ਕੋਰੋਨਾ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਪ੍ਰਾਈਵੇਟ ਹਸਪਤਾਲਾਂ ''ਚ ਵੀ ਲੱਗਣਗੇ ਆਕਸੀਜਨ ਪਲਾਂਟ

06/14/2021 6:53:02 PM

ਝਾਂਸੀ- ਦੇਸ਼ 'ਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਖ਼ਦਸ਼ੇ ਦਰਮਿਆਨ ਉੱਤਰ ਪ੍ਰਦੇਸ਼ ਦੇ ਝਾਂਸੀ ਪ੍ਰਸ਼ਾਸਨ ਨੇ ਆਕਸੀਜਨ ਦੀ ਕਿਸੇ ਤਰ੍ਹਾਂ ਦੀ ਕਿੱਲਤ ਨਾਲ ਨਜਿੱਠਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਝਾਂਸੀ ਡਵੀਜ਼ਨਲ ਕਮਿਸ਼ਨਰ ਅਜੇ ਸ਼ੰਕਰ ਪਾਂਡੇ ਨੇ ਸੋਮਵਾਰ ਨੂੰ ਝਾਂਸੀ ਸਮੇਤ ਜਾਲੌਨ ਅਤੇ ਲਲਿਤਪੁਰ 'ਚ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਨਿੱਜੀ ਹਸਪਤਾਲਾਂ 'ਚ ਵੀ ਆਕਸੀਜਨ ਪਲਾਂਟ ਲਗਾਉਣ ਦੀ ਜ਼ਰੂਰਤ ਨੂੰ ਰੇਖਾਂਕਿਤ ਕਰਦੇ ਹੋਏ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸੰਬੰਧ 'ਚ ਨਿੱਜੀ ਹਸਪਤਾਲਾਂ ਨਾਲ ਤਾਲਮੇਲ ਕਰਨ ਲਈ ਕਿਹਾ ਹੈ।

ਡਵੀਜ਼ਨਲ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਅਧਿਕਾਰੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਨਰਸਿੰਗ ਹੋਮ ਐਸੋਸੀਏਸ਼ਨ ਨਾਲ ਬੈਠਕ ਕਰ ਕੇ ਅਜਿਹੀ ਹਸਪਤਾਲਾਂ ਨੂੰ ਚਿੰਨ੍ਹਿਤ ਕਰਨ, ਜਿਨ੍ਹਾਂ 'ਚ ਆਕਸੀਜਨ ਪਲਾਂਟ ਦੀ ਸਥਾਪਨਾ ਸੰਭਵ ਹੈ। ਇਸ ਦੇ ਨਾਲ ਹੀ ਚਿੰਨ੍ਹਿਤ ਕਰਨ ਤੋਂ ਬਾਅਦ ਨਰਸਿੰਗ ਹੋਮ ਅਤੇ ਹਸਪਤਾਲਾਂ ਦੇ ਸੰਚਾਲਕਾਂ ਨੂੰ ਆਕਸੀਜਨ ਪਲਾਂਟ ਦੀ ਸਥਾਪਨਾ ਲਈ ਪ੍ਰੇਰਿਤ ਵੀ ਕਰਨ। ਉਨ੍ਹਾਂ ਨੇ ਕਿਹਾ ਕਿ ਚਿੰਨ੍ਹਿਤ ਹਸਪਤਾਲਾਂ 'ਚ ਆਕਸੀਜਨ ਪਲਾਂਟ ਲਗਾਏ ਜਾਣ ਲਈ ਸਮੇਂਬੱਧ ਮਾਈਕ੍ਰੋ ਪਲਾਨ ਤਿਆਰ ਕੀਤਾ ਜਾਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪਲਾਂਟ ਦੀ ਸਥਾਪਨਾ ਲਈ ਨਿੱਜੀ ਹਸਪਤਾਲਾਂ ਨੂੰ ਜ਼ਰੂਰੀ ਸਹਿਯੋਗ ਪ੍ਰਦਾਨ ਕੀਤਾ ਜਾਵੇ।


DIsha

Content Editor

Related News