ਆਕਸੀਜਨ ਸਿਲੰਡਰ ਫੱਟਣ ਦੀ ਘਟਨਾ ''ਚ ਮਰਨ ਵਾਲਿਆਂ ਦੀ ਗਿਣਤੀ ਛੇ ਹੋਈ

Tuesday, Oct 22, 2024 - 11:05 AM (IST)

ਬੁਲੰਦਸ਼ਹਿਰ : ਬੁਲੰਦਸ਼ਹਿਰ ਜ਼ਿਲ੍ਹੇ ਦੇ ਸਿਕੰਦਰਾਬਾਦ ਇਲਾਕੇ 'ਚ ਆਕਸੀਜਨ ਸਿਲੰਡਰ ਫੱਟਣ ਦੀ ਘਟਨਾ 'ਚ ਇਕ ਹੋਰ ਵਿਅਕਤੀ ਦੀ ਮੌਤ ਹੋ ਜਾਣ ਨਾਲ ਇਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 6 ਹੋ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਚੰਦਰ ਪ੍ਰਕਾਸ਼ ਪ੍ਰਿਯਦਰਸ਼ੀ ਨੇ ਮੰਗਲਵਾਰ ਨੂੰ ਦੱਸਿਆ ਕਿ ਇੱਕ ਹੋਰ ਵਿਅਕਤੀ ਦੀ ਮੌਤ ਨਾਲ ਇਸ ਘਟਨਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਛੇ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤ 'ਚ ਮ੍ਰਿਤਕਾਂ ਦੀ ਗਿਣਤੀ ਪੰਜ ਸੀ, ਜੋ ਮੰਗਲਵਾਰ ਸਵੇਰੇ ਵਧ ਕੇ ਛੇ ਹੋ ਗਈ। 

ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ

ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰਿਆਜ਼ੂਦੀਨ ਉਰਫ ਰਾਜੂ (50), ਉਸ ਦੀ ਪਤਨੀ ਰੁਖਸਾਨਾ (45), ਸਲਮਾਨ (16), ਤਮੰਨਾ (24), ਹਿਫਜ਼ਾ (3) ਅਤੇ ਆਸ ਮੁਹੰਮਦ (26) ਵਜੋਂ ਹੋਈ ਹੈ। ਸਿਕੰਦਰਾਬਾਦ ਇਲਾਕੇ 'ਚ ਸੋਮਵਾਰ ਰਾਤ ਨੂੰ ਇਕ ਸਿਲੰਡਰ ਫਟਣ ਕਾਰਨ ਇਕ ਘਰ ਢਹਿ ਗਿਆ ਅਤੇ ਮਲਬੇ ਹੇਠ ਦੱਬ ਕੇ ਪੰਜ ਲੋਕਾਂ ਦੀ ਮੌਤ ਦੀ ਪੁਸ਼ਟੀ ਰਾਤ ਨੂੰ ਹੀ ਹੋ ਗਈ। ਪੁਲਸ ਸੂਤਰਾਂ ਮੁਤਾਬਕ ਇਹ ਹਾਦਸਾ ਸਿਕੰਦਰਾਬਾਦ ਦੀ ਆਸ਼ਾਪੁਰੀ ਕਾਲੋਨੀ 'ਚ ਵਾਪਰਿਆ ਹੈ। ਸੋਮਵਾਰ ਰਾਤ ਆਸਪੁਰੀ ਕਲੋਨੀ ਦੇ ਇਕ ਘਰ 'ਚ ਰੱਖੇ ਸਿਲੰਡਰ 'ਚ ਅਚਾਨਕ ਧਮਾਕਾ ਹੋਣ ਕਾਰਨ ਜ਼ਬਰਦਸਤ ਧਮਾਕਾ ਹੋਣ ਨਾਲ ਮਕਾਨ ਦੀ ਛੱਤ ਡਿੱਗ ਗਈ।

ਇਹ ਵੀ ਪੜ੍ਹੋ - Public Holidays: ਜਾਣੋ ਕਦੋਂ ਹੋਣਗੀਆਂ ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੀਆਂ ਛੁੱਟੀਆਂ, ਪੜ੍ਹੋ ਪੂਰੀ ਲਿਸਟ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਉਹਨਾਂ ਨੇ ਐਂਬੂਲੈਂਸ ਅਤੇ ਜੇ.ਸੀ.ਬੀ ਨੂੰ ਮੌਕੇ 'ਤੇ ਬੁਲਾਇਆ ਗਿਆ। ਬੁਲੰਦਸ਼ਹਿਰ ਦੇ ਜ਼ਿਲ੍ਹਾ ਮੈਜਿਸਟ੍ਰੇਟ (ਡੀਐਮ) ਚੰਦਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਇਹ ਘਟਨਾ ਆਸ਼ਾਪੁਰੀ ਕਲੋਨੀ ਵਿੱਚ ਰਿਆਜ਼ੂਦੀਨ ਦੇ ਘਰ ਵਿੱਚ ਵਾਪਰੀ, ਜਿਸ ਵਿੱਚ 18-19 ਲੋਕ ਰਹਿੰਦੇ ਸਨ। ਘਰ ਦੇ 10 ਲੋਕ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਇਹ ਵੀ ਪੜ੍ਹੋ - ਸੈਰ ਕਰ ਰਹੇ ਵਿਅਕਤੀ ਨੂੰ ਪਿਆ ਦਿਲ ਦਾ ਦੌਰਾ, ਸਬ-ਇੰਸਪੈਕਟਰ ਨੇ ਇੰਝ ਬਚਾਈ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


rajwinder kaur

Content Editor

Related News