਧਵਾਰ ਸਵੇਰੇ ਰਾਸ਼ਟਰੀ ਰਾਜਧਾਨੀ 'ਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਲਗਾਇਆ ਹੈ। ਮੌਸਮ ਵਿਭਾਗ ਨੇ ਅੱਗੇ ਦੱਸਿਆ ਕਿ ਸ਼ਹਿਰ ਦੇ ਸਫਦਰਜੰਗ ਆਬਜ਼ਰਵੇਟਰੀ 'ਚ ਜਨਵਰੀ 'ਚ ਦਰਜ ਕੀਤਾ ਗਿਆ ਘੱਟੋ-ਘੱਟ ਤਾਪਮਾਨ ਪਿਛਲੇ 13 ਸਾਲਾਂ ਦੌਰਾਨ ਦੂਜਾ ਸਭ ਤੋਂ ਘੱਟ ਤਾਪਮਾਨ ਸੀ।

ਇਹ ਵੀ ਪੜ੍ਹੋ- 'ਮੰਮੀ-ਪਾਪਾ ਮੈਂ JEE ਨਹੀਂ ਕਰ ਸਕਦੀ', ਇਮਤਿਹਾਨ ਤੋਂ ਦੋ ਦਿਨ ਪਹਿਲਾਂ ਵਿਦਿਆਰਥਣ ਨੇ ਮੌਤ ਨੂੰ ਲਾਇਆ ਗਲ਼ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Tanu

This news is Content Editor Tanu