ਇਕ ਵਾਰ ਫ਼ਿਰ ''ਕਾਲ਼'' ਬਣੀ ਤੇਜ਼ ਰਫ਼ਤਾਰ ''ਥਾਰ'' ! 2 ਲੋਕਾਂ ਨੂੰ ਦਰੜਿਆ, ਗੱਡੀ ਦੇ ਵੀ ਉੱਡੇ ਪਰਖੱਚੇ
Sunday, Aug 10, 2025 - 10:41 AM (IST)

ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇਕ ਰੂਹ ਕੰਬਾ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਵਾਰ ਫ਼ਿਰ ਤੋਂ ਤੇਜ਼ ਰਫ਼ਤਾਰ ਨੇ ਕਹਿਰ ਢਾਹਿਆ ਹੈ। ਉੱਥੇ ਇਕ ਓਵਰਸਪੀਡ ਥਾਰ ਨੇ 2 ਲੋਕਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ 'ਚੋਂ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੂੰ ਗੰਭੀਰ ਹਾਲਤ 'ਚ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਇਹ ਮਾਮਲਾ ਦਿੱਲੀ ਦੇ ਚਾਣੱਕਿਆਪੁਰੀ ਸਥਿਤ 11 ਮੂਰਤੀ ਇਲਾਕੇ ਦੇ ਨੇੜੇ ਦਾ ਹੈ, ਜਿੱਥੇ ਤੇਜ਼ ਰਫ਼ਤਾਰ ਥਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਥਾਰ ਦੀ ਸਪੀਡ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਟੱਕਰ ਤੋਂ ਬਾਅਦ ਇਸ ਦੇ ਪਰਖੱਚੇ ਉੱਡ ਗਏ ਤੇ ਇਸ ਦਾ ਅਗਲਾ ਟਾਇਰ ਵੀ ਬੁਰੀ ਤਰ੍ਹਾਂ ਅੰਦਰ ਧਸ ਗਿਆ ਹੈ।
ਫਿਲਹਾਲ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਤੇ ਥਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਥਾਰ 'ਚ ਸਿਰਫ਼ ਡਰਾਈਵਰ ਹੀ ਮੌਜੂਦ ਸੀ। ਗੱਡੀ 'ਚੋਂ ਇਕ ਸ਼ਰਾਬ ਦੀ ਬੋਤਲ ਵੀ ਮਿਲੀ ਹੈ, ਜਿਸ ਮਗਰੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਡਰਾਈਵਰ ਸ਼ਰਾਬ ਪੀ ਕੇ ਗੱਡੀ ਚਲਾ ਰਿਹਾ ਹੋ ਸਕਦਾ ਹੈ। ਫਿਲਹਾਲ ਪੁਲਸ ਨੇ ਗੱਡੀ ਨੂੰ ਵੀ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- 'ਮੈਂ ਮਰਨ ਜਾ ਰਿਹਾਂ...', ਲਾਈਵ ਆ ਕੇ ਮੁੰਡੇ ਨੇ ਚਾਕੂ ਨਾਲ ਵਿੰਨ੍ਹ ਲਈ ਆਪਣੀ ਛਾਤੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e