ਓਵੈਸੀ ਨੇ ਉੱਤਰ ਪ੍ਰਦੇਸ਼ ਚੋਣ ਨਤੀਜਿਆਂ ’ਤੇ ਕਿਹਾ- ਇਹ ‘80-20’ ਦੀ ਜਿੱਤ

Saturday, Mar 12, 2022 - 02:30 AM (IST)

ਹੈਦਰਾਬਾਦ- ਆਲ ਇੰਡੀਆ ਮਜਲਿਸ ਇਤੇਹਾਦੁਲ ਮੁਸਲਮੀਨ (ਏ. ਆਈ. ਐੱਮ. ਆਈ. ਐੱਮ.) ਦੇ ਪ੍ਰਧਾਨ ਅਸਦੁਦੀਨ ਓਵੈਸੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ‘80-20 ਦੀ ਜਿੱਤ’ ਕਰਾਰ ਦਿੱਤਾ ਤੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਦੇਸ਼ ਦੇ ਲੋਕਤੰਤਰ ’ਚ ਇਸ ਤਰ੍ਹਾਂ ਦੀ ਸਥਿਤੀ ਅਗਲੇ ਕਈ ਸਾਲਾਂ ਤੱਕ ਰਹੇਗੀ। ਓਵੈਸੀ ਨੇ ਕਿਹਾ ਕਿ ਰਾਜਨੀਤਕ ਦਲ ਆਪਣੀ ਨਾਕਾਮੀਆਂ ਲੁਕਾਉਣ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਨੂੰ ਦੋਸ਼ ਦੇ ਰਹੇ ਹਨ। ਮੈਂ 2019 ’ਚ ਵੀ ਕਿਹਾ ਸੀ ਕਿ ਖਰਾਬੀ ਈ. ਵੀ. ਐੱਮ. ’ਚ ਨਹੀਂ ਹੈ, ਜੋ ਚਿੱਪ ਲੋਕਾਂ ਦੇ ਦਿਮਾਗ ’ਚ ਲਾਈ ਗਈ ਹੈ ਉਹ ਵੱਡੀ ਭੂਮਿਕਾ ਨਿਭਾਅ ਰਹੀ ਹੈ।

ਇਹ ਖ਼ਬਰ ਪੜ੍ਹੋ- ਮਹਿਲਾ ਵਿਸ਼ਵ ਕੱਪ : ਦੱਖਣੀ ਅਫਰੀਕਾ ਦੀ ਪਾਕਿ 'ਤੇ 6 ਦੌੜਾਂ ਨਾਲ ਰੋਮਾਂਚਕ ਜਿੱਤ
ਓਵੈਸੀ ਦੀ ਪਾਰਟੀ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਇਕ ਵੀ ਸੀਟ ਨਹੀਂ ਜਿੱਤ ਸਕੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਲੋਕ ਫਤਵੇ ਦਾ ਸਨਮਾਨ ਕਰਦੀ ਹੈ ਤੇ ਭਵਿੱਖ ’ਚ ਜਨਤਾ ਦਾ ਵਿਸ਼ਵਾਸ ਜਿੱਤਣ ਦੀ ਕੋਸ਼ਿਸ਼ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਖਤ ਮਿਹਨਤ ਕਰੇਗੀ ਤੇ ਆਪਣੀਆਂ ਖਾਮੀਆਂ ਨੂੰ ਦੂਰ ਕਰੇਗੀ। ਨਾਲ ਹੀ ਉਨ੍ਹਾਂ ਨੇ ਉਮੀਦ ਜਤਾਈ ਕਿ ਉੱਤਰ ਪ੍ਰਦੇਸ਼ ’ਚ ਏ. ਆਈ. ਐੱਮ. ਆਈ. ਐੱਮ. ਦਾ ਭਵਿੱਖ ਚੰਗਾ ਹੋਵੇਗਾ।

ਇਹ ਖ਼ਬਰ ਪੜ੍ਹੋ- ਜੰਮੂ-ਕਸ਼ਮੀਰ ’ਚ ਇਕ ਹੋਰ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News