ਓਵੈਸੀ ਨੇ ਲੋਕ ਸਭਾ ''ਚ ਚੁੱਕਿਆ ਹੱਜ ਕਮੇਟੀ ''ਚ ਭ੍ਰਿਸ਼ਟਾਚਾਰ ਦਾ ਮੁੱਦਾ, CBI ਜਾਂਚ ਦੀ ਕੀਤੀ ਮੰਗ

Tuesday, Aug 06, 2024 - 04:53 PM (IST)

ਓਵੈਸੀ ਨੇ ਲੋਕ ਸਭਾ ''ਚ ਚੁੱਕਿਆ ਹੱਜ ਕਮੇਟੀ ''ਚ ਭ੍ਰਿਸ਼ਟਾਚਾਰ ਦਾ ਮੁੱਦਾ, CBI ਜਾਂਚ ਦੀ ਕੀਤੀ ਮੰਗ

ਨਵੀਂ ਦਿੱਲੀ (ਵਾਰਤਾ)- ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਿਲਮਮੀਨ (ਏ.ਆਈ.ਐੱਮ.ਆਈ.ਐੱਮ.) ਮੁਖੀ ਅਸਦੁਦੀਨ ਓਵੈਸੀ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਕਿਹਾ ਕਿ ਹੱਜ ਕਮੇਟੀ 'ਚ ਗੰਭੀਰ ਭ੍ਰਿਸ਼ਟਾਚਾਰ ਚੱਲ ਰਿਹਾ ਹੈ, ਇਸ ਲਈ ਸਰਕਾਰ ਨੂੰ ਇਸ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। ਓਵੈਸੀ ਨੇ ਜ਼ੀਰੋ ਕਾਲ ਦੌਰਾਨ ਹੱਜ ਕਮੇਟੀ 'ਚ ਭ੍ਰਿਸ਼ਟਾਚਾਰ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਹੱਜ ਕਮੇਟੀ 'ਚ ਗੰਭੀਰ ਭ੍ਰਿਸ਼ਟਾਚਾਰ ਚੱਲ ਰਿਹਾ ਅਤੇ ਇਸ ਦੀ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਹੱਜ ਯਾਤਰੀਆਂ ਦੇ ਅਧਿਕਾਰ ਅਤੇ ਉਨ੍ਹਾਂ ਦੇ ਪੈਸੇ ਦੀ ਸੁਰੱਖਿਆ ਲਈ ਇਹ ਜਾਂਚ ਜ਼ਰੂਰੀ ਹੈ। ਉਨ੍ਹਾਂ ਕਹਿਾ ਕਿ ਹੱਜ ਕਮੇਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਦੀ ਬਹਾਲੀ ਦਾ ਪਿਛਲੇ ਸਾਲ ਵਿਗਿਆਪਨ ਕੱਢਿਆ ਗਿਆ ਸੀ ਪਰ ਕਿਸੇ ਵੀ ਸਥਾਈ ਸੀ.ਈ.ਓ. ਦੀ ਬਹਾਲੀ ਨਾ ਕੀਤੇ ਜਾਣ ਕਾਰਨ ਅਧਿਕਾਰੀ ਭ੍ਰਿਸ਼ਟਾਚਾਰ 'ਚ ਸ਼ਾਮਲ ਹਨ। ਹੱਜ ਯਾਤਰਾ 'ਤੇ ਜਾਣ ਵਾਲੇ ਹੱਜ ਯਾਤਰੀਆਂ ਤੋਂ ਮਿਨਾ 'ਚ ਪੈਸੇ ਲਏ ਜਾਂਦੇ ਹਨ ਅਤੇ ਉਨ੍ਹਾਂ ਲਈ ਬਿਹਤਰ ਇੰਤਜ਼ਾਮ ਵੀ ਨਹੀਂ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਸੀ.ਬੀ.ਆਈ. 'ਚ ਤਾਇਨਾਤ ਸਾਰੇ ਅਧਿਕਾਰੀਆਂ ਨੂੰ ਹਟਾਇਆ ਜਾਵੇ ਅਤੇ ਪੂਰੇ ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਈ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News