ਰੇਹੜੀ ''ਤੇ ਖਾਣਾ ਖਾਂਦੇ ਨੌਜਵਾਨਾਂ ਦੀ ਨਿਕਲੀ ਜਾਨ ! ਤੇਜ਼ ਰਫ਼ਤਾਰ ਕਾਰ ਨੇ ਹਿੱਲਣ ਦਾ ਵੀ ਨਹੀਂ ਦਿੱਤਾ ਮੌਕਾ
Sunday, Jan 25, 2026 - 12:52 PM (IST)
ਨੈਸ਼ਨਲ ਡੈਸਕ- ਰਾਜਸਥਾਨ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਉਦੈਪੁਰ 'ਚ ਐਤਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਖਾਣੇ ਵਾਲੀ ਰੇਹੜੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉੱਥੋਂ ਖਾਣਾ ਖਾਂਦੇ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਬਦੁਲ ਮਜੀਦ ਅਤੇ ਮੁਹੰਮਦ ਇਮਰਾਨ ਵਜੋਂ ਹੋਈ ਹੈ, ਜੋ ਚੀਪਾ ਕਲੋਨੀ ਦੇ ਰਹਿਣ ਵਾਲੇ ਸਨ। ਇਹ ਦੋਵੇਂ ਪੇਸ਼ੇ ਤੋਂ ਦਰਜ਼ੀ ਸਨ।
ਇਹ ਹਾਦਸਾ ਅੰਬਾਮਾਤਾ ਇਲਾਕੇ ਵਿੱਚ ਬੈਂਕ ਆਫ਼ ਬੜੌਦਾ ਦੇ ਨੇੜੇ ਵਾਪਰਿਆ। ਪੁਲਸ ਅਨੁਸਾਰ, ਜਦੋਂ ਇਹ ਦੋਵੇਂ ਵਿਅਕਤੀ ਰੇਹੜੀ 'ਤੇ ਖੜ੍ਹੇ ਹੋ ਕੇ ਨਾਸ਼ਤਾ ਕਰ ਰਹੇ ਸਨ, ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਰੇਹੜੀ ਨੂੰ ਟੱਕਰ ਮਾਰੀ ਅਤੇ ਫਿਰ ਉਨ੍ਹਾਂ ਨੂੰ ਕੁਚਲ ਦਿੱਤਾ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪਲਟ ਗਈ ਤੇ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਹਾਦਸੇ ਤੋਂ ਤੁਰੰਤ ਬਾਅਦ ਕਾਰ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਇਸ ਹਾਦਸੇ ਤੋਂ ਬਾਅਦ ਇਲਾਕੇ ਦੇ ਲੋਕਾਂ ਦਾ ਗੁੱਸਾ ਫੁੱਟ ਪਿਆ ਤੇ ਉਨ੍ਹਾਂ ਨੇ ਸੜਕ 'ਤੇ ਧਰਨਾ ਲਾ ਕੇ ਜਾਮ ਲਗਾ ਦਿੱਤਾ, ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪਿਆ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨੂੰ ਸਮਝਾ ਕੇ ਸ਼ਾਂਤ ਕੀਤਾ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਵੱਲੋਂ ਫਰਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- 17 ਸੂਬਿਆਂ 'ਚ ਐਮਰਜੈਂਸੀ ! 14,000 ਤੋਂ ਵੱਧ ਫਲਾਈਟਾਂ ਰੱਦ, ਅਮਰੀਕਾ 'ਚ ਬੇਹੱਦ ਭਿਆਨਕ ਬਣੇ ਹਾਲਾਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
