ਛੱਤੀਸਗੜ੍ਹ ਦੇ ਬਲੋਦ ''ਚ ਪਲਟ ਗਈ 35 ਸਵਾਰੀਆਂ ਨਾਲ ਭਰੀ ਬੱਸ, 1 ਦੀ ਮੌਤ, 17 ਜ਼ਖਮੀ
Saturday, Sep 19, 2026 - 03:25 PM (IST)
ਬਲੋਦ : ਛੱਤੀਸਗੜ੍ਹ ਦੇ ਬਲੋਦ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਯਾਤਰੀਆਂ ਨਾਲ ਭਰੀ ਬੱਸ ਦੇ ਪਲਟ ਜਾਣ ਦੀ ਸੂਚਨਾ ਮਿਲੀ। ਇਸ ਹਾਦਸੇ ਵਿਚ ਬੱਸ ਕੰਡਕਟਰ ਦੀ ਮੌਤ ਹੋ ਗਈ ਅਤੇ 17 ਯਾਤਰੀ ਜ਼ਖਮੀ ਹੋ ਗਏ। ਪੁਲਸ ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਮਾਮਲੇ ਦੀ ਜਾਂਚ ਕਰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ 9:30 ਵਜੇ ਦੇ ਕਰੀਬ ਕੋਤਵਾਲੀ ਪੁਲਸ ਸਟੇਸ਼ਨ ਖੇਤਰ ਦੇ ਕਰਹੀਭਦਰ ਪਿੰਡ ਨੇੜੇ ਵਾਪਰਿਆ ਹੈ।
ਇਹ ਵੀ ਪੜ੍ਹੋ : ਅਗਲੇ 6 ਮਹੀਨਿਆਂ 'ਚ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ; CM ਯੋਗੀ ਨੇ ਕਰ 'ਤਾ ਵੱਡਾ ਐਲਾਨ
ਉਨ੍ਹਾਂ ਦੱਸਿਆ ਕਿ ਬੱਸ ਵਿੱਚ ਲਗਭਗ 35 ਯਾਤਰੀ ਸਵਾਰ ਸਨ। ਬੱਸ ਬਲੋਦ ਤੋਂ ਧਮਤਰੀ ਜਾ ਰਹੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਕਰੀਭਦਰ ਪਿੰਡ ਨੇੜੇ ਪਹੁੰਚਣ 'ਤੇ ਡਰਾਈਵਰ ਨੇ ਬੱਸ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਬੱਸ ਪਲਟ ਗਈ। ਇਸ ਹਾਦਸੇ ਦੌਰਾਨ ਕੰਡਕਟਰ ਬੱਸ ਦੇ ਹੇਠਾਂ ਦੱਬ ਗਿਆ, ਜਿਸ ਕਾਰਨ ਉਸਦੀ ਮੌਕੇ 'ਤੇ ਮੌਤ ਹੋ ਗਈ, ਜਦੋਂ ਕਿ 17 ਯਾਤਰੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਵਿੱਚੋਂ 12 ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਦੋਂ ਕਿ ਪੰਜ ਹੋਰਾਂ ਨੂੰ ਕਮਿਊਨਿਟੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ! 25 ਦੇਸ਼ਾਂ ’ਚ ਹੁਣ ਬਿਨਾਂ ਵੀਜ਼ਾ ਹੋਵੇਗੀ ਐਂਟਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
